ਕ੍ਰਾਇਮ ਗੁਰਦਾਸਪੁਰ ਪੰਜਾਬ

ਵਿਜੀਲੈਂਸ ਨੇ 40,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ 40,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ
  • PublishedMay 25, 2022

ਚੰਡੀਗੜ੍ਹ, 25 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਆਰਥਿਕ ਅਪਰਾਧ ਸ਼ਾਖਾ, ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਚਰਨਜੀਤ ਸਿੰਘ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਮੁਕੇਸ਼ ਕੁਮਾਰ ਵਾਸੀ ਨਿਯੂ ਕਿਚਲੂ ਨਗਰ, ਲੁਧਿਆਣਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇਕ ਪੁਲਿਸ ਸ਼ਿਕਾਇਤ ਵਿਚ ਉਸ ਦੀ ਮੱਦਦ ਕਰਨ ਬਦਲੇ ਉਕਤ ਏ.ਐਸ.ਆਈ. ਵੱਲੋਂ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਪਰ ਸੌਦਾ 40,000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ ਗਿਆ।ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Written By
The Punjab Wire