ਰਾਹਤ ਦੇ ਨਾਲ ਨਾਲ ਗੱਸੇ ਚ ਪੰਜਾਬ ਦੇ ਸਿੱਖਿਅਕ ਜੱਥੇਬੰਦੀਆਂ, ਕਿਹਾ ਤਫਤੀਸ਼ ਮੁਕੰਮਲ ਕਰਨ ਤੋਂ ਬਾਅਦ ਕਰਨੀ ਚਾਹੀਦੀ ਸੀ ਕਾਰਵਾਈ
ਗੁਰਦਾਸਪੁਰ, 25 ਅਪ੍ਰੈਲ (ਮੰਨਣ ਸੈਣੀ)। ਪਿਛਲੇ ਦਿਨੀਂ ਗੁਰਦਾਸਪੁਰ ਦੇ ਇੱਕ ਨਿਜੀ ਸਕੂਲ ਅੰਦਰ ਚਾਰ ਸਾਲ ਦੀ ਬੱਚੀ ਨਾਲ ਹੋਏ ਕਥਿਤ ਤੋਰ ਤੇ ਛੇੜ ਛਾੜ ਦੇ ਮਾਮਲੇ ਚ ਸਕੂਲ ਮੇਨੇਜਮੇਂਟ ਜਿਸ ਵਿੱਚ ਚੇਅਰਮੈਨ ਸਵਿੰਦਰ ਸਿੰਘ ਗਿੱਲ ਅਤੇ ਸੈਕਟਰੀ ਨੂੰ ਮਾਨਯੋਗ ਜ਼ਿਲਾ ਸੈਸ਼ਨ ਦੀ ਅਦਾਲਤ ਤੋਂ ਜਮਾਨਤ ਮਿਲ ਗਈ ਹੈ। ਪੰਜਾਬ ਦੀ ਵੱਖ ਵੱਖ ਸਿੱਖਿਅਕ ਜੱਥੇਬੰਦੀਆਂ ਅੰਦਰ ਜਿਥੇ ਜਮਾਨਤ ਮਿਲਣ ਤੇ ਰਾਹਤ ਮਹਿਸੂਸ ਕਰ ਰਹਿਆ ਹਨ ਉਥੇ ਹੀ ਉਹਨਾਂ ਅੰਦਰ ਰਾਹਤ ਦੇ ਨਾਲ ਨਾਲ ਇਸ ਗੱਲ ਪ੍ਰਤੀ ਗੁੱਸਾ ਵੀ ਹੈ ਕਿ ਨਿਰਦੋਸ਼ ਮੈਨੇਜਮੈਂਟ ਨੂੰ ਲੰਮਾ ਸਮਾਂ ਜੇਲ੍ਹ ਵਿੱਚ ਗੁਜ਼ਾਰਨਾ ਪਿਆ। ਉਹਨਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਜਿਹੇ ਮਾਮਲਿਆਂ ਵਿੱਚ ਤਫਤੀਸ਼ ਮੁਕੰਮਲ ਕਰਨ ਉਪਰੰਤ ਹੀ ਕਾਰਵਾਈ ਕਰਨੀ ਚਾਹੀਦੀ ਹੈ। ਸਾਰੀਆਂ ਸੰਸਥਾਵਾਂ ਨੇ ਮੰਗ ਕੀਤੀ ਕਿ ਇਸ ਕੇਸ ਅਸਲ ਦੋਸ਼ੀਆਂ ਨੂੰ ਜਲਦ ਹੀ ਸਾਹਮਣੇ ਲਿਆਂਦਾ ਜਾਵੇ। ਦੱਸਣਯੋਗ ਹੈ ਕਿ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ ਦੇ ਸੱਦੇ ਤੇ ਸੂਬੇ ਦੀਆਂ ਸਾਰੀਆਂ ਸੰਸਥਾਵਾਂ 11 ਅਪ੍ਰੈਲ ਨੂੰ ਰੋਸ ਵਜੋਂ ਬੰਦ ਰਹੀਆਂ ਸਨ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਕਿਹਾ ਕਿ ਪਿਛਲੇ ਦਿਨੀਂ ਗੁਰਦਾਸਪੁਰ ਦੇ ਇੱਕ ਸਕੂਲ ਦੀ ਚਾਰ ਸਾਲਾ ਬੱਚੀ ਨਾਲ ਕਥਿਤ ਤੋਰ ਤੇ ਦੁਸ਼ਕਰਮ ਹੋਣ ਦੀ ਘਟਨਾ ਸਾਹਮਣੇ ਆਈ ਸੀ। ਸਕੂਲ ਦੇ ਕੈਮਰਿਆਂ ਦੀ ਰਿਕਾਰਡਿੰਗ ਮੁਤਾਬਕ ਬੱਚੀ ਠੀਕ ਠਾਕ ਆਪਣੀ ਕਲਾਸ ਵਿੱਚ ਜਾਂਦੀ ਹੈ ਅਤੇ ਪੂਰੇ ਦਿਨ ਉਪਰੰਤ ਬੱਚੀ ਦੀ ਮਾਤਾ ਉਸ ਨੂੰ ਆਪ ਸਕੂਲ ਵਿੱਚੋਂ ਮੋਟਰ ਸਾਇਕਲ ਤੇ ਲੈ ਕੇ ਗਈ। ਬਜ਼ਾਰ ਜਾਣ ਉਪਰੰਤ ਬੱਚੀ ਘਰ ਗਈ ਅਤੇ ਇੱਕ ਹੋਰ ਵੀਡੀਓ ਮੁਤਾਬਕ ਬੱਚੀ ਸ਼ਾਮ ਨੂੰ ਮੁਹੱਲੇ ਵਿੱਚ ਸਹੀ ਘੁੰਮਦੀ ਨਜ਼ਰ ਆ ਰਹੀ ਹੈ। ਬੱਚੀ ਨਾਲ ਹੋਈ ਇਸ ਘਟਨਾ ਦੀ ਪੰਜਾਬ ਦੀਆਂ ਸਾਰੀਆਂ ਜਥੇਬੰਦੀਆਂ ਨੇ ਨਿੰਦਾ ਕੀਤੀ ਸੀ ਅਤੇ ਨਾਲ ਹੀ ਬਿਨਾਂ ਕਿਸੇ ਤੱਥਾਂ ਤੋਂ ਨਿਰਦੋਸ਼ ਮੈਨੇਜਮੈਂਟ ਤੇ ਪਰਚਾ ਦਰਜ ਕਰਨ ਅਤੇ ਗ੍ਰਿਫਤਾਰ ਕਰਨ ਦੇ ਵਿਰੋਧ ਵਿੱਚ ਪੂਰਾ ਪੰਜਾਬ ਬੰਦ ਰਿਹਾ ਜਿਸ ਤੋਂ ਉਪਰੰਤ ਫੈਡਰੇਸ਼ਨ ਦੇ ਨੁਮਾਇੰਦਿਆਂ ਦੀ ਮੀਟਿੰਗ ਉੱਚ ਪੁਲਿਸ ਅਧਿਕਾਰੀ ਨਾਲ ਹੋਈ। ਫੈਡਰੇਸ਼ਨ ਨੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ ਅਤੇ ਨਿਰਦੋਸ਼ ਰਿਹਾਅ ਕੀਤੇ ਜਾਣ। ਡਾ. ਅੰਸ਼ੂ ਕਟਾਰੀਆ ਨੇ ਦੱਸਿਆ ਕਿ ਕੱਲ ਗੁਰਦਾਸਪੁਰ ਦੀ ਸ਼ੈਸ਼ਨ ਕੋਰਟ ਵੱਲੋਂ ਜਮਾਨਤ ਦੀ ਅਰਜੀ ਦੀ ਸੁਣਵਾਈ ਕਰਦਿਆਂ ਸੰਸਥਾ ਦੇ ਚੇਅਰਮੈਨ ਸਵਿੰਦਰ ਸਿੰਘ ਗਿੱਲ ਅਤੇ ਸੈਕਟਰੀ ਨੂੰ ਜਮਾਨਤ ਦੇ ਦਿੱਤੀ ਗਈ ਹੈ।
ਇਸ ਸੰਬੰਧੀ ਗੁਰਦਾਸਪੁਰ ਜ਼ਿਲ੍ਹਾ ਪ੍ਰਤੀਨਿਧ ਡਾ. ਮੋਹਿਤ ਮਹਾਜਨ ਨੇ ਦੱਸਿਆ ਕਿ ਕਥਿਤ ਤੌਰ ਤੇ ਸੱਚ ਸਾਹਮਣੇ ਆਇਆ ਹੈ ਕਿ ਸੀ.ਸੀ.ਟੀ.ਵੀ. ਕੈਮਰਿਆਂ ਦੀ ਲੈਬ ਦੀ ਰਿਪੋਰਟ ਮੁਤਾਬਕ ਸਕੂਲ ਵਿੱਚ ਕੋਈ ਵੀ ਘਟਨਾ ਨਹੀਂ ਵਾਪਰੀ ਅਤੇ ਮੈਡੀਕਲ ਰਿਪੋਰਟ ਤੋਂ ਵੀ ਕਈ ਤਰ੍ਹਾਂ ਦੀਆਂ ਅਸ਼ੰਕਾਵਾਂ ਪਾਈਆਂ ਜਾ ਰਹੀਆਂ ਹਨ ਕਿ ਇਹ ਘਟਨਾ ਅਸਲ ਵਿੱਚ ਹੋਈ ਵੀ ਹੈ ਜਾਂ ਨਹੀਂ। ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਪੰਜਾਬ, ਜੁਆਇੰਟ ਐਸੋਸੀਏਸ਼ਨਜ਼ ਆਫ ਕਾਲਜਜ਼ (ਜੈਕ) ਅਧੀਨ ਸਾਰੀਆਂ ਐਸੋਸੀਏਸ਼ਨਾਂ, ਰਾਸਾ, ਕਾਸਾ, ਈ.ਸੀ.ਐਸ. ਅਤੇ ਪੂਸਾ ਵੱਲੋਂ ਜਮਾਨਤ ਮਿਲਣ ਤੇ ਰਾਹਤ ਮਹਿਸੂਸ ਕਰਨ ਦੇ ਨਾਲ ਨਾਲ ਇਸ ਗੱਲ ਪ੍ਰਤੀ ਗੁੱਸਾ ਵੀ ਹੈ ਕਿ ਨਿਰਦੋਸ਼ ਮੈਨੇਜਮੈਂਟ ਨੂੰ ਲੰਮਾ ਸਮਾਂ ਜੇਲ੍ਹ ਵਿੱਚ ਗੁਜ਼ਾਰਨਾ ਪਿਆ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਜਿਹੇ ਮਾਮਲਿਆਂ ਵਿੱਚ ਤਫਤੀਸ਼ ਮੁਕੰਮਲ ਕਰਨ ਉਪਰੰਤ ਹੀ ਕਾਰਵਾਈ ਕਰਨੀ ਚਾਹੀਦੀ ਹੈ। ਸਾਰੀਆਂ ਸੰਸਥਾਵਾਂ ਨੇ ਮੰਗ ਕੀਤੀ ਕਿ ਇਸ ਕੇਸ ਅਸਲ ਦੋਸ਼ੀਆਂ ਨੂੰ ਜਲਦ ਹੀ ਸਾਹਮਣੇ ਲਿਆਂਦਾ ਜਾਵੇ।