ਹੋਰ ਗੁਰਦਾਸਪੁਰ ਪੰਜਾਬ

ਡੀਸੀ ਇਸ਼ਫਾਕ ਵਲੋਂ ‘ 75ਵੇਂ ਆਜ਼ਾਦੀ ਦਿਵਸ-ਆਜ਼ਾਦੀ ਕਾ ਅੰਮ੍ਰਿਤ ਮਹਉਤਸ਼ਵ’ ਦੇ ਸਬੰਧ ਵਿਚ ਅਧਿਕਾਰੀਆਂ ਨਾਲ ਮੀਟਿੰਗ

ਡੀਸੀ ਇਸ਼ਫਾਕ ਵਲੋਂ ‘ 75ਵੇਂ ਆਜ਼ਾਦੀ ਦਿਵਸ-ਆਜ਼ਾਦੀ ਕਾ ਅੰਮ੍ਰਿਤ ਮਹਉਤਸ਼ਵ’ ਦੇ ਸਬੰਧ ਵਿਚ ਅਧਿਕਾਰੀਆਂ ਨਾਲ ਮੀਟਿੰਗ
  • PublishedMay 6, 2022

ਗੁਰਦਾਸਪੁਰ, 6 ਮਈ  ( ਮੰਨਣ ਸੈਣੀ )। ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ‘ 75ਵੇਂ ਆਜ਼ਾਦੀ ਦੇ ਦਿਵਸ- ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ’ ਦੇ ਸਬੰਧ ਵਿਚ ਜ਼ਿਲੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਜੂਮ ਰਾਹੀਂ ਮੀਟਿੰਗ ਕੀਤੀ ਗਈ, ਜਿਸ ਵਿਚ ਡਾ. ਅਮਨਦੀਰ ਕੋਰ ਵਧੀਕ ਡਿਪਟੀ ਕਮਿਸ਼ਨਰ (ਜ/ ਸ਼ਹਿਰੀ ਵਿਕਾਸ) ਗੁਰਦਾਸਪੁਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵਲੋਂ ਪ੍ਰਾਪਤ ਆਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ‘ 75ਵੇਂ ਆਜ਼ਾਦੀ ਦਿਵਸ-ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ ’ ਦੇ ਸਬੰਧ ਵਿਚ ਸਮੂਹ ਵਿਭਾਗਾਂ ਵਲੋਂ ਗਤੀਵਿਧੀਆਂ ਕਰਵਾਈਆਂ ਜਾਣ, ਜਿਸ ਸਬੰਧੀ ਸਮੂਹ ਅਧਿਕਾਰੀ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫਸਰ (ਸ) ਨੂੰ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਹਫਤਾਵਾਰੀ ਕੈਲੰਡਰ ਤਿਆਰ ਕਰਨ ਸਬੰਧੀ, ਵੱਖ-ਵੱਖ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਦੀਆਂ ਫੋਟੋਜ਼ ਅਪਲੋਡ ਕਰਨ ਸਬੰਧੀ, ਸਕੂਲਾਂ ਵਿਚ ਪੇਟਿੰਗ, ਭਾਸ਼ਣ, ਸਕਿੱਟ ਆਦਿ ਸਮਾਗਮ ਕਰਵਾਉਣ  ਸਬੰਧੀ, ਕਾਲਜਾਂ ਵਿਚ ਸਮਾਗਮ ਕਰਵਾਉਣ ਸਬੰਧੀ, ਖੇਡ ਵਿਭਾਗ ਵਲੋਂ ਖੇਡਾਂ ਨਾਲ ਸਬੰਧਤ ਗਤੀਵਿਧੀਆਂ ਕਰਵਾਉਣ ਸਬੰਧੀ, ਡੀ.ਡੀ.ਪੀਓ ਤੇ ਸਮੂਹ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਪਬਲਿਕ ਸਥਾਨਾਂ ਤੇ ਪਾਰਕਾਂ ਵਿਚ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ ਦਾ ਲੋਗੋ ਲਗਾਉਣ ਸਬੰਧੀ, ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਉਣ ਸਮੇਤ ਸਮੂਹ ਵਿਭਾਗਾਂ ਜਿਵੇਂ ਲੇਬਰ ਵਿਭਾਗ, ਸਿਹਤ ਵਿਭਾਗ, ਸਕਿਲ ਡਿਵਲਪਮੈਂਟ, ਖੇਤੀਬਾੜੀ ਤੇ ਡੇਅਰੀ ਵਿਭਾਗ, ਪਸ਼ੂ ਪਾਲਣ ਵਿਭਾਗ, ਰੋਜ਼ਗਾਰ ਦਫਤਰ, ਰੂਰਲ ਡਿਵਲਪਮੈਂਟ, ਜ਼ਿਲਾ ਪ੍ਰੋਗਰਾਮ ਅਫਸਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਗਤੀਵਿਧੀਆਂ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।

Written By
The Punjab Wire