ਸਿਹਤ ਗੁਰਦਾਸਪੁਰ ਪੰਜਾਬ

ਨਸ਼ੇ ਦੇ ਮੁਕੰਮਲ ਖਾਤਮੇ ਲਈ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਕੋਲੋਂ ਸਹਿਯੋਗ ਮੰਗਿਆ

ਨਸ਼ੇ ਦੇ ਮੁਕੰਮਲ ਖਾਤਮੇ ਲਈ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਕੋਲੋਂ ਸਹਿਯੋਗ ਮੰਗਿਆ
  • PublishedApril 18, 2022

ਬਟਾਲਾ, 18 ਅਪ੍ਰੈਲ ( ਮੰਨਣ ਸੈਣੀ ) । ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਨਸ਼ੇ ਦੇ ਮੁਕੰਮਲ ਖਾਤਮੇ ਲਈ ਜ਼ਿਲ੍ਹਾ ਵਾਸੀਆਂ ਕੋਲੋਂ ਸਹਿਯੋਗ ਦੀ ਮੰਗ ਕੀਤੀ ਹੈ। ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਿਆਂ ਦੇ ਖਾਤਮੇ ਲਈ ਇੱਕ ਵਿਸ਼ੇਸ਼ ਮੁਹਿੰਮ ਵਿੱਢੀ ਹੈ ਜਿਸ ਵਿਚ ਹਰ ਨਾਗਰਿਕ ਨੂੰ ਮੋਹਰੀ ਰੋਲ ਅਦਾ ਕਰਨਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਇਕ ਬਿਮਾਰੀ ਹੈ, ਜਿਸਦਾ ਇਲਾਜ ਸੰਭਵ ਹੈ। ਉਨ੍ਹਾਂ ਦੱਸਿਆ ਕਿ ਨਸ਼ੇ ਦੇ ਬੀਮਾਰ ਦੀ ਵਿਅਕਤੀ ਦੀ ਪਹਿਚਾਣ ਅਸਾਨੀ ਨਾਲ ਕੀਤੀ ਜਾ ਸਕਦੀ ਹੈ ਅਤੇ ਨਸ਼ੇ ਦੇ ਲੱਛਣ ਜਿਵੇਂ ਭੁੱਖ ਦਾ ਘੱਟ ਲੱਗਣਾ, ਭਾਰ ਘਟਣਾ, ਸਰੀਰ ਵਿਚ ਥਕਾਵਟ ਦਾ ਹੋਣਾ, ਪਸੀਨਾ ਹੱਦੋਂ ਵੱਧ ਆਉਣਾ, ਉਲਟੀਆਂ ਆਉਣੀਆਂ, ਬਾਥਰੂਮ ਵਿਚ ਜ਼ਿਆਦਾ ਸਮਾਂ ਲੱਗਣਾ, ਕਬਜ਼ ਦਾ ਹੋਣਾ ਤੇ ਹੱਥਾਂ ਬਾਹਾਂ ਤੇ ਸੂਈਆਂ ਦੇ ਨਿਸ਼ਾਨ ਪਾਏ ਜਾਣੇ ਆਦਿ ਹੁੰਦੇ ਹਨ। ਉਨਾਂ ਕਿਹਾ ਕਿ ਜੇਕਰ ਕਿਸੇ ਦੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਅਜਿਹੇ ਲੱਛਣ ਹਨ ਤਾਂ ਇਸ ਦੇ ਬਾਰੇ ਮੋਬਾਇਲ ਨੰਬਰ 62391-39973 ਤੇ ਕੇਵਲ ਵਟਸਐਪ ਰਾਹੀ ਮੈਸੇਜ ਭੇਜਿਆ ਜਾਵੇ। ਮਰੀਜ ਨੂੰ ਘਰ ਬੈਠੇ ਮੈਡੀਕਲ ਸਹੂਲਤ ਉਪਲੱਬਧ ਕਰਵਾਈ ਜਾਵੇਗੀ, ਮੁਫਤ ਇਲਾਜ ਕਰਵਾਇਆ ਜਾਵੇਗਾ ਤੇ ਸਾਰੀ ਸੂਚਨਾ ਗੁਪਤ ਰੱਖੀ ਜਾਵੇਗੀ।  

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਇਸ ਤੋਂ ਇਲਾਵਾ ਸਰਕਾਰੀ ਹਸਪਤਾਲਾਂ ਵਿਚ ਨਸ਼ੇ ਦੀ ਬਿਮਾਰੀ ਦੇ ਇਲਾਜ ਲਈ ਓਟ ਕੇਂਦਰ ਚਲਾਏ ਜਾ ਰਹੇ ਹਨ ਜਿਥੇ ਮਾਹਿਰ ਡਾਕਟਰਾਂ ਵੱਲੋਂ ਨਸ਼ਿਆਂ ਦੀ ਬਿਮਾਰੀ ਦੇ ਸ਼ਿਕਾਰ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ।

Written By
The Punjab Wire