ਮੋਹਾਲੀ ਇੰਟੈਲੀਜੈਂਸ ਦਫਤਰ ਦੇ ਬਾਹਰ ਦੂਜੇ ਧਮਾਕੇ ਦੀ ਖਬਰ ਝੂਠੀ : ਵਿਵੇਕ ਸ਼ੀਲ ਸੋਨੀ

fake news

ਐੱਸ.ਏ.ਐੱਸ. ਨਗਰ 10 ਮਈ: ਮੋਹਾਲੀ ਇੰਟੈਲੀਜੈਂਸ ਦਫਤਰ ਦੇ ਬਾਹਰ ਦੂਜੇ ਧਮਾਕੇ ਦੀ ਖਬਰ ਜੋ ਕਿ ਕੁਝ ਰਾਸ਼ਟਰੀ ਪੱਧਰ ਦੇ ਨਿਊਜ਼ ਚੈਨਲਾਂ ਦੁਆਰਾ ਪ੍ਰਸਾਰਿਤ ਕੀਤੀ ਜਾ ਰਹੀ ਹੈ, ਬੇਬੁਨਿਆਦ ਅਤੇ ਝੂਠੀ ਹੈ। ਅਜਿਹੇ ਸੰਵੇਦਨਸ਼ੀਲ ਮੁੱਦਿਆਂ ‘ਤੇ ਅਨੈਤਿਕ ਪੱਤਰਕਾਰੀ ਸਮਾਜ ਵਿੱਚ ਅਸ਼ਾਂਤੀ ਦਾ ਮਾਹੌਲ ਪੈਦਾ ਕਰਦੀ ਹੈ।

ਇਹ ਗੱਲ ਕਹਿੰਦੇ ਹੋਏ ਸ੍ਰੀ ਵਿਵੇਕ ਸ਼ੀਲ ਸੋਨੀ ਐਸ.ਐਸ.ਪੀ.ਐਸ.ਐਸ. ਨਗਰ ਨੇ ਇਸ ਖ਼ਬਰ ਦਾ ਪੁਰਜ਼ੋਰ ਖੰਡਨ ਕੀਤਾ ਕਿ ਅੱਜ ਮੋਹਾਲੀ ਇੰਟੈਲੀਜੈਂਸ ਦਫ਼ਤਰ ਦੇ ਬਾਹਰ ਦੂਜਾ ਧਮਾਕਾ ਹੋਇਆ ਹੈ। ਸ੍ਰੀ ਸੋਨੀ ਨੇ ਕਿਹਾ ਕਿ ਬੀਤੀ ਰਾਤ ਹੋਏ ਧਮਾਕੇ ਦੀ ਉੱਚ ਪੱਧਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

Exit mobile version