ਜਰੂਰੀ ਵਸਤਾਂ ਐਕਟ-1955 ਤਹਿਤ ਘਰੈਲੂ ਸਿਲੰਡਰਾਂ ਦੀ ਵਰਤੋਂ ਕਰਨ ਦੀ ਸਖ਼ਤ ਮਨਾਹੀ- ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਗੁਰਦਾਸਪੁਰ
ਗੁਰਦਾਸਪੁਰ, 18 ਮਈ ( ਮੰਨਣ ਸੈਣੀ )। ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਗੁਰਦਾਸਪੁਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਘਰੈਲੂ ਗੈਸ ਦੀ ਦੁਰਵਰਤੋਂ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਦੇ ਸਬੰਧ ਵਿਚ ਜ਼ਿਲ੍ਹੇ ਵਿਚ ਮੋਜੂਦ ਸਮੂਹ ਹੋਟਲ, ਰੈਸਟੋਰੈਂਟਾਂ ਅਤੇ ਢਾਬੇ/ਰੇਹੜੀ ਆਦਿ ਦੇ ਮਾਲਕਾਂ ਨੂੰ ਸਖ਼ਤ ਹਦਇਤਾਂ ਜਾਰੀ ਕੀਤੀਆਂ ਗਈਆਂ ਹਨ।
ਉਨਾਂ ਅੱਗੇ ਦੱਸਿਆ ਕਿ ਜਰੂਰੀ ਵਸਤਾਂ ਐਕਟ-1955 ਤਹਿਤ ਘਰੈਲੂ ਸਿਲੰਡਰਾਂ ਦੀ ਵਰਤੋਂ ਕਰਨ ਦੀ ਸਖ਼ਤ ਮਨਾਹੀ ਹੈ ਅਤੇ ਇਸ ਐਕਟ ਅਧੀਨ ਫੋਜਦਾਰੀ ਕਾਨੂੰਨੀ ਕਾਰਵਾਈ ਕਰਨੀ ਬਣਦੀ ਹੈ। ਉਨਾਂ ਕਿਹਾ ਕਿ ਜੇਕਰ ਕੋਈ ਵੀ ਕਮਰਸ਼ੀਅਲ ਸਿਲੰਡਰਾਂ ਦੀ ਥਾਂ ’ਤੇ ਘਰੈਲੂ ਸਿਲੰਡਰ ਵਰਤਦਾ ਫੜ੍ਹਿਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨਾਂ ਸਮੂਹ ਸਹਾਇਕ ਖੁਰਾਕ ਸਪਲਾਈਜ਼ ਅਫਸਰਾਂ ਨੂੰ ਆਪਣੇ-ਆਪਣੇ ਬਲਾਕਾਂ ਵਿਚ ਸਖ਼ਤ ਚੈਕਿੰਗ ਕਰਨ ਦੀਆਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜਰੂਰੀ ਵਸਤਾਂ ਐਕਟ 1955 ਤਹਿਤ ਜਾਰੀ ਦਿਸ਼ਾ-ਨਿਰੇਦਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ।