ਗੁਰਦਾਸਪੁਰ ਪੰਜਾਬ

ਵਧੀਕ ਡਿਪਟੀ ਕਮਿਸ਼ਨਰ ਡਾ ਅਮਨਦੀਪ ਕੋਰ ਵਲੋ ਉਮੀਦ ਨਸ਼ਾ ਛੁਡਾਊ ਕੇਂਦਰ ਦਾ ਦੌਰਾ

ਵਧੀਕ ਡਿਪਟੀ ਕਮਿਸ਼ਨਰ ਡਾ ਅਮਨਦੀਪ ਕੋਰ ਵਲੋ ਉਮੀਦ ਨਸ਼ਾ ਛੁਡਾਊ ਕੇਂਦਰ ਦਾ ਦੌਰਾ
  • PublishedMay 20, 2022

ਨਸ਼ਾ ਪੀੜਤ ਵਿਅਕਤੀ ਦਾ ਇਲਾਜ ਸੰਭਵ, 62391-39973 ਤੇ ਕੇਵਲ ਵਟਸਐਪ ਰਾਹੀ ਭੇਜੋ ਮੈਸੇਜ

ਗੁਰਦਾਸਪੁਰ, 20 ਮਈ   (ਮੰਨਣ ਸੈਣੀ) । ਡਾ ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ/ਸ਼ਹਿਰੀ ਵਿਕਾਸ) ਗੁਰਦਾਸਪੁਰ ਵਲੋ ਗੁਰਦਾਸਪੁਰ ਸਥਿਤ ਉਮੀਦ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ ਗਿਆ ਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਮੈਡੀਕਲ ਸਹੂਲਤਾਂ ਦੀ ਜਾਣਕਾਰੀ ਪ੍ਰਾਪਤ ਕੀਤੀ। 

ਵਧੀਕ ਡਿਪਟੀ ਕਮਿਸ਼ਨਰ ਡਾ ਅਮਨਦੀਪ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲੇ ਅੰਦਰ ਨਸ਼ਾ ਪੀੜਤ ਲੋਕਾਂ ਦੀ ਸਹੂਲਤ ਲਈ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵਲੋ ਜੋ ਗਾਈਡਲਾਈਨਜ ਜਾਰੀ ਕੀਤੀਆਂ ਹਨ, ਉਨ੍ਹਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ਾ ਪੀੜਤਾਂ ਦਾ ਸਹੀ ਤਰੀਕੇ ਨਾਲ ਇਲਾਜ ਕੀਤਾ ਜਾ ਸਕੇ। 

ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ  ਨੇ ਜਿਲਾ ਵਾਸੀਆਂ ਨੂੰ ਸਮਾਜਿਕ ਬੁਰਾਈ ਨਸ਼ਿਆ ਨੂੰ ਖਤਮ ਕਰਨ ਲਈ ਇਕਜੁੱਟਤਾ ਨਾਲ ਹੰਭਲਾ ਮਾਰਨ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਇਕ ਬਿਮਾਰੀ ਹੈ, ਜਿਸਦਾ ਇਲਾਜ ਸੰਭਵ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਨਸ਼ੇ ਦੇ ਬੀਮਾਰ ਦੀ ਪਹਿਚਾਣ ਦੇ ਲੱਛਣ ਜਿਵੇਂ ਭੁੱਖ ਦਾ ਘੱਟ ਲੱਗਣਾ, ਭਾਰ ਘਟਣਾ, ਸਰੀਰ ਵਿਚ ਥਕਾਵਟ ਦਾ ਹੋਣਾ, ਭਿਆਨਕ ਖੰਘ ੋਹਣਾ, ਪਸੀਨਾ ਹੱਦੋਂ ਵੱਧ ਆਉਣਾ, ਉਲਟੀਆਂ ਆਉਣੀਆਂ, ਬਾਥਰੂਮ ਵਿਚ ਜ਼ਿਆਦਾ ਸਮਾਂ ਲੱਗਣਾ, ਕਬਜ਼ ਦਾ ਹੋਣਾ ਤੇ ਹੱਥਾਂ ਬਾਹਾਂ ਤੇ ਸੂਈਆਂ ਦੇ ਨਿਸ਼ਾਨ ਪਾਏ ਜਾਣੇ ਆਦਿ ਹੁੰਦੇ ਹਨ। 

ਉਨ੍ਹਾਂ ਨੇ ਅੱਗੇ ਕਿਹਾ ਕਿ ਜੇਕਰ ਕਿਸੇ ਦੇ ਪਰਿਵਾਰ ਵਿਚ ਕਿਸੇ ਮੈਂਬਰ ਨੂੰ ਅਜਿਹੇ ਲੱਛਣ ਹਨ ਤਾਂ ਇਸ ਦੇ ਬਾਰੇ ਮੋਬਾਇਲ ਨੰਬਰ 62391-39973 ਤੇ ਕੇਵਲ ਵਟਸਐਪ ਰਾਹੀ ਮੈਸੇਜ ਭੇਜਿਆ ਜਾਵੇ। ਮਰੀਜ ਨੂੰ ਘਰ ਬੈਠੇ ਮੈਡੀਕਲ ਸਹੂਲਤ ਉਪਲੱਬਧ ਕਰਵਾਈ ਜਾਵੇਗੀ, ਮੁਫਤ ਇਲਾਜ ਕਰਵਾਇਆ ਜਾਵੇਗਾ ਤੇ ਸਾਰੀ ਸੂਚਨਾ ਗੁਪਤ ਰੱਖੀ ਜਾਵੇਗੀ।

Written By
The Punjab Wire