ਹੋਰ ਦੇਸ਼ ਪੰਜਾਬ ਮੁੱਖ ਖ਼ਬਰ ਰਾਜਨੀਤੀ

ਪਟਿਆਲਾ ਹਿੰਸਾ ਤੇ ਬੋਲੇ ਮੁੱਖ ਮੰਤਰੀ ਮਾਨ: ਦੋ ਭਾਈਚਾਰਿਆਂ ਦੀ ਨਹੀਂ, ਦੋ ਸਿਆਸੀ ਪਾਰਟੀਆਂ ਦੀ ਲੜਾਈ, ਘਟਨਾ ਪਿੱਛੇ ਭਾਜਪਾ, ਸ਼ਿਵ ਸੈਨਾ ਅਤੇ ਅਕਾਲੀ ਦਲ ਨੂੰ ਠਹਿਰਾਇਆ ਜ਼ਿੰਮੇਵਾਰ

ਪਟਿਆਲਾ ਹਿੰਸਾ ਤੇ ਬੋਲੇ ਮੁੱਖ ਮੰਤਰੀ ਮਾਨ: ਦੋ ਭਾਈਚਾਰਿਆਂ ਦੀ ਨਹੀਂ, ਦੋ ਸਿਆਸੀ ਪਾਰਟੀਆਂ ਦੀ ਲੜਾਈ, ਘਟਨਾ ਪਿੱਛੇ ਭਾਜਪਾ, ਸ਼ਿਵ ਸੈਨਾ ਅਤੇ ਅਕਾਲੀ ਦਲ ਨੂੰ ਠਹਿਰਾਇਆ ਜ਼ਿੰਮੇਵਾਰ
  • PublishedApril 30, 2022

ਮੁੱਖ ਮੰਤਰੀ ਮਾਨ ਦਾ ਕਹਿਣਾ ਕਿਸੇ ਨੂੰ ਬਖਸ਼ਿਆਂ ਨਹੀਂ ਜਾਵੇਗਾ ਚਾਹੇ ਓਹ ਕੋਈ ਵੀ ਹੋਵੇ

ਨਵੀਂ ਦਿੱਲੀ, 30 ਅਪ੍ਰੈਲ । ਪੰਜਾਬ ਦੇ ਪਟਿਆਲਾ ‘ਚ ਹੋਈ ਹਿੰਸਾ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਇੱਕ ਚੈਨਲ ਨਾਲ ਗੱਲਬਾਤ ਦੌਰਾਨ ਦਾਅਵਾ ਕੀਤਾ ਕਿ ਇਹ ਦੋ ਭਾਈਚਾਰਿਆਂ ਦੀ ਲੜਾਈ ਨਹੀਂ ਸਗੋਂ ਦੋ ਸਿਆਸੀ ਪਾਰਟੀਆਂ ਵਿਚਾਲੇ ਲੜਾਈ ਹੈ। ਉਨ੍ਹਾਂ ਇਸ ਘਟਨਾ ਲਈ ਭਾਜਪਾ ਅਤੇ ਅਕਾਲੀ ਦਲ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਜੋ ਵੀ ਹੈ ਉਹ ਬਚ ਨਹੀਂ ਸਕੇਗਾ। ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਕਿਸੇ ਵੀ ਅਹੁਦੇ ‘ਤੇ ਹੋਵੇ।

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪਟਿਆਲਾ ਦੀ ਘਟਨਾ ਪਿੱਛੇ ਪਿੱਛੇ ਭਾਜਪਾ, ਸ਼ਿਵ ਸੈਨਾ ਅਤੇ ਅਕਾਲੀ ਦਲ ਦੇ ਲੋਕ ਹਨ। ਇਹ ਦੋ ਭਾਈਚਾਰਿਆਂ ਦੀ ਨਹੀਂ, ਸਗੋਂ ਦੋ ਸਿਆਸੀ ਪਾਰਟੀਆਂ ਦੀ ਲੜਾਈ ਸੀ। ਉਸੇ ਦਿਨ ਭਾਜਪਾ ਦੇ ਅਸ਼ਵਨੀ ਸ਼ਰਮਾ ਮੱਥਾ ਟੇਕਣ ਜਾ ਰਹੇ ਸੀ।  ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤਰੱਕੀ ਹਜ਼ਮ ਨਹੀਂ ਹੋ ਰਹੀ, ਜਿਸ ਕਰਕੇ ਇਹ ਸਭ ਕੁਝ ਕੀਤਾ ਜਾ ਰਿਹਾ ਹੈ। ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਕੋਈ ਵੀ ਪੋਸਟ ਹੋਵੇ।

ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਦੇ ਬਾਹਰ ਦੋ ਧੜਿਆਂ ਵਿਚਾਲੇ ਉਸ ਸਮੇਂ ਝੜਪ ਹੋ ਗਈ ਜਦੋਂ ਸ਼ਿਵ ਸੈਨਾ ਦੇ ਵਰਕਰ ਹੋਣ ਦਾ ਦਾਅਵਾ ਕਰਨ ਵਾਲੇ ਲੋਕਾਂ ਨੇ ਖਾਲਿਸਤਾਨ ਵਿਰੋਧੀ ਮਾਰਚ ਕੱਢਿਆ। ਦੋਹਾਂ ਪਾਸਿਆਂ ਤੋਂ ਪਥਰਾਅ ਕੀਤਾ ਗਿਆ, ਤਲਵਾਰਾਂ ਲਹਿਰਾਈਆਂ ਗਈਆਂ। ਪੁਲਿਸ ਨੇ ਕਈ ਰਾਊਂਡ ਫਾਇਰਿੰਗ ਕਰਕੇ ਸਥਿਤੀ ਨੂੰ ਸੰਭਾਲਿਆ। ਇਸ ਝੜਪ ਵਿੱਚ ਘੱਟੋ-ਘੱਟ ਚਾਰ ਲੋਕ ਜ਼ਖ਼ਮੀ ਹੋਏ ਹਨ। ਸਥਿਤੀ ਨੂੰ ਵਿਗੜਨ ਤੋਂ ਬਚਾਉਣ ਲਈ ਸ਼ੁੱਕਰਵਾਰ ਸ਼ਾਮ ਤੋਂ ਸ਼ਨੀਵਾਰ ਸਵੇਰ ਤੱਕ ਕਰਫਿਊ ਵੀ ਲਗਾਇਆ ਗਿਆ। ਸ਼ਨੀਵਾਰ ਨੂੰ ਕੁਝ ਜਥੇਬੰਦੀਆਂ ਵੱਲੋਂ ਦਿੱਤੇ ਗਏ ਪਟਿਆਲਾ ਬੰਦ ਦੇ ਸੱਦੇ ਦੇ ਮੱਦੇਨਜ਼ਰ ਅੱਜ ਸ਼ਾਮ 4 ਵਜੇ ਤੱਕ ਮੋਬਾਈਲ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਪੁਲੀਸ ਨੇ ਇਸ ਘਟਨਾ ਦੇ ਸਬੰਧ ਵਿੱਚ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਪੁਲਿਸ ਪਰਵਾਨਾ ਦੀ ਗ੍ਰਿਫ਼ਤਾਰੀ ਲਈ ਵੀ ਲਗਾਤਾਰ ਕੌਸ਼ਿਸ਼ਾ ਕਰ ਰਹੀ ਹੈ।

Written By
The Punjab Wire