ਪਟਿਆਲਾ ਵਿੱਚ ਹੋਈ ਹਿੰਸਾ ‘ਤੇ ਕੈਪਟਨ ਅਮਰਿੰਦਰ ਨੇ ਜਤਾਇਆ ਦੁੱਖ

ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਵਿੱਚ ਨਾਕਾਮੀ ਲਈ ‘ਆਪ’ ਸਰਕਾਰ ਦੀ ਕੀਤੀ ਨਿੰਦਾ

ਚੰਡੀਗੜ੍ਹ, 29 ਅਪ੍ਰੈਲ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਵਿੱਚ ਵਾਪਰੀਆਂ ਹਿੰਸਾ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਹ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪੂਰੀ ਤਰ੍ਹਾਂ ਨਾਕਾਮੀ ਨੂੰ ਦਰਸਾਉਂਦਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਕੀਮਤ ‘ਤੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਭੜਕਾਹਟ ਵਿਚ ਨਾ ਆਉਣ। ਉਨ੍ਹਾਂ ਨੇ ਆਪਣੇ ਸਾਥੀ ਪਟਿਆਲਵੀਆਂ ਨੂੰ ਅਪੀਲ ਕੀਤੀ, “ਪਟਿਆਲਾ ਦਾ ਸਦਭਾਵਨਾ ਅਤੇ ਭਾਈਚਾਰਕ ਸਾਂਝ ਦਾ ਇਤਿਹਾਸ ਹੈ, ਆਓ ਅਸੀਂ ਇਸ ਨੂੰ ਹਰ ਕੀਮਤ ‘ਤੇ ਸੁਰੱਖਿਅਤ ਰੱਖਣਾ ਯਕੀਨੀ ਬਣਾਈਏ।”

ਇਤਿਹਾਸਕ ਸ਼ਹਿਰ ਦੀ ਸ਼ਾਂਤੀ ਨੂੰ ਹਿਲਾ ਕੇ ਰੱਖ ਦੇਣ ਵਾਲੀਆਂ ਅੱਜ ਦੀਆਂ ਘਟਨਾਵਾਂ ‘ਤੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ, ਕੈਪਟਨ ਅਮਰਿੰਦਰ ਨੇ ਹੈਰਾਨੀ ਪ੍ਰਗਟ ਕੀਤੀ ਕਿ ਪ੍ਰਸ਼ਾਸਨ ਕਿਵੇਂ ਸਥਿਤੀ ਨੂੰ ਇਸ ਹੱਦ ਤੱਕ ਵਿਗੜਨ ਦੀ ਇਜਾਜ਼ਤ ਦੇ ਸਕਦਾ ਹੈ ਕਿ ਇਹ ਹਿੰਸਾ ਤੱਕ ਪਹੁੰਚ ਗਈ ਹੈ। ਇੱਥੋਂ ਤੱਕ ਕਿ ਇੱਕ ਆਮ ਆਦਮੀ ਵੀ ਅੰਦਾਜ਼ਾ ਲਗਾ ਸਕਦਾ ਸੀ ਅਤੇ ਇਹ ਦੱਸ ਸਕਦਾ ਹੈ ਕਿ ਲੋਕਾਂ ਦੇ ਇੱਕ ਸਮੂਹ ਦੁਆਰਾ ਪ੍ਰਸਤਾਵਿਤ “ਵਿਰੋਧ ਮਾਰਚ” ਹਿੰਸਾ ਦਾ ਕਾਰਨ ਬਣ ਸਕਦਾ ਹੈ, ਉਨ੍ਹਾਂ ਨੇ ਕਿਹਾ, ਇਹ ਹੈਰਾਨੀ ਦੀ ਗੱਲ ਹੈ ਕਿ ਪੁਲਿਸ ਨੇ ਕੋਈ ਅਗਾਊਂ ਕਾਰਵਾਈ ਕਿਉਂ ਨਹੀਂ ਕੀਤੀ।

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਅਤੇ ਅੱਜ ਪਟਿਆਲਾ ਵਿੱਚ ਵਾਪਰੀਆਂ ਘਟਨਾਵਾਂ ਇੱਕ ਲੰਬੀ ਲੜੀ ਦਾ ਹੀ ਹਿੱਸਾ ਹਨ।

“ਮੁੱਖ ਮੰਤਰੀ ਭਗਵੰਤ ਮਾਨ, ਜਿਸ ਕੋਲ ਗ੍ਰਹਿ ਵਿਭਾਗ ਵੀ ਹੈ, ਕੋਲ ਫੈਸਲੇ ਲੈਣ ਦਾ ਆਪਣਾ ਕੋਈ ਅਧਿਕਾਰ ਨਹੀਂ ਹੈ, ਕਿਉਂਕਿ ਸਾਰੇ ਫੈਸਲੇ ਅਰਵਿੰਦ ਕੇਜਰੀਵਾਲ ਦੁਆਰਾ ਲਏ ਜਾਂਦੇ ਹਨ, ਇਸ ਲਈ ਉਨ੍ਹਾਂ ਤੋਂ ਕੁਝ ਵੀ ਬਿਹਤਰ ਦੀ ਉਮੀਦ ਨਹੀਂ ਕੀਤੀ ਜਾ ਸਕਦੀ”, ਕੈਪਟਨ ਅਮਰਿੰਦਰ ਨੇ ਅੱਗੇ ਕਿਹਾ ਕਿ ਮਾਨ ਨੂੰ ਹਰ ਚੀਜ਼ ਲਈ ਦਿੱਲੀ ਤੋਂ ਪ੍ਰਵਾਨਗੀ ਲੈਣੀ ਪੈਂਦੀ ਹੈ ਅਤੇ ਉਹ ਆਪਣੇ ਆਪ ਐਸੀ ਐਮਰਜੈਂਸੀ ਸਥਿਤੀਆਂ ਨੂੰ ਨਹੀਂ ਸੰਭਾਲ

Exit mobile version