ਸਿਆਸੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਪਹਾੜਾ
ਗੁਰਦਾਸਪੁਰ, 6 ਮਈ (ਮੰਨਣ ਸੈਣੀ)। ਗੁਰਦਾਸਪੁਰ ‘ਚ ਢਾਬਾ ਮਾਲਕ ਦਾ ਚੱਲ ਰਿਹਾ ਵਿਵਾਦ ਰੁਕਣ ਦੀ ਬਜਾਏ ਹੋਰ ਭਖਦਾ ਜਾ ਰਿਹਾ ਹੈ। ਹੁਣ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੀ ਢਾਬਾ ਮਾਲਕ ਦੇ ਹੱਕ ਵਿੱਚ ਨਿੱਤਰ ਆਏ ਹਨ।
ਆਪਣੇ ਨਿਵਾਸ ਸਥਾਨ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਢਾਬਾ ਮਾਲਕ ਹੀ ਨਹੀਂ ਬਲਕਿ ਹਲਕੇ ਦੇ ਕਿਸੇ ਵੀ ਗ਼ਰੀਬ ਪਰਿਵਾਰ ਨਾਲ ਸਬੰਧਤ ਵਿਅਕਤੀ ਨਾਲ ਕੋਈ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਸ਼ਹਿਰ ਵਿੱਚ ਚੱਲ ਰਹੇ ਨਾਜਾਇਜ਼ ਢਾਬੇ ਅਤੇ ਖੋਖਿਆਂ ਨੂੰ ਹਟਾਉਣ ਲਈ ਕਾਰਵਾਈ ਕਰਦਾ ਹੈ ਤਾਂ ਉਹ ਖ਼ੁਦ ਹੀ ਇਨ੍ਹਾਂ ਖੋਖਿਆਂ ਨੂੰ ਢਾਹ ਦੇਣਗੇ। ਜੇਕਰ ਅਜਿਹਾ ਨਹੀਂ ਹੋ ਸਕਦਾ ਤਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਨੂੰ ਢਾਹੁਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਨਹੀਂ ਤਾਂ ਉਹ ਆਪਣੇ ਸਮਰਥਕਾਂ ਨਾਲ ਇਸ ਦਾ ਪੂਰੀ ਤਰ੍ਹਾਂ ਵਿਰੋਧ ਕਰੋਗੇ। ਉਨ੍ਹਾਂ ਕਿਹਾ ਕਿ ਢਾਬਾ ਮਾਲਕ ਨੂੰ ਸਿਆਸੀ ਦਬਾਅ ਹੇਠ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਢਾਬਾ ਮਾਲਕ ‘ਤੇ ਨਸ਼ਾ ਵੇਚਣ ਦੇ ਲਾਏ ਜਾ ਰਹੇ ਝੂਠੇ ਦੋਸ਼ਾਂ ਬਾਰੇ ਬੋਲਦਿਆਂ ਕਿਹਾ ਕਿ ਜੇਕਰ ਢਾਬਾ ਮਾਲਕ ਨਸ਼ਾ ਵੇਚਦਾ ਹੈ ਤਾਂ ਉਸ ਨੂੰ ਰੰਗੇ ਹੱਥੀਂ ਕਾਬੂ ਕੀਤਾ ਜਾਵੇ | ਜੇਕਰ ਸਿਆਸੀ ਤੌਰ ‘ਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤਾਂ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਤੇ ਉਹਨਾਂ ਨਾਲ ਜ਼ਿਲਾ ਪ੍ਰਧਾਨ ਦਰਸ਼ਨ ਮਹਾਜਨ ਵੀ ਮੌਜੂਦ ਸਨ।