ਗੁਰਦਾਸਪੁਰ, 14 ਅਪ੍ਰੈਲ (ਮੰਨਣ ਸੈਣੀ )।।ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਆਮ ਆਦਮੀ ਪਾਰਟੀ ਦੇ ਉੱਘੇ ਆਗੂ ਅਤੇ ਵਿਸ਼ੇਸ਼ ਮਹਿਮਾਨ ਵਜੋਂ ਰਮਨ ਬਹਿਲ ਨੇ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਨੂੰ ਯਾਦ ਕੀਤਾ। ਇਸ ਮੌਕੇ ਦੀਨਾਨਗਰ ਤੋਂ ਆਮ ਆਦਮੀ ਪਾਰਟੀ ਦੇ ਆਗੂ ਸ. ਸ਼ਮਸ਼ੇਰ ਸਿੰਘ ਵੀ ਹਾਜ਼ਰ ਸਨ। ਡਾ: ਅੰਬੇਡਕਰ ਦੇ ਜੀਵਨ ਅਤੇ ਕਾਰਜਾਂ ‘ਤੇ ਚਾਨਣਾ ਪਾਉਂਦਿਆਂ ਸ੍ਰੀ ਬਹਿਲ ਨੇ ਕਿਹਾ ਕਿ ਉਨ੍ਹਾਂ ਦੇ ਯੋਗਦਾਨ ਸਦਕਾ ਹੀ ਅੱਜ ਦੇਸ਼ ਆਪਣੇ ਪੈਰਾਂ ‘ਤੇ ਖੜ੍ਹਾ ਹੈ।
ਉਨ੍ਹਾਂ ਆਜ਼ਾਦੀ ਤੋਂ ਬਾਅਦ ਹੋਂਦ ਵਿੱਚ ਆਏ ਗੁਆਂਢੀ ਮੁਲਕਾਂ ਦੀ ਮਿਸਾਲ ਦਿੰਦਿਆਂ ਦੱਸਿਆ ਕਿ ਆਕਾਰ ਅਤੇ ਆਬਾਦੀ ਪੱਖੋਂ ਵੱਡੇ ਹੋਣ ਦੇ ਬਾਵਜੂਦ ਅੱਜ ਜੇਕਰ ਭਾਰਤ ਪਾਕਿਸਤਾਨ, ਅਫ਼ਗਾਨਿਸਤਾਨ, ਬੰਗਲਾਦੇਸ਼ ਆਦਿ ਮੁਲਕਾਂ ਨਾਲੋਂ ਮੀਲਾਂ ਮੀਲ ਅੱਗੇ ਖੜ੍ਹਾ ਹੈ ਤਾਂ ਉਹ ਡਾ. ਅੰਬੇਡਕਰ ਵਰਗੇ ਮਹਾਪੁਰਖਾਂ ਦੀ ਮਿਹਨਤ ਅਤੇ ਖੂਨ ਪਸੀਨਾ। ਉਨ੍ਹਾਂ ਕਿਹਾ ਕਿ ਸਾਡੇ ਸਮਾਜ ਦੇ ਉਨ੍ਹਾਂ ਦੁਆਰਾ ਰਚੇ ਗਏ ਸੰਵਿਧਾਨ ਦੀ ਬਦੌਲਤ ਹੀ ਅੱਜ ਸਾਡੇ ਦੇਸ਼ ਵਿੱਚ ਅਗਾਂਹਵਧੂ ਅਤੇ ਪੱਛੜੇ ਵਰਗ ਦੀ ਦੂਰੀ ਬਹੁਤ ਤੇਜ਼ੀ ਨਾਲ ਖਤਮ ਹੋ ਰਹੀ ਹੈ।
ਇਹੀ ਕਾਰਨ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਨੇ ਮੁੱਖ ਮੰਤਰੀ ਦੀ ਬਜਾਏ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਡਾ: ਅੰਬੇਡਕਰ ਦੀਆਂ ਤਸਵੀਰਾਂ ਲਗਾਉਣ ਦੇ ਹੁਕਮ ਦਿੱਤੇ ਹਨ ਤਾਂ ਉਨਾੰ ਦੀ ਛਤਰਛਾਯਾ ਵਿੱਚ ਸਰਕਾਰੀ ਕੰਮਕਾਜ ਹੋ ਸਕੇ ਅਤੇ ਉਨਾੰ ਦੇ ਆਦਰਸ਼ਾਂ ਤੋਂ ਪ੍ਰੇਰਣਾ ਮਿਲਦੀ ਰਹੇ। ਇਸ ਤੋਂ ਬਾਅਦ ਸ਼੍ਰੀ ਰਮਨ ਬਹਿਲ ਨੇ ਗੁਰਦਾਸਪੁਰ ਦੇ ਮੰਡੀ ਚੌਂਕ ਵਿੱਚ ਭਗਵਾਨ ਵਾਲਮੀਕਿ ਜੀ ਦੇ ਮੰਦਰ ਵਿੱਚ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕੀਤੀ। ਉਥੇ ਡਾ.ਅੰਬੇਦਕਰ ਦੇ ਜਨਮ ਦਿਨ ਮੌਕੇ ਕੇਕ ਕੱਟਿਆ ਗਿਆ ਅਤੇ ਸਭ ਨੂੰ ਵਧਾਈ ਦਿੱਤੀ ਗਈ।