ਕ੍ਰਾਇਮ ਦੇਸ਼ ਪੰਜਾਬ ਮੁੱਖ ਖ਼ਬਰ ਰਾਜਨੀਤੀ

ਪੰਜਾਬ ਪੁਲਿਸ ਇੰਟੈਲੀਜੈਂਸ ਦਫਤਰ ਤੇ ਹੋਇਆ ਹਮਲਾ, ਦਫ਼ਤਰ ਦੇ ਟੁੱਟੇ ਕੱਚ, ਕੋਈ ਜਾਨੀ ਨੁਕਸਾਨ ਨਹੀਂ

ਪੰਜਾਬ ਪੁਲਿਸ ਇੰਟੈਲੀਜੈਂਸ ਦਫਤਰ ਤੇ ਹੋਇਆ ਹਮਲਾ, ਦਫ਼ਤਰ ਦੇ ਟੁੱਟੇ ਕੱਚ, ਕੋਈ ਜਾਨੀ ਨੁਕਸਾਨ ਨਹੀਂ
  • PublishedMay 9, 2022

ਰਾਕਟ ਲਾਂਚਰ ਜਾਂ ਹੈਂਡ ਗਰਨੇਡ ਰਾਹੀ ਹਮਲਾ ਹੋਣ ਦੀ ਸੰਭਾਵਨਾ

ਮੋਹਾਲੀ, 9 ਮਈ (ਦੇ ਪੰਜਾਬ ਵਾਇਰ)।ਮੋਹਾਲੀ ਵਿੱਚ ਸਥਿਤ ਪੰਜਾਬ ਸਟੇਟ ਇੰਟਲੀਜੈਂਸ ਦਫ਼ਤਰ ਦੇ ਨੇੜੇ ਇਕ ਧਮਾਕਾ ਹੋਇਆ ਹੈ। ਇਸ ਧਮਾਕੇ ਨਾਲ  ਬਿਲਡਿੰਗ ਦੇ ਸ਼ੀਸ਼ੇ ਟੁੱਟੇ ਹਨ। ਧਮਾਕੇ ਤੋਂ ਬਾਅਦ ਪੁਲਿਸ ਦੇ ਵੱਡੇ ਅਧਿਕਾਰੀ ਮੌਕੇ ਉਤੇ ਪਹੁੰਚ ਗਏ। ਇਸ ਤੋਂ ਬਾਅਦ ਪੁਲਿਸ ਨੇ ਸਾਰੇ ਪਾਸੇ ਨਾਕੇਬੰਦੀ ਕਰ ਦਿੱਤੀ। ਇਸ ਮੌਕੇ ਐਸਐਸਪੀ, ਆਈ ਜੀ ਤੋਂ ਇਲਾਵਾ ਚੰਡੀਗੜ੍ਹ ਪੁਲਿਸ ਦੇ ਐਸਐਸਪੀ ਵੀ ਇੱਥੇ ਪਹੁੰਚੇ ਹਨ। ਇਸ ਮੋਕੇ ਰਾਕਟ ਲਾਂਚਰ ਵੀ ਮਿਲੇ ਹਨ। ਅੰਦੇਸ਼ਾ ਜਤਾਇਆ ਜਾ ਰਿਹਾ ਹੈ ਕਿ ਹਮਲਾ ਰਾਕਟ ਲਾਂਚਰ ਜਾਂ ਹੈਂਡ ਗ੍ਰਨੇਡ ਰਾਹੀਂ ਕੀਤਾ ਗਿਆ ਹੋਵੇ। ਹਾਲਾਂਕਿ ਇਹ ਜਾਂਚ ਦਾ ਵਿਸ਼ਾ ਹੈ

ਉਧਰ  ਮੋਹਾਲੀ ਪੁਲਿਸ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਸੈਕਟਰ 77, ਐਸ.ਏ.ਐਸ ਨਗਰ ਸਥਿਤ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡ ਕੁਆਰਟਰ ਵਿੱਚ ਸ਼ਾਮ 7:45 ਵਜੇ ਦੇ ਕਰੀਬ ਇੱਕ ਮਾਮੂਲੀ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਕਿਸੇ ਨੁਕਸਾਨ ਦੀ ਸੂਚਨਾ ਨਹੀਂ ਹੈ। ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਟੀਮਾਂ ਨੂੰ ਬੁਲਾਇਆ ਗਿਆ ਹੈ।

Written By
The Punjab Wire