ਵਾਅਦਾ ਪੂਰਾ : ਪੰਜਾਬ ‘ਚ 1 ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫਤ ਬਿਜਲੀ, CM ਭਗਵੰਤ ਮਾਨ ਕੁਝ ਦੇਰ ‘ਚ ਕਰਨਗੇ ਰਸਮੀ ਐਲਾਨ

ਚੰਡੀਗੜ੍ਹ, 16 ਅਪ੍ਰੈਲ । ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਸ਼ਨੀਵਾਰ ਨੂੰ ਵੱਖ-ਵੱਖ ਅਖਬਾਰਾਂ ‘ਚ ਇਸ਼ਤਿਹਾਰਾਂ ਦੇ ਕੇ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਇਹ ਪੰਜਾਬ ਦੀ ‘ਆਪ’ ਸਰਕਾਰ ਦੇ 30 ਦਿਨਾਂ ਦੇ ਰਿਪੋਰਟ ਕਾਰਡ ਨਾਲ ਸਬੰਧਤ ਸੀ।

ਪੰਜਾਬ ਸਰਕਾਰ ਨੇ 1 ਜੁਲਾਈ, 2022 ਤੋਂ ਘਰਾਂ ਲਈ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। CM ਭਗਵੰਤ ਮਾਨ ਸ਼ਨੀਵਾਰ ਨੂੰ ਇਸ ਦਾ ਰਸਮੀ ਐਲਾਨ ਕਰਨਗੇ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 300 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਉਣਾ ਆਮ ਆਦਮੀ ਪਾਰਟੀ ਦੇ ਵੱਡੇ ਚੋਣ ਵਾਅਦਿਆਂ ਵਿੱਚੋਂ ਇੱਕ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਜਲੰਧਰ ‘ਚ ਕਿਹਾ ਸੀ ਕਿ 16 ਅਪ੍ਰੈਲ ਨੂੰ ‘ਖੁਸ਼ਖਬਰੀ’ ਦਿੱਤੀ ਜਾਵੇਗੀ। ਪੰਜਾਬ ਪਹਿਲਾਂ ਹੀ ਖੇਤੀ ਸੈਕਟਰ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾ ਰਿਹਾ ਹੈ। ਰਾਜ ਵਿੱਚ ਸਾਰੀਆਂ ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਗਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਪਰਿਵਾਰਾਂ ਨੂੰ 200 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ।

Exit mobile version