ਗੁਰਦਾਸਪੁਰ ਦੀ ਸਰਹਦ ਵਿੱਚ ਫੇਰ ਦਿਖਿਆ ਪਾਕਿਸਤਾਨੀ ਡਰੋਨ, ਪੰਜ ਰੋਂਦ ਫਾਇਰਿੰਗ ਤੋਂ ਬਾਅਦ ਪਰਤਿਆ ਵਾਪਿਸ

ਗੁਰਦਾਸਪੁਰ, 28 ਮਈ (ਮੰਨਣ ਸੈਣੀ)।ਭਾਰਤ-ਪਾਕਿ ਸਰਹੱਦ ‘ਤੇ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਉੱਡਦਾ ਦੇਖਿਆ ਗਿਆ। ਜਿਸ ਤੋਂ ਬਾਅਦ ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਡਰੋਨ ਪਾਕਿਸਤਾਨ ਵੱਲ ਵਾਪਸ ਚਲਾ ਗਿਆ। ਦੂਜੇ ਪਾਸੇ ਘਟਨਾ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਚਾਰ ਥਾਣਿਆਂ ਦੀ ਪੁਲੀਸ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਪਰ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ। ਜਾਣਕਾਰੀ ਮੁਤਾਬਕ ਸ਼ਨੀਵਾਰ ਸਵੇਰੇ ਕਰੀਬ 2.15 ਵਜੇ ਦੋਰਾਂਗਲਾ ਖੇਤਰ ਦੇ ਅਧੀਨ ਚੌਤਾਰਾ ਚੌਕੀ ‘ਤੇ ਪਾਕਿਸਤਾਨ ਦਾ ਇਕ ਡਰੋਨ ਉੱਡਦਾ ਦੇਖਿਆ ਗਿਆ। ਸਰਹੱਦ ‘ਤੇ ਤਾਇਨਾਤ 58 ਬਟਾਲੀਅਨ ਦੇ ਜਵਾਨਾਂ ਨੇ ਡਰੋਨ ‘ਤੇ ਪੰਜ ਰੋਂਦ ਫਾਇਰ ਕੀਤੇ। ਫਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵੱਲ ਚਲਾ ਗਿਆ। ਬੀਐਸਐਫ ਦੇ ਜਵਾਨਾਂ ਵੱਲੋਂ ਸਵੇਰੇ ਪੁੱਜੇ ਚਾਰ ਥਾਣਿਆਂ ਦੀ ਪੁਲੀਸ ਦੀ ਮਦਦ ਨਾਲ ਸਰਹੱਦ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਪਰ ਤਲਾਸ਼ੀ ਮੁਹਿੰਮ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ।

Exit mobile version