ਚੰਡੀਗੜ੍ਹ, 29 ਅਪ੍ਰੈਲ। ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਗਰਮੀ ਦੇ ਚਲਦਿਆਂ ਤਾਪਮਾਨ ਲਗਾਤਾਰ ਵੱਧਣ ਦੇ ਚਲਦਿਆਂ ਸਮੂਹ ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਮਾਂ ਬਦਲ ਦਿੱਤਾ ਗਿਆ ਹੈ। 2 ਮਈ 2022 ਤੋਂ 14 ਮਈ 2022 ਤੱਕ ਸਮਾ ਵੀ ਬਦਲ ਦਿੱਤਾ ਗਿਆ ਹੈ। ਜਿਸ ਦੇ ਚਲਦਿਆਂ ਪ੍ਰਾਇਮਰੀ ਸਕੂਲ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਅਤੇ ਮਿਡਲ/ ਹਾਈ/ ਸੀਨੀਅਰ ਸੈਕੇਂਡਰੀ ਸਕੂਲ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 12.30 ਵਜੇ ਤੱਕ ਲੱਗਣਗੇ। ਇਸੇ ਤਰਾਂ ਪੰਜਾਬ ਸਰਕਾਰ ਵੱਲੋਂ ਗਰਮੀ ਦੀਆਂ ਛੁਟੀਆਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਮਿਤੀ 15 ਮਈ 2022 ਤੋਂ 30 ਜੂਨ 2022 ਤੱਕ ਇਸ ਸ਼ਰਤ ਤੇ ਕੀਤੀ ਗਈ ਕਿ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਮੁੱਖ ਰੱਖਦੇ ਹੋਏ ਮਿਤੀ 16 ਮਈ 2022 ਤੋਂ 31 ਮਈ 2022 ਤੱਕ ਆਨ ਲਾਈਨ ਕਲਾਸਾਂ ਲਗਾਈਆਂ ਜਾਣਗੀਆਂ।
