ਗੁਰਦਾਸਪੁਰ

ਸਰਹੱਦੀ ਪਿੰਡਾਂ ਵਿਚ ਮਰੀਜਾਂ ਦਾ ਚੈੱਕਅੱਪ ਕਰਕੇ ਮੁਫਤ ਦਵਾਈਆਂ ਦਿੱਤੀਆਂ

ਸਰਹੱਦੀ ਪਿੰਡਾਂ ਵਿਚ ਮਰੀਜਾਂ ਦਾ ਚੈੱਕਅੱਪ ਕਰਕੇ ਮੁਫਤ ਦਵਾਈਆਂ ਦਿੱਤੀਆਂ
  • PublishedMay 28, 2022

ਗੁਰਦਾਸਪੁਰ, 28 ਮਈ (ਮੰਨਣ ਸੈਣੀ )। ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਆਦੇਸ਼ਾਂ ਹੇਠ ਸਰਹੱਦੀ ਪਿੰਡਾਂ ਅੰਦਰ ਲੋਕਾਂ ਨੂੰ ਸਿਹਤ ਸਹੂਲਤਾਂ ਪੁਜਦਾ ਕਰਨ ਲਈ ਮੈਡੀਕਲ ਵੈਨ ਸ਼ੁਰੂ ਕੀਤੀ ਗਈ ਹੈ, ਜੋ ਰੋਜ਼ਾਨਾ ਡੇਰਾ ਬਾਬਾ ਨਾਨਕ ਬਲਾਕ ਦੇ ਸਰਹੱਦੀ ਤਿੰਨ ਪਿੰਡਾਂ ਵਿਚ ਜਾ ਕੇ ਮਰੀਜਾਂ ਦੀ ਚੈੱਕਅੱਪ ਕਰਕੇ ਮੁਫ਼ਤ ਦਵਾਈ ਵੰਡੀ ਜਾ ਰਹੀ ਹੈ।

ਇਸ ਮੌਕੇ ਗੱਲ ਕਰਦਿਆਂ ਰਾਜੀਵ ਸਿੰਘ, ਸੈਕਰਟਰੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਅੱਜ ਡੇਰਾ ਬਾਬਾ ਨਾਨਕ ਦੇ ਸਰਹੱਦੀ ਪਿੰਡਾਂ ਜੋੜੀਆਂ ਖੁਰਦ ਵਿਖੇ ਸਵੇਰੇ 10 ਵਜੇ ਤੋਂ 12 ਵਜੇ ਤਕ, ਰੱਤਾ ਦੁਪਹਿਰ 12.30 ਵਜੇ ਤੋਂ 2.30 ਵਜੇ, ਠੇਠਰਕੇ ਦੁਪਹਿਰ 3 ਤੋਂ 5 ਵਜੇ ਤਕ ਪੁਹੰਚੀ ਤੇ ਡਾਕਟਰਾਂ ਵਲੋਂ ਮਰੀਜਾਂ ਦਾ ਚੈੱਕਅੱਪ ਕਰਕੇ ਮੁਫਤ ਦਵਾਈਆਂ ਵੰਡੀਆਂ ਗਈਆਂ। ਮੈਡੀਕਲ ਵੈਨ ਦੀ ਗੱਲ ਕਰਦਿਆਂ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਲੋਕਾਂ ਦੇ ਘਰਾਂ ਤੱਕ ਪੁਹੰਚਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸਰਾਹਨਾ ਕੀਤੀ।

ਉਨਾਂ ਨੇ ਅੱਗੇ ਦੱਸਿਆ ਕਿ ਸੋਮਵਾਰ 30 ਮਈ ਨੂੰ ਗੁਰੂਚੱਕ ਵਿਖੇ ਸਵੇਰੇ 10 ਵਜੇ ਤੋਂ 12 ਵਜੇ ਤਕ, ਤਲਵੰਡੀ ਹਿੰਦੂਆਂ ਦੁਪਹਿਰ 12.30 ਵਜੇ ਤੋਂ 2.30 ਵਜੇ, ਪੰਨਵਾਂ ਦੁਪਹਿਰ 3 ਤੋਂ 5 ਵਜੇ ਤਕ, 31 ਮਈ ਨੂੰ ਗੋਲਾ ਢੋਲਾ ਵਿਖੇ ਸਵੇਰੇ 10 ਵਜੇ ਤੋਂ 12 ਵਜੇ ਤਕ, ਧਰਮਕੋਟ ਪੱਤਣ ਦੁਪਹਿਰ 12.30 ਵਜੇ ਤੋਂ 2.30 ਵਜੇ, ਰੱਤੜ ਛੱਤੜ ਦੁਪਹਿਰ 3 ਤੋਂ 5 ਵਜੇ ਤਕ, 1 ਜੂਨ ਨੂੰ ਡਾਲਾ ਵਿਖੇ ਸਵੇਰੇ 10 ਵਜੇ ਤੋਂ 12 ਵਜੇ ਤਕ, ਮੰਗੀਆਂ ਦੁਪਹਿਰ 12.30 ਵਜੇ ਤੋਂ 2.30 ਵਜੇ, ਖੰਨਾ ਚਮਾਰਾ ਦੁਪਹਿਰ 3 ਤੋਂ 5 ਵਜੇ ਤਕ, 2 ਜੂਨ ਨੂੰ ਸ਼ਹਿਜਾਦਾ ਕਲਾਂ ਵਿਖੇ ਸਵੇਰੇ 10 ਵਜੇ ਤੋਂ 12 ਵਜੇ ਤਕ, ਨਿੱਕਾ ਸਰਾਏ ਦੁਪਹਿਰ 12.30 ਵਜੇ ਤੋਂ 2.30 ਵਜੇ, ਸ਼ਾਹਪੁਰ ਜਾਜਨ ਦੁਪਹਿਰ 3 ਤੋਂ 5 ਵਜੇ ਤਕ, 3 ਜੂਨ ਨੂੰ ਪੱਖੋਕੇ ਮਹਿਮਾਰਾਂ ਵਿਖੇ ਸਵੇਰੇ 10 ਵਜੇ ਤੋਂ 12 ਵਜੇ ਤਕ, ਖੋਦੇ ਬੇਟ ਦੁਪਹਿਰ 12.30 ਵਜੇ ਤੋਂ 2.30 ਵਜੇ, ਪੱਤੀਆਂ ਹਵੇਲੀਆਂ ਦੁਪਹਿਰ 3 ਤੋਂ 5 ਵਜੇ ਤਕ ਅਤੇ 4 ਜੂਨ ਨੂੰ ਜੋੜੀਆਂ ਖੁਰਦ ਵਿਖੇ ਸਵੇਰੇ 10 ਵਜੇ ਤੋਂ 12 ਵਜੇ ਤਕ, ਰੱਤਾ ਦੁਪਹਿਰ 12.30 ਵਜੇ ਤੋਂ 2.30 ਵਜੇ, ਠੇਠਰਕੇ ਦੁਪਹਿਰ 3 ਤੋਂ 5 ਵਜੇ ਤਕ ਮੈਡੀਕਲ ਵੈਨ ਪੁਹੰਚੇਗੀ।

Written By
The Punjab Wire