ਭਾਜਪਾ ਆਗੂ ਦਾ ਇਲਜ਼ਾਮ- ਕੇਜਰੀਵਾਲ ਦੀ ਸੁਰੱਖਿਆ ‘ਚ ਤਾਇਨਾਤ 82 ਕਮਾਂਡੋ ਪੰਜਾਬ ਪੁਲਿਸ ਦੇ, ਸੁਖਪਾਲ ਖਹਿਰਾ ਨੇ ਦੱਸਿਆ ਚੰਗਾ ਬਦਲਾਵ

ਚੰਡੀਗੜ੍ਹ, 13 ਅਪ੍ਰੈਲ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ-ਹਾਜ਼ਰੀ ‘ਚ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਨੂੰ ਲੈ ਕੇ ਪਹਿਲਾ ਹੀ ਵਿਰੋਧ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਹੁਣ ਇਕ ਹੋਰ ਵੱਡਾ ਦੋਸ਼ ਲਗਾਇਆ ਗਿਆ ਹੈ। ਇਹ ਦੋਸ਼ ਦਿੱਲੀ ਤੋਂ ਭਾਜਪਾ ਸੰਸਦ ਮੈਂਬਰ ਪਰਵੇਸ਼ ਸਾਹਿਬ ਸਿੰਘ ਨੇ ਟਵੀਟ ਕੀਤਾ ਹੈ ਜਿਸ ਵਿਚ ਲਿਖਿਆ ਹੈ- “ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਲਈ ਕੁੱਲ 190 ਪੁਲਿਸ ਮੁਲਾਜ਼ਮ ਤਾਇਨਾਤ ਹਨ। ਜੋ ਕਹਿੰਦੇ ਸਨ “ਮੈਂ ਕਦੇ ਸੁਰੱਖਿਆ ਨਹੀਂ ਲਵਾਂਗਾ, VIP ਕਲਚਰ ਖਤਮ ਕਰ ਦੇਵਾਂਗਾ”। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਹੈ ਕਿ ਕੇਜਰੀਵਾਲ ਕੋਲ ਪਹਿਲਾਂ ਦਿੱਲੀ ਪੁਲਿਸ ਦੇ 80 ਕਮਾਂਡੋ ਸਨ ਪਰ ਹੁਣ ਪੰਜਾਬ ਪੁਲਿਸ ਦੇ 82 ਕਮਾਂਡੋ ਹੋਰ ਉਨ੍ਹਾਂ ਦੀ ਸੁਰੱਖਿਆ ਲਈ ਆ ਗਏ ਹਨ। 18 ਉਨ੍ਹਾਂ ਦੇ ਘਰ ਲਈ ਤੇ 10 ਪਰਿਵਾਰ ਦੀ ਸੁਰਖਿਆ ਵਾਸਤੇ।

ਉੱਧਰ ਇਸ ਸੰਬੰਧੀ ਪੰਜਾਬ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਵੀ ਇਸ ਤੇ ਟਵੀਟ ਕਰ ਜੇਕਰ ਇਹ ਖਬਰ @ArvindKejriwal ਅਤੇ ਉਹ ਵੀ ਪੰਜਾਬ ਪੁਲਿਸ ਦੇ ਕਮਾਂਡੋਜ਼ ਦੀ ਮੈਗਾ ਸੁਰੱਖਿਆ ਬਾਰੇ ਹੈ ਤਾਂ ਇਹ ਨਾ ਸਿਰਫ @AamAadmiParty ਦੇ VIP ਕਲਚਰ ਨੂੰ ਖਤਮ ਕਰਨ ਦੇ ਵਾਅਦੇ ਦਾ ਪਰਦਾਫਾਸ਼ ਕਰਦੀ ਹੈ ਬਲਕਿ @Bhagwant Mann ਦੇ 122 ਪੰਜਾਬ ਦੇ ਸਿਆਸਤਦਾਨਾਂ ਦੀ ਸੁਰੱਖਿਆ ਵਾਪਸ ਲੈਣ ਦੇ ਸੱਦੇ ਨੂੰ ਵੀ ਖਾਰਜ ਕਰਦੀ ਹੈ! ਚੰਗਾ ਬਦਲਾਵ”

Exit mobile version