ਗੁਰਦਾਸਪੁਰ ਪੰਜਾਬ ਰਾਜਨੀਤੀ

18 ਮਈ ਅੰਮ੍ਰਿਤਸਰ ਵਿਖੇ ਮਾਝਾ ਖੇਤਰ ਦੀ ਕਨਵੈਨਸ਼ਨ ਵਿਚ ਵੱਡੀ ਗਿਣਤੀ ਵਿੱਚ ਸਾਥੀ ਸ਼ਾਮਲ ਹੋਣਗੇ -ਆਰ ਐਮ ਪੀ ਆਈ

18 ਮਈ ਅੰਮ੍ਰਿਤਸਰ ਵਿਖੇ ਮਾਝਾ ਖੇਤਰ ਦੀ ਕਨਵੈਨਸ਼ਨ ਵਿਚ ਵੱਡੀ ਗਿਣਤੀ ਵਿੱਚ ਸਾਥੀ ਸ਼ਾਮਲ ਹੋਣਗੇ -ਆਰ ਐਮ ਪੀ ਆਈ
  • PublishedMay 13, 2022

ਗੁਰਦਾਸਪੁਰ 13 ਮਈ (ਮੰਨਣ ਸੈਣੀ )। ਫਾਸ਼ੀ ਹੱਮਲਿਆਂ ਵਿਰੁੱਧ ਮੋਰਚੇ ਵਿੱਚ ਸ਼ਾਮਲ ਖੱਬੀਆਂ ਪਾਰਟੀਆਂ ਸੀ ਪੀ ਆਈ ਆਰ ਐਮ ਪੀ ਆਈ ਸੀ ਪੀ ਆਈ ਐਮ ਐਲ ਨਿਉ ਡੈਮੋਕਰੇਸੀ ਸੀ ਪੀ ਆਈ ਐਮ ਐਲ ਲਿਬਰੇਸ਼ਨ ਐਮ ਸੀ ਪੀ ਆਈ ਯੂ ਅਤੇ ਇਨਕਲਾਬੀ ਕੇਂਦਰ ਪੰਜਾਬ ਵੱਲੋਂ ਕੀਤੀ ਸੂਬਾਈ ਕਨਵੈਨਸ਼ਨ ਕਰਕੇ ਦੇਸ਼ ਅੰਦਰ ਵੱਧ ਰਹੇ ਫਿਰਕੂ ਫਾਸ਼ੀ ਹੱਮਲਿਆਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਅਤੇ ਲੋਕ ਲਾਮਬੰਦੀ ਕਰਨ ਹਿੱਤ ਪੰਜਾਬ ਅੰਦਰ ਪੰਜ ਜੋਨ ਪੱਧਰੀ ਕਨਵੈਨਸ਼ਨਾਂ ਕਰਨ ਦਾ ਫੈਸਲਾ ਕੀਤਾ ਹੈ । ਸਾਂਝੇ ਸੱਦੇ ਉੱਤੇ 18 ਮਈ ਨੂੰ ਅੰਮ੍ਰਿਤਸਰ ਵਿਖੇ ਮਾਝਾ ਖੇਤਰ ਦੀ ਕਨਵੈਨਸ਼ਨ ਕੀਤੀ ਜਾ ਰਹੀ ਹੈ, ਜਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਤੋਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐਮ ਪੀ ਆਈ) ਦੇ ਵਰਕਰ ਵੱਡੀ ਗਿਣਤੀ ਵਿੱਚ ਕਨਵੈਨਸ਼ਨ ਵਿਚ ਸ਼ਾਮਲ ਹੋਣਗੇ ।

ਉਪਰੋਕਤ ਜਾਣਕਾਰੀ ਦਿੰਦਿਆਂ ਆਰ ਐਮ ਪੀ ਆਈ ਦੇ ਜਿਲ੍ਹਾ ਸਕੱਤਰ ਕਾਮਰੇਡ ਨੱਥਾ ਸਿੰਘ ਅਤੇ ਜਿਲ੍ਹਾ ਪ੍ਰਧਾਨ ਕਾਮਰੇਡ ਸ਼ਿਵ ਕੁਮਾਰ ਨੇ ਕਿਹਾ ਕਿ ਆਰ ਐਸ ਐਸ, ਭਾਜਪਾ ਅਤੇ ਮੋਦੀ ਸਰਕਾਰ ਯੋਜਨਾ ਬੱਧ ਤਰੀਕੇ ਨਾਲ ਇਕ ਤੋਂ ਬਾਅਦ ਦੂਜੇ ਵੱਖ ਵੱਖ ਘੱਟ ਗਿਣਤੀ ਫਿਰਕਿਆਂ ਉਪਰ ਵੱਖ ਵੱਖ ਢੰਗਾਂ ਨਾਲ਼ ਹੱਮਲੇ ਕਰਕੇ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ਅਤੇ ਹੁਣ ਨਵੀਂ ਵਿਉਂਤਬੰਦੀ ਤਹਿਤ ਪਹਿਲਾਂ ਦੋ ਭਾਈਚਾਰਿਆਂ ਵਿਚ ਦੰਗੇ ਕਰਵਾਏ ਜਾਂਦੇ ਹਨ ਅਤੇ ਬਾਅਦ ਵਿਚ ਘੱਟ ਗਿਣਤੀ ਫਿਰਕਿਆਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਦੇ ਕਾਰੋਬਾਰ ਦਾ ਉਜਾੜਾ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਯਾਦ ਕਰਨਾ ਹੋਵੇਗਾ ਕਿ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਨੇ ਅੱਛੇ ਦਿਨ ਆਉਣਗੇ, ਹਰ ਸਾਲ ਦੋ ਕਰੋੜ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ, ਵਿਦੇਸ਼ਾਂ ਵਿਚ ਪਿਆ ਕਾਲਾ ਲਿਆ ਕੇ ਪੰਦਰਾਂ ਪੰਦਰਾਂ ਲੱਖ ਲੋਕਾਂ ਦੇ ਖਾਤਿਆਂ ਵਿੱਚ ਪਾਉਣ ਦਾ ਨਾਅਰਾ ਦੇ ਕੇ ਸੱਤਾ ਤੇ ਬਿਰਾਜਮਾਨ ਹੋਈ ਭਾਜਪਾ ਸਰਕਾਰ ਲੋਕਾਂ ਦੇ ਜੀਵਨ ਨਾਲ ਸਬੰਧਤ ਮੁੱਖ ਮੁਦਿਆਂ ਅਤੇ ਚੋਣ ਵਾਦਿਆਂ ਤੋਂ ਲੋਕਾਂ ਦਾ ਧਿਆਨ ਲਾਂਭੇ ਕਰਨ ਅਤੇ ਰੂੜੀਵਾਦੀ ਵਿਚਾਰਾਂ ਦੀ ਮਨੂੰਵਾਦੀ ਵਿਚਾਰਧਾਰਾ ਨੂੰ ਲਾਗੂ ਕਰਨ ਲਈ ਭਾਜਪਾ ਦੇ ਲੋਕ ਦਿਨ ਰਾਤ ਕੰਮ ਕਰ ਰਹੇ ਹਨ ।

ਫਾਂਸੀ ਹੱਮਲਿਆਂ ਵਿਰੁੱਧ ਬਣੇ ਮੋਰਚੇ ਦਾ ਮੁੱਖ ਉਦੇਸ਼ ਕਨਵੈਨਸ਼ਨਾਂ ਰਾਹੀਂ ਲੋਕਾਂ ਨੂੰ ਦਰਪੇਸ਼ ਆਰਥਿਕ ਮੁਸ਼ਕਲਾਂ ਨੂੰ ਦੂਰ ਕਰਨ ਅਤੇ ਵੱਖ ਵੱਖ ਫਿਰਕਿਆਂ ਦੀ ਭਾਈਚਾਰਕ ਏਕਤਾ ਨੂੰ ਕਾਇਮ ਰੱਖਣ ਲਈ ਲੋਕ ਲਾਮਬੰਦੀ ਕਰਨਾ । ਭਾਈਚਾਰਕ ਏਕਤਾ ਦੇ ਹਾਮੀ , ਅਗਾਂਹਵਧੂ ਸੋਚ ਦੇ ਧਾਰਨੀ ਲੋਕਾਂ ਨੂੰ 18 ਮਈ 2022 ਅੰਮ੍ਰਿਤਸਰ ਵਿਖੇ ਕੀਤੀ ਜਾ ਰਹੀ ਕਨਵੈਨਸ਼ਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਜਾਂਦੀ ਹੈ ।

Written By
The Punjab Wire