ਜ਼ਿਲਾ ਪ੍ਰਸ਼ਾਸਨ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ
ਗੁਰਦਾਸਪੁਰ, 12 ਮਈ ( ਮੰਨਣ ਸੈਣੀ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਤੇ ਹੱਲ ਕਰਨ ਲਈ ਵਟਸਐਪ ਨੰਬਰ 62393-01830 ਅਤੇ ਈਮੇਲ ceabranchgsp@gmail.com ਜਾਰੀ ਕੀਤੀ ਗਈ ਹੈ, ਜਿਸ ਰਾਹੀਂ ਲੋਕ ਘਰ ਬੈਠਿਆਂ ਹੀ ਆਪਣੀ ਮੁਸ਼ਕਿਲ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿਚ ਲਿਆ ਸਕਦੇ ਹਨ, ਜਿਸ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਸਰ ਵੇਖਣ ਵਿਚ ਆਉਂਦਾ ਹੈ ਕਿ ਲੋਕ ਆਪਣੀ ਮੁਸ਼ਕਿਲ ਦੱਸਣ ਲਈ ਦਫਤਰਾਂ ਵਿਚ ਆਉਂਦੇ ਹਨ ਤੇ ਆਪਣੀ ਸ਼ਿਕਾਇਤ ਦਰਜ ਕਰਵਾਉਂਦੇ ਹਨ। ਉਨਾਂ ਦੱਸਿਆ ਕਿ ਲੋਕਾਂ ਦੇ ਕੀਮਤੀ ਸਮੇਂ ਨੂੰ ਬਚਾਉਣ, ਜ਼ਿਲਾ ਪ੍ਰਸ਼ਾਸਨ ਤਕ ਲੋਕਾਂ ਦੀ ਸੁਖਾਲੀ ਪਹੁੰਚ ਕਰਨ ਅਤੇ ਮੁਸ਼ਕਿਲ ਨੂੰ ਹੱਲ ਕਰਨ ਦੇ ਮੰਤਵ ਨਾਲ ਵਟਸਐਪ ਨੰਬਰ 70099-89791 ਅਤੇ ਈਮੇਲ ceabranchgsp@gmail.com ਜਾਰੀ ਕੀਤਾ ਗਈ ਹੈ।
ਉਨ੍ਵ ਅੱਗੇ ਦੱਸਿਆ ਕਿ ਜਿਲੇ ਦਾ ਕੋਈ ਵੀ ਵਿਅਕਤੀ ਵਟਸਐਪ ਨੰਬਰ 62393-01830 ਅਤੇ ਈਮੇਲ ਆਈ.ਡੀ ceabranchgsp@gmail.com ’ਤੇ ਸ਼ਿਕਾਇਤ ਭੇਜ ਸਕਦਾ ਹੈ। ਜਿਸ ਦਾ ਸਬੰਧਿਤ ਵਿਭਾਗ ਰਾਹੀ ਹੱਲ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇਗਾ।