ਕ੍ਰਾਇਮ ਗੁਰਦਾਸਪੁਰ ਦੇਸ਼ ਪੰਜਾਬ ਮੁੱਖ ਖ਼ਬਰ ਰਾਜਨੀਤੀ

ਬਟਾਲਾ ‘ਚ ਵੱਡਾ ਹਾਦਸਾ: ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਲੱਗੀ ਅੱਗ, ਬੱਸ ‘ਚ 30 ਦੇ ਕਰੀਬ ਸਵਾਰ ਸਨ ਬੱਚੇ, ਜਿਨ੍ਹਾਂ ‘ਚੋਂ 7 ਝੁਲਸੇ, 3 ਦੀ ਹਾਲਤ ਗੰਭੀਰ

ਬਟਾਲਾ ‘ਚ ਵੱਡਾ ਹਾਦਸਾ: ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਲੱਗੀ ਅੱਗ, ਬੱਸ ‘ਚ 30 ਦੇ ਕਰੀਬ ਸਵਾਰ ਸਨ ਬੱਚੇ, ਜਿਨ੍ਹਾਂ ‘ਚੋਂ 7 ਝੁਲਸੇ, 3 ਦੀ ਹਾਲਤ ਗੰਭੀਰ
  • PublishedMay 4, 2022

ਗੁਰਦਾਸਪੁਰ, 4 ਮਈ (ਮੰਨਣ ਸੈਣੀ)। ਬਟਾਲਾ ਦੇ ਪਿੰਡ ਕਿਲਾ ਲਾਲ ਸਿੰਘ ਨਜ਼ਦੀਕ ਸਕੂਲ ਬੱਸ ਅੱਗ ਦੀ ਲਪੇਟ ਵਿਚ ਆ ਗਈ। ਜਿਸ ਕਾਰਨ 7 ਬੱਚੇ ਝੁਲਸ ਗਏ। ਖੇਤਾਂ ਵਿੱਚ ਨਾੜ ਨੂੰ ਲਗਾਈ ਅੱਗ ਦੇ ਕਾਰਨ ਹਾਦਸਾ ਵਾਪਰਿਆ ਹੈ। ਨਾੜ ਦੀ ਅੱਗ ਦੇ ਕਾਰਨ ਫੈਲੇ ਧੂੰਏਂ ਕਾਰਨ ਬੱਸ ਦਾ ਸੰਤੁਲਨ ਵਿਗੜਨ ਕਾਰਨ ਬੱਸ ਖੇਤਾਂ ਵਿਚ ਪਲਟ ਗਈ। ਮਿਲੀ ਜਾਣਕਾਰੀ ਮੁਤਾਬਕ ਕਿਸਾਨਾਂ ਵੱਲੋਂ ਕਣਕ ਦੇ ਨਾੜ ਨੂੰ ਲਾਈ ਅੱਗ ਕਾਰਨ ਨਿੱਜੀ ਸਕੂਲ ਦੀ ਬੱਸ ਹਾਦਸੇ ਪਿੱਛੋਂ ਅੱਗ ਦੀ ਲਪੇਟ ਵਿਚ ਆ ਗਈ, ਜਿਸ ਕਾਰਨ 7 ਬੱਚੇ ਝੁਲਸ ਗਏ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਹੈ।

ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਬਾਅਦ ਦੁਪਹਿਰ ਛੁੱਟੀ ਹੋਣ ਉਪਰੰਤ ਬੱਚਿਆਂ ਨੂੰ ਸਕੂਲ ਤੋਂ ਘਰ ਛੱਡਣ ਜਾ ਰਹੀ, ਜਦੋਂ ਬੱਸ ਨਵਾਂ ਪਿੰਡ ਬਰਕੀਵਾਲ ਨੇੜੇ ਪਹੁੰਚੀ ਤਾਂ ਬੱਸ ਦਾ ਚਾਲਕ ਧੂੰਏਂ ਕਾਰਨ ਕੁਝ ਵੀ ਵਿਖਾਈ ਨਾ ਦੇਣ ਕਾਰਨ ਸੰਤੁਲਨ ਗਵਾ ਬੈਠਾ ਅਤੇ ਬੱਸ ਖੇਤਾਂ ਵਿੱਚ ਜਾ ਪਲਟੀ।

ਨਾੜ ਨੂੰ ਲੱਗੀ ਅੱਗ ਨੇ ਬੱਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਸੱਤ ਬੱਚੇ ਝੁਲਸ ਗਏ, ਜਿਨ੍ਹਾਂ ਨੂੰ ਬਟਾਲਾ ਦੇ ਵੱਖ-ਵੱਖ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਤਿੰਨ ਬੱਚਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਸ ਸੰਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਨੇ ਇਸ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇੱਕ ਟਵੀਟ ਵਿੱਚ ਕਿਹਾ ਕਿ ਗੁਰੂ ਹਰ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦਾ ਬੱਸ ਹਾਦਸਾ ਬੇਹੱਦ ਦੁਖਦ ਹੈ। ਉਨ੍ਹਾਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਤੋਂ ਰਿਪੋਰਟ ਮੰਗੀ ਹੈ। ਬੱਚੇ ਦਾ ਮੁਫਤ ਇਲਾਜ ਕਰਵਾਉਣ ਦੇ ਨਾਲ-ਨਾਲ ਸਰਕਾਰ ਹਰ ਸੰਭਵ ਮਦਦ ਕਰੇਗੀ।

Written By
The Punjab Wire