ਮੋਟਰ ਸਾਈਕਲ ਸਵਾਰ ਪਤੀ-ਪਤਨੀ ਨੂੰ ਪਿੱਛੇ ਤੋਂ ਆਏ ਟਰੱਕ ਨੇ ਮਾਰੀ ਟੱਕਰ, ਸਿਵਲ ਹਸਪਤਾਲ ‘ਚ ਜ਼ੇਰੇ ਇਲਾਜ, ਬਰਿਆਰ ਬਾਈਪਾਸ ‘ਤੇ ਵਾਪਰਿਆ ਹਾਦਸਾ

ਗੁਰਦਾਸਪੁਰ, 30 ਅਪ੍ਰੈਲ (ਮੰਨਣ ਸੈਣੀ)। ਸੁੱਕਰਵਾਰ ਦੇਰ ਸ਼ਾਮ ਬਰਿਆਰ ਬਾਈਪਾਸ ’ਤੇ ਮੋਟਰਸਾਈਕਲ ’ਤੇ ਜਾ ਰਹੇ ਇੱਕ ਜੋੜੇ ਨੂੰ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਪਤੀ-ਪਤਨੀ ਮੋਟਰਸਾਈਕਲ ਤੋਂ ਡਿੱਗ ਕੇ ਜ਼ਖਮੀ ਹੋ ਗਏ। ਸਥਾਨਕ ਲੋਕਾਂ ਨੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਦੂਜੇ ਪਾਸੇ ਟਰੱਕ ਚਾਲਕ ਦਾ ਕਹਿਣਾ ਹੈ ਕਿ ਮੋਟਰ ਸਾਈਕਲ ਸਵਾਰ ਨੇ ਬਿਨਾਂ ਕੋਈ ਸੰਕੇਤ ਦਿੱਤੇ ਮੋੜ ਕੱਟ ਦਿੱਤਾ। ਜਿਸ ਕਾਰਨ ਉਹ ਟਰੱਕ ਦੀ ਬ੍ਰੇਕ ਨਹੀਂ ਲਗਾ ਸਕਿਆ ਅਤੇ ਟਰੱਕ ਉਸ ਦੇ ਮੋਟਰ ਸਾਈਕਲ ਨਾਲ ਟਕਰਾ ਗਿਆ।

ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਬਿੱਟਾ ਮਸੀਹ ਵਾਸੀ ਪਿੰਡ ਰਾਵਲ ਨੇ ਦੱਸਿਆ ਕਿ ਬੀਤੀ ਸ਼ਾਮ ਉਹ ਆਪਣੀ ਪਤਨੀ ਸੱਤਿਆ ਨਾਲ ਮੋਟਰਸਾਈਕਲ ’ਤੇ ਬਰਿਆੜ ਜਾ ਰਿਹਾ ਸੀ। ਜਦੋਂ ਉਹ ਬਰਿਆੜ ਮੋੜ ਨੇੜੇ ਪੁੱਜਾ ਤਾਂ ਪਿੱਛੇ ਤੋਂ ਆ ਰਹੇ ਟਰੱਕ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਮੋਟਰ ਸਾਈਕਲ ਤੋਂ ਹੇਠਾਂ ਡਿੱਗ ਕੇ ਜ਼ਖਮੀ ਹੋ ਗਿਆ। ਉਸ ਨੂੰ ਜ਼ਖਮੀ ਹਾਲਤ ‘ਚ ਸਥਾਨਕ ਲੋਕਾਂ ਨੇ ਸਿਵਲ ਹਸਪਤਾਲ ਪਹੁੰਚਾਇਆ। ਦੂਜੇ ਪਾਸੇ ਇਲਾਜ ਕਰ ਰਹੇ ਡਾਕਟਰ ਦਾ ਕਹਿਣਾ ਹੈ ਕਿ ਵਿਅਕਤੀ ਦੀ ਹਾਲਤ ਠੀਕ ਹੈ, ਜਦਕਿ ਔਰਤ ਨੂੰ ਜ਼ਿਆਦਾ ਸੱਟਾਂ ਲੱਗੀਆਂ ਹਨ।

Exit mobile version