ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ, ਮਾਨ ਸਰਕਾਰ ਨੇ ਸ਼ਨੀਵਾਰ ਨੂੰ ਹੀ ਹਟਾਈ ਸੁਰੱਖਿਆ

ਚੰਡਿਗੜ੍ਹ, 29 ਮਈ (ਦ ਪੰਜਾਬ ਵਾਇਰ)। ਪੰਜਾਬ ਵਿੱਚ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਜਿਸ ਵਿੱਚ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‘ਤੇ ਗੋਲੀਬਾਰੀ ਕਰ ਉਹਨਾਂ ਨੂੰ ਮੌਤ ਤੇ ਘਾਟ ਉਤਾਰ ਦਿੱਤਾ ਗਿਆ ਹੈ।। ਗੋਲੀਬਾਰੀ ਦੀ ਘਟਨਾ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਵਾਪਰੀ ਹੈ। ਇਸ ਗੋਲੀਬਾਰੀ ਵਿੱਚ ਮੂਸੇਵਾਲਾ ਅਤੇ ਉਸਦੇ ਦੋ ਸਾਥੀ ਜ਼ਖਮੀ ਹੋ ਗਏ ਸਨ।

ਜਾਨਕਾਰੀ ਮੁਤਾਬਿਕ ਇਸ ਦੌਰਾਨ ਕਈ ਰਾਊਂਡ ਫਾਇਰਿੰਗ ਵੀ ਹੋਈ। ਉਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਡਾਕਟਰਾਂ ਨੇ ਸਿੱਧੂ ਮੂਸੇਵਾਲੇ ਨੂੰ ਮ੍ਰਤਕ ਐਲਾਨਿਆ ਹੈ । ਇਸ ਘਟਨਾ ਨੇ ਪੁਲਿਸ ਵਿੱਚ ਹੜਕੰਪ ਮਚਾ ਦਿੱਤਾ ਹੈ। ਪੰਜਾਬ ‘ਚ CM ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸ਼ਨੀਵਾਰ ਨੂੰ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ ‘ਚ ਕਟੌਤੀ ਕਰ ਦਿੱਤੀ ਸੀ। ਮੂਸੇਵਾਲਾ ਕੋਲ ਪਹਿਲਾਂ 8 ਤੋਂ 10 ਬੰਦੂਕਧਾਰੀ ਗਨਮੈਨ ਸਨ। ਕਾਰਵਾਈ ਕਰਦਿਆਂ ਮਾਨ ਸਰਕਾਰ ਨੇ ਆਪਣੇ ਨਾਲ ਸਿਰਫ਼ 2 ਗੰਨਮੈਨ ਹੀ ਛੱਡੇ ਸਨ। ਮੁੱਢਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਆਪਣੇ ਸਾਥੀਆਂ ਨਾਲ ਕਾਰ ਰਾਹੀਂ ਜਾ ਰਿਹਾ ਸੀ। ਕਾਲੇ ਰੰਗ ਦੀ ਕਾਰ ‘ਚ ਸਵਾਰ ਦੋ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ।

Exit mobile version