ਚੰਡੀਗੜ੍ਹ, 24 ਮਈ 2022 (ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕਰਨ ਤੋਂ ਬਾਅਦ ਐਂਟੀ ਕੁਰੁਪਸ਼ਨ ਬਿਊਰੋ ਨੇ ਡਾ ਵਿਜੇ ਸਿੰਗਲਾ ਨੂੰ ਗਿਰਫ਼ਤਾਰ ਕਰ ਲਿਆ ਹੈ। ਸਿੰਗਲਾ ਖਿਲਾਫ ਭ੍ਰਿਸ਼ਟਾਚਾਰ ਐਕਟ ਦੇ ਤਹਿਤ ਐਫ ਆਈ ਆਰ ਦਰਜ਼ ਕੀਤੀ ਗਈ ਹੈ। ਮੁੱਖ ਮੰਤਰੀ ਦੇ ਆਦੇਸ਼ਾਂ ਤੇ ਪੁਲਿਸ ਵਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਕਦਮ ਚੁੱਕ ਕੇ ਵੱਡਾ ਸੰਦੇਸ਼ ਦਿੱਤਾ ਹੈ। ਸੂਤਰਾਂ ਅਨੂਸਾਰ ਡਾ. ਸਿੰਗਲਾ ਨੂੰ ਜਲਦ ਹੀ ਆਮ ਆਦਮੀ ਪਾਰਟੀ ਤੋਂ ਵੀ ਕੱਡਣ ਦੇ ਆਰਡਰ ਆ ਸਕਦੇ ਹਨ।
Written By
thepunjabwire