ਗੁਰਦਾਸਪੁਰ, 22 ਅਪ੍ਰੈਲ (ਮੰਨਣ ਸੈਣੀ )। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਦੇਸ਼ ਦੇ ਕੁਝ ਰਾਜਾਂ ਤੇ ਕੇਂਦਰੀ ਸ਼ਾਸਤ ਪ੍ਰਦੇਸਾਂ ਵਿਚ ਕੋਰੋਨਾ ਦੇ ਮੁੜ ਵਧਦੇ ਕੇਸਾਂ ਦੇ ਮੱਦੇਨਜਰ ‘ ਮਾਸਕ ਪਾਉਣ ਸਬੰਧੀ’ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਸ ਲਈ ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆਂ ਵਿਭਾਗ ਦੇ ਪਿ੍ਰੰਸੀਪਲ ਸੈਕਰਟਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਮੈਜਿਸਟੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ 1973 ਦੀ ਧਾਰਾ 144 ਸੀ.ਆਰ.ਪੀ.ਸੀ ਅਤੇ ਡਿਜਾਸਟਰ ਮੈਨਜੇਮੈਂਟ ਐਕਟ 2005 ਤਹਿਤ ਜ਼ਿਲੇ ਦੀ ਹਦੂਦ ਅੰਦਰ ਹੇਠ ਲਿਖੇ ਹੁਕਮ ਜਾਰੀ ਕੀਤੇ ਗਏ ਹਨ।
ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਦੇਸ਼ ਦੇ ਕੁਝ ਰਾਜਾਂ ਤੇ ਕੇਂਦਰੀ ਸਾਸਤ ਪ੍ਰਦੇਸ਼ਾਂ ਵਿਚ ਵੱਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਜ਼ਿਲਾ ਵਾਸੀਆਂ ਨੂੰ ਭੀੜ ਭੜੱਕੇ ਵਾਲੇ ਸਥਾਨਾਂ ’ਤੇ ਮਾਸਕ ਪਹਿਨਣ ਦੀ ਸਲਾਹ ਦਿੱਤੀ ਜਾਂਦੀ ਹੈ। ਜਿਸ ਤਹਿਤ ਬੱਸਾਂ, ਰੇਲ ਗੱਡੀਆਂ, ਹਵਾਈ ਜਹਾਜ਼, ਟੈਕਸੀਆਂ, ਸਿਨੇਮਾ ਹਾਲ, ਸ਼ਾਪਿਗ ਮਾਲਜ਼, ਡਿਪਾਰਟਮੈਂਟ ਸਟੋਰ, ਕਲਾਸ ਰੂਮ, ਦਫ਼ਤਰਾਂ ਤੇ ਅੰਦਰੂਨੀ ਇਕੱਠਾਂ ਆਦਿ ਜਨਤਕ ਥਾਵਾਂ ’ਤੇ ਮਾਸਕ ਪਹਿਨ ਕੇ ਰੱਖਿਆ ਜਾਵੇ।
Penal provisions
ਅਗਰ ਕੋਈ ਵਿਅਕਤੀ ਉੱਪਰ ਦਿੱਤੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ “the disaster management act, 2005 ਦੇ ਸੈਕਸ਼ਨ 51 ਤੋਂ 60 ਅਧੀਨ ਅਤੇ ਆਈ.ਪੀ.ਸੀ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਲਈ ਜਾਰੀ ਕੀਤੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਇਹ ਹੁਕਮ 21 ਅਪ੍ਰੈਲ 2022 ਤੋਂ ਲਾਗੂ ਕੀਤਾ ਗਿਆ ਹੈ।