ਸੁਖਜਿੰਦਰ ਰੰਧਾਵਾ ਨੇ ਕੈਪਟਨ ਦੀ ਝਿਜਕਦੀ ਮਨਜ਼ੂਰੀ ਦਾ ਕੀਤਾ ਸੁਆਗਤ,ਕਿਹਾ ਤੁਹਾਡੇ ਕੋਲ ਕੋਈ ਚਾਰਾ ਨਹੀਂ ਬਚਿਆ

ਚੰਡੀਗੜ੍ਹ, 25 ਮਈ। ਪੰਜਾਬ ਦੇ ਸਾਬਕਾ ਉਪ ਮੁਖਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਉਨ੍ਹਾਂ ਦੇ ਵੱਲੋਂ ਹੀ ਦਿਤੀ ਗਈ ਸਲਾਹ ਤੇ ਪ੍ਰਤੀਕਰਮ ਕਰਦਿਆਂ ਦਿੱਤੀ ਗਈ ਸਲਾਹ ਮੰਨਣ ਦਾ ਸੁਆਗਤ ਕੀਤਾ ਗਿਆ ਹੈ। ਰੰਧਾਵਾ ਵੱਲੋਂ ਕਿਹਾ ਗਿਆ ਕਿ ਕੈਪਟਨ ਸਾਹਿਬ ਤੁਹਾਡੇ ਕੋਲ ਹੋਰ ਕੋਈ ਚਾਰਾ ਨਹੀਂ ਬਚਿਆ

ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਕਾਂਗਰਸੀ ਉਪ ਮੁੱਖ ਮੰਤਰੀ ਰੰਧਾਵਾ ਵੱਲੋਂ ਬੇਧੜਕ ਹੋ ਕੇ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਸੀ ਕਿ ਉਹ ਮੁੱਖ ਮੰਤਰੀ ਨੂੰ ਭ੍ਰਿਸ਼ਟਾਚਾਰ ਵਿੱਚ ਲਿਪਤ ਮੰਤਰੀਆਂ ਦਾ ਨਾਮ ਦੇਣ‌ । ਜਿਸ ਦੇ ਜਵਾਬ ਵਿੱਚ ਕੈਪਟਨ ਵੱਲੋਂ ਕਿਹਾ ਗਿਆ ਕਿ ਜੇਕਰ ਸੀਐਮ ਮਾਨ ਪੁੱਛਣਗੇ ਤਾਂ ਉਹ ਮੰਤਰੀ ਭਗਵੰਤ ਮਾਨ ਨੂੰ ਪਿਛਲੀ ਸਰਕਾਰ ਦੇ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਂ ਪੁੱਛਣ ਤੇ ਦੱਸ ਦੇਣਗੇ, ਖਾਸਕਰ ਜਿਹੜੇ ਰੇਤ ਦੀ ਗੈਰ ਕਾਨੂੰਨੀ ਖੁਦਾਈ ਵਿੱਚ ਸ਼ਾਮਲ ਸਨ ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਹਾ ਗਿਆ ਸੀ ਕਿ ਉਹ ਖੁਦ ਰੰਧਾਵਾ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਸਮੇਤ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੇ ਨਾਵਾਂ ਦਾ ਖੁਲਾਸਾ ਕਰਨ ਅਤੇ ਹੋਰ ਵੇਰਵੇ ਦੇਣ ਲਈ ਤਿਆਰ ਹਨ।

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕਿਹਾ ਗਿਆ ਜੀ ਤੁਹਾਡੇ ਕੋਲ (ਕੈਪਟਨ ਅਮਰਿੰਦਰ ਸਿੰਘ) ਤੁਹਾਡੀਆਂ ਅਤੇ ਪਿਛਲੀਆਂ ਸਰਕਾਰਾਂ ਦੌਰਾਨ ਹੋਏ ਭ੍ਰਿਸ਼ਟਾਚਾਰ ਦੇ ਸਾਰੇ ਕੰਮਾਂ ਦੀ ਜਾਂਚ ਦੀ ਮੰਗ ਦਾ ਸੁਆਗਤ ਕਰਨ ਅਤੇ ਅਤਿਆਚਾਰ ਦੇ ਨਵੇਂ ਮਾਮਲਿਆਂ ਦੇ ਡਰੋਂ ਮੁੱਖ ਮੰਤਰੀ ਮਾਨ ਦੀ ਸ਼ਲਾਘਾ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਬਚਿਆ ਹੈ। ਰੰਧਾਵਾ ਵੱਲੋਂ ਕਿਹਾ ਗਿਆ ਕਿ ਉਹ ਕੈਪਟਨ ਦੀ ਜਾਂਚਾਂ ਲਈ ਝਿਜਕਦੀ ਮਨਜ਼ੂਰੀ ਦਾ ਸੁਆਗਤ ਕਰਦਾ ਹਾਂ।

Exit mobile version