ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਛੰਬ ਵਿਖੇ 17 ਮਈ ਨੂੰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਰਵਾਇਆ ਜਾਵੇਗਾ ਸ਼ਹੀਦੀ ਸਮਾਗਮ

ਗੁਰਦਾਸਪੁਰ, 6 ਮਈ ( ਮੰਨਣ ਸੈਣੀ )। ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ 17 ਮਈ 1746 ਨੂੰ ਯੁੱਧ ਵਿਚ ਸ਼ਹੀਦ ਹੋਈ ਕਰੀਬ 11 ਹਜ਼ਾਰ ਬੱਚੇ, ਅੋਰਤਾਂ ਅਤੇ ਯੋਧਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸਨਰ ਜਨਾਬ ਮੁਹੰਮਦ ਇਸ਼ਫਾਕ ਨੇ ਜੂਮ ਮੀਟਿੰਗ ਰਾਹੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਸ. ਤੇਜਿੰਦਰਪਾਲ ਸਿੰਘ ਸੰਧੂ ਜਨਰਲ ਸਕੱਤਰ, ਜਿਲਾ ਹੈਰੀਟੇਜ ਸੁਸਾਇਟੀ(ਸਾਬਕਾ ਵਧੀਕ ਡਿਪਟੀ ਕਮਿਸਨਰ ਗੁਰਦਾਸਪੁਰ), ਗੁਰਮੀਤ ਸਿੰਘ ਐਸ.ਪੀ (ਹੈੱਡਕੁਆਟਰ) ਗੁਰਦਾਸਪੁਰ ਆਦਿ ਮੋਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਇਸ ਮਹਾਨ ਤੇ ਪਵਿੱਤਰ ਧਰਤੀ ਛੋਟਾ ਘੱਲੂਘਾਰਾ ਜਿਥੇ 1746 ਵਿਚ ਮੁਗਲ ਫੋਜ਼ਾਂ ਵਲੋਂ 11000 ਦੇ ਕਰੀਬ ਸਿੰਘ, ਸਿੰਘਣੀਆਂ ਤੇ ਛੋਟੇ ਬੱਚਿਆਂ ਨੂੰ ਸ਼ਹੀਦ ਕੀਤਾ ਗਿਆ ਸੀ ਨੂੰ ਉਨਾਂ ਨੂੰ ਸ਼ਰਧਾ ਦੇ ਫੁੱਲ ਅਰਪਨ ਕਰਨ ਲਈ ਸਮਾਗਮ ਕਰਵਾਇਆ ਜਾਵੇਗਾ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਪੀ.ਡਬਲਿਊ. ਡੀ, ਵਾਟਰ ਸਪਲਾਈ ਅਤੇ ਸ਼ੈਨੀਟੇਸ਼ਨ ਵਿਭਾਗ, ਜ਼ਿਲ੍ਹਾ ਭੂਮੀ ਰੱਖਿਆ ਅਫਸਰ, ਬਾਗਬਾਨੀ ਵਿਭਾਗ. ਬੀ.ਡੀ.ਪੀ.ਓ ਕਾਹਨੂੰਵਾਨ ਸਮੇਤ ਵੱਖ-ਵੱਖ ਵਿਭਾਗਾਂ ਨੂੰ ਸਮਾਗਮ ਸਬੰਧੀ ਤਿਆਰੀਆਂ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।

Exit mobile version