ਚੰਡੀਗੜ੍ਹ, 22 ਅਪ੍ਰੈਲ( ਦ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਰੂਪਨਗਰ ਜ਼ਿਲ੍ਹੇ ਵਿੱਚ ਗੈਰ ਕਾਨੂੰਨੀ ਮਾਈਨਿੰਗ ਉਤੇ ਕਰਵਾਈ ਕਰਦੇ ਹੋਏ ਖੇੜਾ ਕਲਮੋਟ ਖਿੱਤੇ ਦੇ ਸਾਰੇ ਕਰੱਸਰਾਂ ਨੂੰ ਸੀਲ ਕੀਤੇ ਜਾਣ ਤੋਂ ਬਾਅਦ ਅੱਜ ਸਰਕਾਰ ਨੇ ਮਾਈਨਿੰਗ ਅਫਸਰ ਉਤੇ ਵੱਡੀ ਕਾਰਵਾਈ ਕੀਤੀ ਹੈ। ਵਿਭਾਗ ਦੇ ਪ੍ਰਿੰਸੀਪਲ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਮੋਹਾਲੀ ਅਤੇ ਰੂਪਨਗਰ ਦਾ ਮਾਈਨਿੰਗ ਅਫਸਰ ਵਿਪਿਨ ਨੂੰ ਮੁਅੱਤਲ ਕੀਤਾ ਗਿਆ ਹੈ। ਪ੍ਰਿੰਸੀਪਲ ਸਕੱਤਰ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹਨ।
