ਐਸਪੀ ਪੱਧਰ ਦੇ ਪੀਪੀਐਸ ਅਧਿਕਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ

ਸੰਗਰੂਰ, 10 ਮਈ, 2022: ਥਾਣਾ ਸਿਟੀ-1 ਸੰਗਰੂਰ ਵਿਖੇ ਐਫਆਈਆਰ ਨੰਬਰ 66 ਮਿਤੀ. 09.5.2022 ਦੇ ਤਹਿਤ ਕਰਨਵੀਰ ਸਿੰਘ ਪੀ.ਪੀ.ਐਸ. (ਐਸ.ਪੀ. ਸੰਗਰੂਰ) ਵਿਰੁੱਧ ਉਸਦੇ ਰੀਡਰ ਏ.ਐਸ.ਆਈ ਦਵਿੰਦਰ ਸਿੰਘ ਰਾਹੀਂ 3 ਲੱਖ ਰੁਪਏ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਏਐਸਆਈ ਦਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਐਸਪੀ ਕਰਨਵੀਰ ਫਰਾਰ ਹੈ। ਇਹ ਮਾਮਲਾ 7 ਭ੍ਰਿਸ਼ਟਾਚਾਰ ਰੋਕੂ ਐਕਟ 2018 ਥਾਣਾ ਸਿਟੀ-1 ਸੰਗਰੂਰ ਵਿਖੇ ਦਰਜ਼ ਕੀਤਾ ਗਿਆ ਹੈ।

Exit mobile version