ਵੱਡੀ ਖ਼ਬਰ:- ਦੋ ਤਹਸੀਲਦਾਰਾਂ ਨੂੰ ਮੁਅੱਤਲ ਕਰਨ ਤੋਂ ਬਾਅਦ ਪੰਜਾਬ ਭਰ ਦੇ ਤਹਸੀਲਦਾਰਾਂ ਨੇ ਕੀਤਾ ਸਾਮੂਹਿਕ ਛੁੱਟੀ ਦਾ ਐਲਾਨ

ਗੁਰਦਾਸਪੁਰ, 31 ਮਈ (ਮੰਨਣ ਸੈਣੀ)। ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਮੁਅੱਤਲ ਕਰਨ ਤੋਂ ਬਾਅਦ ਪੰਜਾਬ ਰਾਜ ਦੇ ਸਮੂਹ ਤਹਸੀਲਦਾਰਾਂ ਨੇ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਟਰਾਂਸਪੋਰਟ ਨਗਰ ਵਿੱਚ ਸਥਿਤ ਤਹਿਸੀਲ ਪੂਰਬੀ ਦੇ ਸਬ-ਰਜਿਸਟਰਾਰ ਅਤੇ ਹੁਸ਼ਿਆਰਪੁਰ ਦੇ ਸਬ-ਰਜਿਸਟਰਾਰ ਨੂੰ ਮੁਅੱਤਲ ਕਰਨ ਤੋਂ ਬਾਅਦ ਰੋਸ ਪ੍ਰਦਰਸ਼ਨ ਸਾਹਮਣੇ ਆਇਆ ਹੈ। ਤਹਿਸੀਲਦਾਰਾਂ ਵੱਲੋਂ ਹੜਤਾਲ ‘ਤੇ ਜਾਣ ਕਾਰਨ ਤਹਿਸੀਲਾਂ ‘ਚ ਰਜਿਸਟਰੀਆਂ ਤੇ ਹੋਰ ਮਾਲ ਵਿਭਾਗ ਦੇ ਕੰਮਕਾਜਾਂ ਲਈ ਹੋਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦੇ ਮਾਲ ਵਿਭਾਗ ਵੱਲੋਂ ਹਲਕਾ ਪੂਰਬੀ ਦੇ ਸਬ-ਰਜਿਸਟਰਾਰ ਜੀਵਨ ਕੁਮਾਰ ਗਰਗ ਅਤੇ ਹੁਸ਼ਿਆਰਪੁਰ ਦੇ ਸਬ ਰਜਿਸਟਰਾਰ ਹਰਮਿੰਦਰ ਸਿੰਘ ਨੂੰ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਐਨਓਸੀ ਤੋਂ ਬਗੈਰ ਰਜਿਸਟ੍ਰੀ ਕਰਨ ਦੇ ਦੋਸ਼ਾ ਤਹਿਤ ਕਰਨ ਕਰਕੇ ਪੰਜਾਬ ਸਿਵਲ ਸੇਵਾਵਾਂ 1970 ਦੇ ਨਿਯਮ 4 (1) ਦੇ ਅਧੀਨ ਤੁਰੰਤ ਪ੍ਰਭਾਵ ਦੇ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਰੋਸ ਵਜੋਂ ਪੰਜਾਬ ਭਰ ਦੇ ਸਬ ਰਜਿਸਟਰਾਰ ਹੜਤਾਲ ‘ਤੇ ਚਲੇ ਗਏ ਹਨ।

Exit mobile version