Close

Recent Posts

ਪੰਜਾਬ ਰਾਜਨੀਤੀ

ਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਦੀਆਂ ਬਰਾਂਚਾਂ ਦੀ ਅਚਨਚੇਤ ਚੈਕਿੰਗ

ਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਦੀਆਂ ਬਰਾਂਚਾਂ ਦੀ ਅਚਨਚੇਤ ਚੈਕਿੰਗ
  • PublishedMay 20, 2022

ਬਰਾਂਚਾਂ ਦੇ ਕਰਮਚਾਰੀਆਂ ਦੇ ਕੰਮ ਕਾਰ ਦਾ ਲਿਆ ਜਾਇਜ਼ਾ 

11 ਤਰਸ ਦੇ ਆਧਾਰ ‘ਤੇ ਨੌਕਰੀ ਦੇ ਮਾਮਲਿਆਂ ਨੂੰ ਜਲਦ ਨਜਿੱਠਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 20 ਮਈ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਬਾਦ ਦੁਪਹਿਰ ਵਿਭਾਗ ਦੀਆਂ ਪੰਜਾਬ ਸਿਵਲ ਸਕੱਤਰੇਤ-2 ਦੀਆਂ ਤਿੰਨਾਂ ਬਰਾਂਚਾਂ ਦੀ ਅਚਨਚੇਤ ਚੈਕਿੰਗ ਕੀਤੀ।

ਇਸ ਮੌਕੇ ਉਨ੍ਹਾਂ ਬਰਾਂਚਾਂ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਤੇ ਉਨ੍ਹਾਂ ਕੇ ਕੰਮਾਂ ਬਾਰੇ ਜਾਇਜ਼ਾ ਲਿਆ। ਉਨ੍ਹਾਂ ਨੇ ਵਿਭਾਗ ਨਾਲ ਸਬੰਧਤ 11 ਤਰਸ ਦੇ ਆਧਾਰ ‘ਤੇ ਨੌਕਰੀ ਦੇ ਮਾਮਲਿਆਂ ਨੂੰ ਜਲਦ ਨਜਿੱਠਣ ਦੇ ਨਿਰਦੇਸ਼ ਵੀ ਦਿੱਤੇ। 

ਸ. ਹਰਭਜਨ ਸਿੰਘ ਨੇ ਇਸ ਮੌਕੇ ਕਰਮਚਾਰੀਆਂ ਨੂੰ ਆਪਣਾ ਕੰਮ ਤਨਦੇਹੀ ਨਾਲ ਅਤੇ ਲੋਕ ਹਿੱਤ ‘ਚ ਸਮੇਂ ਸੀਮਾ ਅਧੀਨ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾ ਸਹੀ ਢੰਗ ਨਾਲ ਨਿਭਾਉਣੀ ਤੇ ਭ੍ਰਿਸ਼ਟਾਚਾਰ ਰਹਿਤ ਸੇਵਾ ਕਰਨੀ ਹੀ ਵਿਅਕਤੀ ਦਾ ਨਿਸ਼ਚਾ ਹੋਣਾ ਚਾਹੀਦਾ ਹੈ।

ਲੋਕ ਨਿਰਮਾਣ ਮੰਤਰੀ ਨੇ ਸਰਕਾਰੀ ਇਮਾਰਤਾਂ ਦੀ ਰਿਪੇਅਰ, ਕਰਮਚਾਰੀਆਂ ਦੇ ਏਸੀਪੀ, ਬਕਾਏ, ਪੈਨਸ਼ਨ ਆਦਿ ਕੰਮਾਂ ਦੀ ਇੱਕ ਮੁਕੰਮਲ ਰਿਪੋਰਟ ਇੱਕ ਹਫ਼ਤੇ ‘ਚ ਪੇਸ਼ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਜਿੱਥੇ ਪੈਡਿੰਗ ਕੰਮ ਵਾਲੇ ਕਰਮਚਾਰੀਆਂ ਨੂੰ ਤਾੜਨਾ ਕੀਤੀ, ਉੱਥੇ ਹੀ ਚੰਗੀ ਸੇਵਾ ਨਿਭਾਉਣ ਵਾਲੇ ਕਰਮਚਾਰੀਆਂ ਦੀ ਸਰਾਹਨਾ ਵੀ ਕੀਤੀ। 

Written By
The Punjab Wire