ਵੱਡੀ ਸਾਜਿਸ਼ ਕਰਾਰ ਦਿੰਦਿਆਂ ਮੁੱਖ ਮੰਤਰੀ ਤੋਂ ਕੀਤੀ ਡੂੰਘਾਈ ਨਾਲ ਜਾਂਚ ਕਰਾਉਣ ਦੀ ਮੰਗਜਾਂਚ
ਗੁਰਦਾਸਪੁਰ, 09.05.2022 ( ਮੰਨਣ ਸੈਣੀ)। ਕਾਹਨੂੰਵਾਨ ਵਿੱਚ ਮਹਾਰਾਣਾ ਪ੍ਰਤਾਪ ਸਿੰਘ ਦੇ ਜਨਮ ਦਿਨ ਮੌਕੇ ਸ਼ਰਾਰਤੀ ਅਨਸਰਾਂ ਵੱਲੋਂ ਉਨ੍ਹਾਂ ਦੇ ਬੁੱਤ ਦੀ ਭੰਨਤੋੜ ਕਰਨ ਤੇ ਪੰਜਾਬ ਦੇ ਸ਼ੈਡੋ ਮੁੱਖ ਮੰਤਰੀ ਪ੍ਰਤਾਪ ਸਿੰਘ ਬਾਜਵਾ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਇਸ ਹਿੰਸਾ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ । ਉਹਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁੰਡਾਗਰਦੀ ਦੇ ਇਨ੍ਹਾਂ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕਰਦਾ ਵੀ ਕੀਤੀ ਹੈ। ਦੱਸਣਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਕਾਂਗਰਸ ਪਾਰਟੀ ਵੱਲੋਂ ਵਿਰੋਧੀ ਦਲ ਦੇ ਨੇਤਾ ਹਨ ਅਤੇ ਇੰਗਲੈਂਡ ਵਿਚ ਵਿਰੋਧੀ ਦਲ ਦੇ ਨੇਤਾ ਨੂੰ ਸਰਕਾਰ ਦਾ ਸਾਇਆ ਕਰਾਰ ਦਿੱਤਾ ਜਾਂਦਾ ਹੈ।
ਪ੍ਰਤਾਪ ਸਿੰਘ ਬਾਜਵਾ ਵੱਲੋਂ ਇਸ ਘਟਨਾ ਤੇ ਚਿੰਤਾ ਵਿਅਕਤ ਕਰਦੇ ਹੋਏ ਕਿਹਾ ਗਿਆ ਕਿ ਪੰਜਾਬ ਦੀ ਸਮਾਜਿਕ ਸ਼ਾਂਤੀ ਨੂੰ ਗੰਭੀਰਤਾ ਨਾਲ ਠੇਸ ਪਹੁੰਚਾਉਣ ਲਈ ਯੋਜਨਾਬੱਧ ਤਰੀਕੇ ਨਾਲ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਪਟਿਆਲੇ ਦੀ ਹਿੰਸਾ ਤੋਂ ਲੈ ਕੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਬਾਹਰ ਖਾਲਿਸਤਾਨ ਦੇ ਝੰਡੇ ਲਾਉਣ ਤੋਂ ਲੈ ਕੇ ਮਹਾਰਾਣਾ ਪ੍ਰਤਾਪ ਸਿੰਘ ਦੇ ਬੁੱਤਾਂ ਦੀ ਭੰਨਤੋੜ ਤੱਕ ਇਸ ਤੋਂ ਵੀ ਵੱਡੀ ਸਾਜ਼ਿਸ਼ ਹੈ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ। ਹਮਲਿਆਂ ਦੇ ਇਸ ਚਿੰਤਾਜਨਕ ਰੁਝਾਨ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਕਟਹਿਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ। ਤੁਰੰਤ ਨਿਆਂ ਲਈ
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕੀ ਪੰਜਾਬ ਸਰਕਾਰ ਇਨ੍ਹਾਂ ਘਟਨਾਵਾਂ ਪ੍ਰਤੀ ਆਪਣੀ ਪ੍ਰਤੀਕਿਰਿਆ ਵਿੱਚ ਢਿੱਲ ਨਹੀਂ ਵਰਤ ਸਕਦੀ। ਉਹ ਮੁੱਖ ਮੰਤਰੀ (ਜੋ ਪੰਜਾਬ ਦੇ ਗ੍ਰਹਿ ਮੰਤਰੀ ਦਾ ਅਹੁਦਾ ਸੰਭਾਲਦਾ ਹੈ) ਨੂੰ ਬੇਨਤੀ ਕਰਦਾ ਹਾਂ ਕਿ ਉਹ ਪੰਜਾਬ ਪੁਲਿਸ ਨੂੰ ਇਨ੍ਹਾਂ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦੇਣ ਅਤੇ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਮੁੜ ਅਜਿਹੀਆਂ ਹਰਕਤਾਂ ਕਰਨ ਤੋਂ ਰੋਕਣ ਲਈ ਕੋਈ ਕਸਰ ਬਾਕੀ ਨਾ ਛੱਡਣ।