ਗੁਰਦਾਸਪੁਰ, 13 ਅਪ੍ਰੈਲ (ਮੰਨਣ ਸੈਣੀ) । ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਰਾਹੁਲ ਵਲੋਂ ਫੋਜਦਾਰੀ ਜਾਬਤਾ ਸੰਘਤਾ 1973 ( 2 ਆਫ 1974 ) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਿਆਂ ਗੁਰਦਾਸਪੁਰ ਜਿਲੇ ਦੀ ਹਦੂਦਅੰਦਰ ਸਾਰੀਆ ਮੀਟ ਅਤੇ ਆਂਡੇ ਦੀਆਂ ਦੁਕਾਨਾਂ / ਰੇਹੜੀਆਂ ਅਤੇ ਬੁੱਚੜਖਾਨੇ ਮਿਤੀ 14 ਅਪਰੈਲ 2022 ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।ਇਸ ਦਿਨ ਹੋਟਲ ਅਤੇ ਢਾਬਿਆਂ ਤੇ ਮੀਟ/ ਆਂਡੇ ਬਣਾਉਣ ਅਤੇ ਵਿਕਰੀ ਕਰਨ ਤੇ ਵੀ ਪੂਰਨ ਤੌਰ ਤੇ ਪਾਬੰਦੀ ਲਗਾਈ ਰਹੇਗੀ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਭਗਵਾਨ ਮਹਾਂਵੀਰ ਜਯੰਤੀ ਦਾ ਪਵਿੱਤਰ ਦਿਹਾੜਾ ਮਿਤੀ 14-04-2022 ਨੂੰ ਮਨਾਇਆ ਜਾ ਰਿਹਾ ਹੈ । ਇਸ ਦੀ ਧਾਰਮਿਕ ਮਹੱਤਤਾ ਅਤੇ ਉਪਦੇਸ਼ਾਂ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਜਾਰੀ ਕੀਤੇ ਗਏ ਹਨ।ਇਸ ਦਿਨ ਕਿਸੇ ਵੀ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅਸੁਭ ਹੈ । ਇਸ ਦਿਨ ਜਾਨਵਰਾਂ ਦੀ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।