ਅਮ੍ਰਿਤਸਰ, 1 ਜੂਨ (ਦ ਪੰਜਾਬ ਵਾਇਰ)। ਬੁੱਧਵਾਰ ਦੁਪਹਿਰ ਨੂੰ ਖਾਲਸਾ ਕਾਲਜ ਨੇੜੇ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਫਾਇਰਿੰਗ ਵਿੱਚ ਇਕ ਨੌਜਵਾਨ ਨੂੰ ਗੋਲ਼ੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਦੋਸ਼ੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ ਜਦਕਿ ਘਟਨਾ ਤੋਂ ਕੁਝ ਦੂਰੀ ‘ਤੇ ਮੌਜੂਦ ਜ਼ਖ਼ਮੀ ਦੇ ਸਾਥੀ ਉਸ ਨੂੰ ਕਾਰ ‘ਚ ਬਿਠਾ ਕੇ ਲੈ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਡੀਸੀਪੀ ਰਛਪਾਲ ਸਿੰਘ ਤੇ ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਮੌਕੇ ’ਤੇ ਪੁੱਜੇ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਸੜਕ ‘ਤੇ ਗੋਲ਼ੀਆਂ ਦੇ ਨਿਸ਼ਾਨ ਵੀ ਮਿਲੇ ਹਨ।
Recent Posts
- ਗੁਰਪਤਵੰਤ ਪੰਨੂ ਵਰਗੀਆਂ ਪੰਜਾਬ ਵਿਰੋਧੀ ਤਾਕਤਾਂ ਤੋਂ ਨਹੀਂ ਦੇਖੀ ਜਾ ਰਹੀ ਪੰਜਾਬ ਦੀ ਤਰੱਕੀ – ਡਾ. ਬਲਬੀਰ ਸਿੰਘ
- ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਹਮਲੇ ਦੀ ਸਰਕਾਰ ਕਰ ਰਹੀ ਹੈ ਡੂੰਘਾਈ ਨਾਲ ਜਾਂਚ – ਦੋਸ਼ੀਆਂ ਨੂੰ ਜਲਦ ਕੀਤਾ ਜਾਵੇਗਾ ਕਾਬੂ
- ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ
- ਸਿੱਖਿਆ ਕ੍ਰਾਂਤੀ ਬਦਲੇਗੀ ਪੰਜਾਬ ਦੀ ਤਸਵੀਰ: ਹਰਭਜਨ ਸਿੰਘ ਈ. ਟੀ. ਓ.
- ਵਿਧਾਇਕ ਸ਼ੈਰੀ ਕਲਸੀ ਵਲੋਂ ਸਰਕਾਰੀ ਹਸਪਤਾਲ ਨੌਸ਼ਹਿਰਾ ਮੱਝਾ ਸਿੰਘ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਲਾਕ ਲੈਵਲ ਪਬਲਿਕ ਹੈਲਥ ਯੂਨਿਟ ਦਾ ਨੀਂਹ ਪੱਥਰ ਰੱਖਿਆ