ਚੰਡੀਗੜ੍ਹ, 28 ਮਈ (ਦ ਪੰਜਾਬ ਵਾਇਰ)। ਆਮ ਆਦਮੀ ਪਾਰਟੀ (ਆਪ) ਪੰਜਾਬੀ ਸੱਭਿਆਚਾਰ ਨਾਲ ਜੁੜੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸੀਚੇਵਾਲ ਅਤੇ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਵਿੱਚ ਭੇਜੇਗੀ। ਸੰਤ ਸੀਚੇਵਾਲ ਨੇ ਵਾਤਾਵਰਨ ਲਈ ਬਹੁਤ ਕੁਝ ਕੀਤਾ ਹੈ। ਇਸ ਦੇ ਨਾਲ ਹੀ ਸਾਹਨੀ ਨੇ ਕੋਵਿਡ ਦੇ ਸਮੇਂ ਪੰਜਾਬ ਦੇ ਪਿੰਡਾਂ ਵਿੱਚ ਬਹੁਤ ਮਦਦ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਅਫਗਾਨਿਸਤਾਨ ਤੋਂ ਪਰਤੇ ਸਿੱਖਾਂ ਦੇ ਮੁੜ ਵਸੇਬੇ ਲਈ ਵੀ ਕਾਫੀ ਕੰਮ ਕੀਤਾ। ਪੰਜਾਬ ਦੀਆਂ ਦੋ ਰਾਜ ਸਭਾ ਸੀਟਾਂ ਲਈ 24 ਤੋਂ 31 ਮਈ ਤੱਕ ਨਾਮਜ਼ਦਗੀਆਂ ਭਰੀਆਂ ਜਾਣੀਆਂ ਹਨ। 117 ‘ਚੋਂ 92 ਵਿਧਾਇਕ ਹੋਣ ਕਾਰਨ ਦੋਵੇਂ ਸੀਟਾਂ ‘ਆਪ’ ਦੇ ਖਾਤੇ ‘ਚ ਜਾਣਾ ਯਕੀਨੀ ਹੈ।
Recent Posts
- ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ, ਛੇ ਆਧੁਨਿਕ ਹਥਿਆਰ ਬਰਾਮਦ
- ਭਗਵੰਤ ਮਾਨ ਸਰਕਾਰ ਵੱਲੋਂ ਮਾਨਸਾ ਵਿਖੇ ‘ਸਤਿਕਾਰ ਘਰ’ ਦਾ ਉਦਘਾਟਨ, ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਨਾਲ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ
- ਲੀਗਲ ਮੈਟਰੋਲੌਜੀ ਵਿੰਗ ਨੇ ਸਾਲ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ *
- ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਾਰੇ ਪਲੇਅ-ਵੇਅ ਸਕੂਲਾਂ ਦੀ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਲਈ ਪੋਰਟਲ ਕੀਤਾ ਲਾਂਚ : ਡਾ. ਬਲਜੀਤ ਕੌਰ
- ਪੰਜਾਬ ਦੇ ਪਿੰਡਾਂ ਵਿੱਚ ਖੇਡ ਕ੍ਰਾਂਤੀ: ਆਪ ਸਰਕਾਰ ਤਿਆਰ ਕਰ ਰਹੀ 3100ਮੈਦਾਨ, ਨੌਜਵਾਨਾਂ ਨੂੰ ਨਸ਼ਿਆਂ ਚੋਂ ਕੱਢ ਕੇ ਖੇਡਾਂ ਵੱਲ ਉਤਸਾਹਿਤ ਕਰਨਾ ਸਾਡਾ ਮਕਸਦ: ਤਰੁਨਪ੍ਰੀਤ ਸਿੰਘ ਸੌਂਦ