ਚੰਡੀਗੜ੍ਹ,30 ਮਈ(ਦ ਪੰਜਾਬ ਵਾਇਰ)। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੇ ਗਏ ਆਪਣੇ ਬਿਆਨ ਨੂੰ ਲੈ ਕੇ ਹੁਣ ਪੰਜਾਬ ਦੇ ਡੀਜੀਪੀ ਵੀਕੇ ਭਵਰਾ ਨੇ ਸਪੱਸ਼ਟੀਕਰਨ ਦਿੱਤਾ ਹੈ।ਡੀਜੀਪੀ ਭਵਰਾ ਇਹ ਸਪੱਸ਼ਟੀਕਰਨ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਸਾਹਮਣੇ ਆਇਆ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਮੂਸੇਵਾਲਾ ਦੇ ਕਤਲ ਦੀ ਸਖ਼ਤ ਨਿਖੇਧੀ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਮੇਰੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਮੈਂ ਕਦੇ ਸਿੱਧੂ ਮੂਸੇਵਾਲਾ ਨੂੰ ਗੈਂਗਸਟਰ ਨਹੀਂ ਕਿਹਾ । ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਕਤਲ ਦੀ ਜ਼ਿੰਮੇਵਾਰੀ ਲਈ ਗਈ ਹੈ। ਉਹਨਾਂ ਕਿਹਾ ਕਿ ਇਹ ਮੀਡੀਆਂ ਦੇ ਇਕ ਹਿੱਸੇ ਵੱਲੋ ਉਨ੍ਹਾਂ ਦਾ ਗਲਤ ਹਵਾਲਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਦਿਲ ਵਿੱਚ ਸਿੱਧੂ ਮੂਸੇਵਾਲਾ ਲਈ ਬਹੁਤ ਸਨਮਾਨ ਹੈ।
Recent Posts
- ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਇੰਚਾਰਜ ਕੋ-ਇੰਚਾਰਜ ਅਤੇ ਕਨਵਾਨਰ ਐਲਾਨੇ
- ਡਰਾਈਵਰਾਂ ਅਤੇ ਕੰਡਕਟਰਾਂ ਨੂੰ ਛੇਤੀ ਮਿਲੇਗੀ ਖੁਸ਼ਖਬਰੀ
- ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਖ-ਵੱਖ ਸਨਸਨੀਖੇਜ ਕਤਲ ਕੇਸਾਂ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
- ਭਲਕੇ ‘ਆਪ’ ਕਰੇਗੀ ਭਾਜਪਾ ਦਫਤਰ ਦਾ ਘਿਰਾਓ, ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਬਰਸਟ ਨੇ ਲੋਕਾਂ ਨੂੰ ਵੱਡੀ ਗਿਣਤੀ ‘ਚ ਪਹੁੰਚਣ ਦੀ ਕੀਤੀ ਅਪੀਲ
- 1 ਲੱਖ ਰੁਪਏ ਰਿਸ਼ਵਤ ਲੈਂਦਾ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ