ਗੁਰਦਾਸਪੁਰ ਪੰਜਾਬ

ਮਾਣਯੋਗ ਜਸਟਿਸ ਜਸਬੀਰ ਸਿੰਘ (ਸਾਬਕਾ ਜੱਜ), ਚੇਅਰਮੈਨ ਆਫ ਮੋਨਟਰਿੰਗ ਕਮੇਟੀ, ਨੈਸ਼ਨਲ ਗਰੀਨ ਟ੍ਰਿਬਿਊਨਲ, ਨਵੀਂ ਦਿੱਲੀ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਮਾਣਯੋਗ ਜਸਟਿਸ ਜਸਬੀਰ ਸਿੰਘ (ਸਾਬਕਾ ਜੱਜ), ਚੇਅਰਮੈਨ ਆਫ ਮੋਨਟਰਿੰਗ ਕਮੇਟੀ, ਨੈਸ਼ਨਲ ਗਰੀਨ ਟ੍ਰਿਬਿਊਨਲ, ਨਵੀਂ ਦਿੱਲੀ ਵਲੋਂ ਅਧਿਕਾਰੀਆਂ ਨਾਲ ਮੀਟਿੰਗ
  • PublishedApril 25, 2022

ਚੇਅਰਮੈਨ ਆਫ ਮੋਨਟਰਿੰਗ ਕਮੇਟੀ, ਨੈਸ਼ਨਲ ਗਰੀਨ ਟ੍ਰਿਬਿਊਨਲ, ਨਵੀਂ ਦਿੱਲੀ ਮਾਣਯੋਗ ਜਸਟਿਸ ਜਸਬੀਰ ਸਿੰਘ ਵਲੋਂ ‘ਜ਼ਿਲਾ ਇੰਨਵਾਇਰਮੈਂਟ ਪਲਾਨ’ ਦਾ ਰੀਵਿਊ

ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਇੱਕਜੁੱਟਤਾ ਨਾਲ ਹੰਭਲਾ ਮਾਰਨ ਦੀ ਲੋੜ ’ਤੇ ਦਿੱਤਾ ਜੋਰ

ਗੁਰਦਾਸਪੁਰ, 25 ਅਪ੍ਰੈਲ ( ਮੰਨਣ ਸੈਣੀ)। ਮਾਣਯੋਗ ਜਸਟਿਸ ਜਸਬੀਰ ਸਿੰਘ (ਸਾਬਕਾ ਜੱਜ), ਪੰਜਾਬ ਅਤੇ ਹਰਿਆਣਾ ਹਾਈਕੋਰਟ. ਚੰਡੀਗੜ੍ਹ, ਮੋਜੂਦਾ ਚੇਅਰਮੈਨ ਆਫ ਮੋਨਟਰਿੰਗ ਕਮੇਟੀ, ਨੈਸ਼ਨਲ ਗਰੀਨ ਟ੍ਰਿਬਿਊਨਲ, ਨਵੀਂ ਦਿੱਲੀ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਪੰਚਾਇਤ ਭਵਨ ਵਿਖੇ ‘ਜ਼ਿਲਾ ਇੰਨਵਾਇਰਮੈਂਟ ਪਲਾਨ’ ਦਾ ਰੀਵਿਊ ਕਰਨ ਲਈ ਮੀਟਿੰਗ ਕੀਤੀ ਗਈ। ਜਿਸ ਵਿਚ ਸਾਬਕਾ ਚੀਫ ਸੈਕਰਟਰੀ ਪੰਜਾਬ ਸ੍ਰੀ ਸੁਬੋਧ ਅਗਰਵਾਲ ਮੈਂਬਰ ਐਨ.ਜੀ.ਟੀ ਮੋਨਟਰਿੰਗ ਕਮੇਟੀ, ਸੰਤ ਬਲਬੀਰ ਸਿੰਘ ਸੀਚੇਵਾਲ, ਮੈਂਬਰ ਐਨ.ਜੀ.ਟੀ ਮੋਨਟਰਿੰਗ ਕਮੇਟੀ, ਸਾਬਕਾ ਮੈਂਬਰ ਸੈਕਟਰੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰੀ ਬਾਬੂ ਰਾਮ, ਟੈਕਨੀਕਲ ਐਕਸਪਰਟ ਤੇ ਮੈਬਰ ਐਨ.ਜੀ.ਟੀ ਮੋਨਟਰਿੰਗ ਕਮੇਟੀ, ਡਿਪਟੀ ਕਮਿਸ਼ਨਰ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ, ਡਾ. ਅਮਨਦੀਪ ਕੋਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।

 ਮੀਟਿੰਗ ਦੌਰਾਨ ਚੇਅਰਮੈਨ ਆਫ ਮੋਨਟਰਿੰਗ ਕਮੇਟੀ, ਨੈਸ਼ਨਲ ਕਰੀਨ ਟ੍ਰਿਬਿਊਨਲ, ਨਵੀਂ ਦਿੱਲੀ ਮਾਣਯੋਗ ਜਸਟਿਸ ਜਸਬੀਰ ਸਿੰਘ ਵਲੋਂ ‘ਜ਼ਿਲਾ ਇੰਨਵਾਇਰਮੈਂਟ ਪਲਾਨ’ ਦੇ ਸਬੰਧ ਵਿਚ ਸੋਲਡ ਵੇਸਟ ਮੈਨੇਟਜੇਮੈਂਟ, ਵੇਸਟ ਵਾਟਰ, ਸੀਵਰੇਜ ਪਲਾਨ, ਮਾਈਨਿੰਗ ਤੇ ਇੰਡਸਟਰੀ ਆਦਿ ਦੇ ਸਬੰਧ ਵਿੱਚ ਕੀਤੇ ਗਏ ਕੰਮਾਂ ਦਾ ਰਿਵੀਂਊ ਕੀਤਾ ਗਿਆ ਤੇ ਉਨਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਸ਼ਚਿਤ ਕੀਤੇ ਗਏ ਸਮੇਂ ਅੰਦਰ ਕੰਮ ਮੁਕੰਮਲ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨਾਂ ਜਿਲੇ ਅੰਦਰ ਡਰੇਨਜ਼, ਪਿੰਡਾਂ ਅੰਦਰ ਛੱਪੜਾਂ ਆਦਿ ਸਬੰਧੀ ਕੀਤੇ ਜਾ ਰਹੇ ਕਾਰਜਾਂ ਦੀ ਜਾਣਕਾਰੀ ਲਈ ਅਤੇ ਕਿਹਾ ਕਿ ਪੇਂਡੂ ਤੇ ਸ਼ਹਿਰੀ ਖੇਤਰਾਂ ਅੰਦਰ ਮੀਂਹ ਦੇ ਪਾਣੀ ਦੇ ਸੰਭਾਲ ਲਈ ਤੇਜ਼ੀ ਨਾਲ ਯਤਨ ਕੀਤੇ ਜਾਣ। ਉਨਾਂ ਸੀਵਰੇਜ ਪਾਣੀ ਨੂੰ ਮੁੜ ਵਰਤੋਂ ਯੋਗ ਬਣਾਉਣ ਲਈ ਹਦਾਇਤ ਕਰਦਿਆਂ ਕਿਹਾ ਕਿ ਜ਼ਿਲੇ ਅੰਦਰ ਸੀਵਰੇਜ ਪਾਣੀ ਦੇ ਟਰੀਮਮੈਂਟ ਵਿਚ ਹੋਰ ਤੇਜੀ ਨਾਲ ਕੰਮ ਕੀਤਾ ਜਾਵੇ।

ਮਾਣਯੋਗ ਜਸਟਿਸ ਜਸਬੀਰ ਸਿੰਘ ਨੇ ਅੱਗੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾਵੇ ਅਤੇ ਪਾਣੀ ਦੀ ਸਾਂਭ ਸੰਭਾਲ ਠੋਸ ਉਪਰਾਲੇ ਕੀਤੇ ਜਾਣ। ਉਨਾਂ ਕਿਹਾ ਕਿ ਭਵਿੱਖ ਦੀ ਲੋੜ ਨੂੰ ਸਮਝਿਦਆਂ ਸਾਰਿਆਂ ਨੂੰ ਇੱਕਜੁੱਟ ਹੋ ਕੇ ਵਾਤਾਵਰਣ ਦੀ ਸੰਭਾਲ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਾ ਚਾਹੀਦਾ ਹੈ।

ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ, ਬਹੁਤ ਗੰਭੀਰ ਵਿਸ਼ਾ ਹੈ ਤੇ ਇਸ ਪ੍ਰਤੀ ਬਹੁਤ ਚੰਤੰਨ ਤੇ ਸੰਜੀਦਾ ਹੋਣ ਦੀ ਲੋੜ ਹੈ। ਉਨਾਂ ਕਿਹਾ ਕਿ ਆਪਣੀ ਪੀੜੀ ਦੇ ਉੱਜਵਲ ਭਵਿੱਖ ਲਈ ਸਾਨੂੰ ਪਾਣੀ, ਹਵਾ ਤੇ ਖੁਰਾਕ ਦੀ ਸ਼ੁੱਧਤਾ ਲਈ ਅੱਗੇ ਹੋ ਕੇ ਕੰਮ ਕਰਨ ਦੀ ਲੋੜ ਹੈ। ਉਨਾਂ ਕਿਹਾ ਕਿ ਇਹ ਸਰਬੱਤ ਦੇ ਭਲੇ ਵਾਲਾ ਕਾਰਜ ਹੈ ਅਤੇ ਸਾਰਿਆਂ ਨੂੰ ਇੱਕਜੁੱਟਤਾ ਨਾਲ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਹੰਭਲਾ ਮਾਰਨਾ ਚਾਹੀਦਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਚੇਅਰਮੈਨ ਆਫ ਮੋਨਟਰਿੰਗ ਕਮੇਟੀ, ਨੈਸ਼ਨਲ ਗਰੀਨ ਟ੍ਰਿਬਿਊਨਲ, ਨਵੀਂ ਦਿੱਲੀ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲਾ ਪ੍ਰਸ਼ਾਸਨ, ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸਿਰਤੋੜ ਯਤਨ ਕਰੇਗਾ ਅਤੇ ਮਾਣਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ, ਨਵੀਂ ਦਿੱਲੀ ਵਲੋ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ।

ਇਸ ਮੌਕੇ ਅਮਨਪ੍ਰੀਤ ਸਿੰਘ ਐਸ.ਡੀ.ਐਮ ਗੁਰਦਾਸਪੁਰ, ਰਾਮ ਸਿੰਘ ਐਸ.ਡੀ.ਐਮ ਬਟਾਲਾ, ਹਰਪ੍ਰੀਤ ਸਿੰਘ ਐਸ.ਡੀ.ਐਮ ਡੇਰਾ ਬਾਬਾ ਨਾਨਕ, ਗੁਰਪ੍ਰੀਤ ਸਿੰਘ ਐਸ.ਪੀ (ਹੈੱਡਕੁਆਟਰ ) ਬਟਾਲਾ, ਰਾਜੇਸ਼ ਕੁਮਾਰ ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਵਿਨੋਦ ਕੁਮਾਰ ਐਸ.ਡੀ.ਓ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਜਿਲੇ ਦੀ ਸਾਰੀਆਂ ਨਗਰ ਕੋਂਲਸਾਂ ਦੇ ਈ.ਓ ਆਦਿ ਮੋਜੂਦ ਸਨ।

Written By
The Punjab Wire