ਚੰਡੀਗੜ੍ਹ, 14 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਔੜ ਜਿਲਾ ਐਸ.ਬੀ.ਐਸ ਨਗਰ ਵਿਖੇ ਤਾਇਨਾਤ ਏ.ਐਸ.ਆਈ. ਰਾਮ ਪ੍ਰਕਾਸ਼ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਸ਼ਮਸ਼ੇਰ ਸਿੰਘ ਵਾਸੀ ਪੰਦਰਾਵਲ, ਜਿਲਾ ਐਸ.ਬੀ.ਐਸ ਨਗਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਥਾਣੇ ਵਿੱਚ ਦਰਜ ਇਕ ਪੁਲਿਸ ਸ਼ਿਕਾਇਤ ਵਿਚ ਉਸ ਦੀ ਮੱਦਦ ਕਰਨ ਬਦਲੇ ਉਕਤ ਏ.ਐਸ.ਆਈ. ਵਲੋਂ 13,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਪਰ ਉਹ 12,000 ਰੁਪਏ ਲੈਣ ਲਈ ਰਾਜੀ ਹੋ ਗਿਆ ਹੈ।ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ।ਬੁਲਾਰੇ ਨੇ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Recent Posts
- ਤੀਜ ਦੇ ਮੇਲੇ ਤੋਂ ਵੀ ਵੱਡਾ ਹੋਵੇਗਾ 2027 ਵਿੱਚ ਭਗਵੰਤ ਮਾਨ ਦੇ ਪੱਖ ਵਿੱਚ ਔਰਤਾਂ ਦਾ ਜਨ-ਸਮਰਥਨ
- ਸੈਣੀ ਮਹਾਂ ਸਭਾ ਜ਼ਿਲ੍ਹਾ ਪਟਿਆਲਾ ਦੀ ਲੇਡੀਜ਼ ਵਿੰਗ ਵੱਲੋਂ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ
- ਆਲ ਇੰਡੀਆ ਸੈਣੀ ਸੇਵਾ ਸਮਾਜ ਪੰਜਾਬ ਦੇ ਨੁਮਾਇੰਦਿਆਂ ਵੱਲੋਂ ਕੰਵਲਪ੍ਰੀਤ ਸਿੰਘ ਸੈਣੀ (ਕਾਕੀ) ਨਾਲ ਕੀਤਾ ਗਿਆ ਦੁੱਖ ਦਾ ਪ੍ਰਗਟਾਵਾ
- ਪੰਜਾਬ ਸਰਕਾਰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਕੇ ਨੌਜਵਾਨ ਲੜਕੇ-ਲੜਕੀਆਂ ਨੂੰ ਆਤਮ-ਨਿਰਭਰ ਬਣਾ ਰਹੀ ਹੈ- ਵਿਧਾਇਕ ਗੁਰਦੀਪ ਸਿੰਘ ਰੰਧਾਵਾ
- ਹਰਿਆਲੇ ਭਵਿੱਖ ਵੱਲ ਸੰਤ ਨਿਰੰਕਾਰੀ ਮਿਸ਼ਨ ਦਾ ਜਨ-ਅੰਦੋਲਨ