ਕਾਂਗਰਸ ਨੇ ਚੋਣ ਹਾਰ ਤੋਂ ਬਾਅਦ ਪੰਜਾਬ ਇਕਾਈ ਦਾ ਪੁਨਰਗਠਨ ਕੀਤਾ, ਪੰਜਾਬ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ ਦੀ ਟੀਮ ਐਲਾਨੀ

Congress

ਅਮਿਤ ਵਿੱਜ ਨੂੰ ਪ੍ਰਦੇਸ਼ ਕਾਂਗਰਸ ਦਾ ਖਜ਼ਾਨਚੀ, ਅਰੁਣਾ ਚੌਧਰੀ, ਇੰਦਰਬੀਰ ਸਿੰਘ ਬੁਲਾਰੀਆ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਪ੍ਰਗਟ ਸਿੰਘ, ਸੁੰਦਰ ਸ਼ਾਮ ਅਰੋੜਾ ਨੂੰ ਮੀਤ ਪ੍ਰਧਾਨ ਬਣਾਇਆ ।

ਨਵੀਂ ਦਿੱਲੀ, 29 ਅਪ੍ਰੈਲ: ਕਾਂਗਰਸ ਨੇ ਸ਼ੁੱਕਰਵਾਰ ਨੂੰ ਪਾਰਟੀ ਦੀ ਪੰਜਾਬ ਇਕਾਈ ਵਿੱਚ ਪੰਜ ਨਵੇਂ ਮੀਤ ਪ੍ਰਧਾਨ, ਇੱਕ ਖਜ਼ਾਨਚੀ ਅਤੇ ਇੱਕ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਅਮਿਤ ਵਿੱਜ ਨੂੰ ਪ੍ਰਦੇਸ਼ ਕਾਂਗਰਸ ਦਾ ਖਜ਼ਾਨਚੀ, ਅਰੁਣਾ ਚੌਧਰੀ, ਇੰਦਰਬੀਰ ਸਿੰਘ ਬੁਲਾਰੀਆ, ਕੁਸ਼ਲਦੀਪ ਸਿੰਘ ਕਿਕੀ ਢਿੱਲੋਂ, ਪ੍ਰਗਟ ਸਿੰਘ, ਸੁੰਦਰ ਸ਼ਾਮ ਅਰੋੜਾ ਨੂੰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਜਦਕਿ ਸੰਦੀਪ ਸਿੰਘ ਸੰਧੂ ਨੂੰ ਪਾਰਟੀ ਦੀ ਪੰਜਾਬ ਇਕਾਈ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਕੈਪਟਨ ਸੰਦੀਪ ਸੰਧੂ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਖਾਸ ਰਹੇ ਹਨ।

ਇਸ ਤੋਂ ਪਹਿਲਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਹਾਲ ਹੀ ਵਿੱਚ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ, ਹਾਲ ਹੀ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਤੋਂ ਬਾਅਦ ਪਾਰਟੀ ਨੇ ਆਪਣੀ ਸੂਬਾ ਇਕਾਈ ਵਿੱਚ ਸੁਧਾਰ ਕੀਤਾ ਸੀ।

Exit mobile version