Close

Recent Posts

ਹੋਰ ਗੁਰਦਾਸਪੁਰ

ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ
  • PublishedJune 1, 2022

ਬਟਾਲਾ, 1 ਜੂਨ ( ਮੰਨਣ ਸੈਣੀ)। ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅੱਜ ਸਥਾਨਕ ਸ਼ਿਵ ਆਡੀਟੋਰੀਅਮ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਬਟਾਲਾ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਐੱਸ.ਡੀ.ਐੱਮ.-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਨਗਰ ਨਿਗਮ ਬਟਾਲਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਅਤੇ ਕੂੜੇ ਦੇ ਵਿਗਿਆਨਿਕ ਨਿਪਟਾਰੇ ਲਈ 150 ਨਵੇਂ ਪਿਟਸ ਬਣਾਏ ਜਾਣ। ਉਨ੍ਹਾਂ ਕਿਹਾ ਕਿ 31 ਜੁਲਾਈ ਤੱਕ ਇਹ ਪਿਟਸ ਬਣ ਕੇ ਮੁਕੰਮਲ ਹੋ ਜਾਣੇ ਚਾਹੀਦੇ ਹਨ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਫੀਡਬੈਕ ਫਾਊਂਡੇਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਸ਼ਹਿਰ ਦੇ ਵੱਧ ਤੋਂ ਵੱਧ ਵਾਰਡਾਂ ਵਿੱਚ ਕੂੜੇ ਦੀ ਸੈਗਰੀਗੇਸ਼ਨ ਦਾ ਪ੍ਰੋਜੈਕਟ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਪਿਟਸ ਬਣਾ ਕੇ ਕੂੜੇ ਦੇ ਡੰਪਾਂ ਨੂੰ ਬਿਲਕੁਲ ਖਤਮ ਕੀਤਾ ਜਾਵੇ।

ਸ਼ਹਿਰ ਵਿੱਚ ਅਮੁਰਤ ਯੋਜਨਾ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੀਵਰੇਜ ਅਤੇ ਜਲ ਸਪਲਾਈ ਦੇ ਕੰਮ ਨੂੰ ਜਲਦ ਨੇਪਰੇ ਚਾੜਿਆ ਜਾਵੇ। ਉਨ੍ਹਾਂ ਕਿਹਾ ਕਿ ਜਿਸ ਸੜਕ/ਗਲੀ ਵਿੱਚ ਸੀਵਰੇਜ ਦਾ ਕੰਮ ਮੁਕੰਮਲ ਹੋ ਜਾਂਦਾ ਹੈ ਤਾਂ ਉਸ ਤੋਂ ਬਾਅਦ ਓਥੇ ਗਲੀਆਂ ਅਤੇ ਸੜਕਾਂ ਬਣਾਉਣ ਵਿੱਚ ਦੇਰੀ ਨਾ ਕੀਤੀ ਜਾਵੇ। ਮੀਟਿੰਗ ਦੌਰਾਨ ਉਨ੍ਹਾਂ ਸ਼ਿਵ ਬਟਾਲਵੀ ਆਡੀਟੋਰੀਅਮ ਦੇ ਏ.ਸੀ. ਨੂੰ ਠੀਕ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਚੱਲ ਰਹੇ ਵਿਕਾਸ ਕਾਰਜ ਕਰਦੇ ਸਮੇਂ ਵਿਆਹ ਪੁਰਬ ਨੂੰ ਧਿਆਨ ਵਿੱਚ ਜਰੂਰ ਰੱਖਿਆ ਜਾਵੇ ਤਾਂ ਜੋ ਉਸ ਸਮੇਂ ਤੱਕ ਮੁੱਖ ਸੜਕਾਂ ਦਾ ਕੰਮ ਮੁਕੰਮਲ ਹੋ ਜਾਵੇ ਅਤੇ ਸੰਗਤਾਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Written By
The Punjab Wire