ਹੋਰ ਗੁਰਦਾਸਪੁਰ

ਜ਼ਿਲ੍ਹੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਕਿਸਾਨ ਦੇ ਰਹੇ ਨੇ ਭਰਵਾਂ ਹੁੰਗਾਰਾ

ਜ਼ਿਲ੍ਹੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਕਿਸਾਨ ਦੇ ਰਹੇ ਨੇ ਭਰਵਾਂ ਹੁੰਗਾਰਾ
  • PublishedJune 2, 2022

ਪਿੰਡ ਕਠਿਆਲੀ, ਬਲਾਕ ਦੀਨਾਨਗਰ ਦੇ ਪਿੰਡ ਵਿਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਕੀਤਾ ਜਾਗਰੂਕ

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ

ਗੁਰਦਾਸਪੁਰ, 2 ਜੂਨ ( ਮੰਨਣ ਸੈਣੀ)। ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਅੰਦਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ ਪਿੰਡਾਂ ਅੰਦਰ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਿਸਾਨ ਭਰਵਾਂ ਸਾਥ ਦੇ ਰਹੇ ਹਨ। ਜ਼ਿਲੇ ਅੰਦਰ ‘ਪਾਣੀ ਦੇ ਰਾਖੇ’ ਮੁਹਿੰਮ ਤਹਿਤ ਅੱਜ ਦੀਨਾਨਗਰ ਬਲਾਕ ਦੇ ਪਿੰਡ ਕਠਿਆਲੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਦੀਨਾਨਗਰ ਦੇ ਐਸ.ਡੀ.ਐਮ ਵਿਕਰਮਜੀਤ ਸਿੰਘ, ਦੀਨਾਨਗਰ ਹਲਕੇ ਤੋਂ ਆਪ ਪਾਰਟੀ ਦੇ ਸੀਨੀਅਰ ਆਗੂ ਸਮਸ਼ੇਰ ਸਿੰਘ, ਖੇਤੀਬਾੜੀ ਅਫਸਰ ਡਾ. ਰਣਧੀਰ ਸਿੰਘ ਠਾਕੁਰ, ਡਾ. ਗੁਰਦੇਵ ਸਿੰਘ ਸਮੇਤ ਪਿੰਡ ਵਾਸੀ ਮੋਜੂਦ ਸਨ।

ਇਸ ਮੌਕੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਐਸ.ਡੀ.ਐਮ ਦੀਨਾਨਗਰ ਨੇ ਦੱਸਿਆ ਕਿ ਜ਼ਿਲੇ ਅੰਦਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਤ ਕਰਨ ਲਈ ਵਿਸ਼ੇਸ ਉਪਾਰਲੇ ਕੀਤੇ ਗਏ ਹਨ ਅਤੇ ਪਿੰਡ ਪੱਧਰ ਤਕ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਉਨਾਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਦੀ ਮੰਗ ਹੈ ਕਿ ਰਵਾਇਤੀ ਢੰਗ ਨਾਲੋਂ ਹੱਟ ਕੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ। ਉਨਾਂ ਕਿਸਾਨਾਂ ਨੂੰ ਘੱਟੋ ਘੱਟ ਇੱਕ ਤਿਹਾਈ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਸੰਬੰਧਨ ਕਰਦਿਆਂ ਆਪ ਪਾਰਟੀ ਦੇ ਸੀਨੀਅਰ ਆਗੂ ਸਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਵੱਧ ਤੋਂ ਵੱਧ ਕਰਵਾਉਣ ਲਈ ਵਿਸ਼ੇਸ ਯਤਨ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਕਿਸਾਨ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੀ ਸਲਾਹ ਨਾਲ ਖੇਤੀ ਕਰਨ ਨੂੰ ਤਰਜੀਹ ਦੇਣ ਅਤੇ ਝੋਨੇ ਦੀ ਸਿੱਧੀ ਬਿਜਾਈ ਦੀ ਵੱਧ ਤੋਂ ਵੱਧ ਬਿਜਾਈ ਕੀਤੀ ਜਾਵੇ।

ਇਸ ਮੌਕੇ ਖੇਤੀਬਾੜੀ ਅਫਸਰ ਡਾ. ਰਣਧੀਰ ਸਿੰਘ ਠਾਕੁਰ ਨੇ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਵਿਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ। ਉਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਇਸ ਲਈ ਕਿਸਾਨ ਸਮੇਂ ਦੀ ਮੁੱਖ ਲੋੜ ਨੂੰ ਸਮਝਦੇ ਹੋਏ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ। ਇਸ ਮੌਕੇ ਪਿੰਡ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਹਾਂਪੱਖੀ ਹੁੰਗਾਰਾ ਭਰਿਆ

ਇਸ ਮੌਕੇ ਡਾ. ਗੁਰਦੇਵ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਵਿਸਥਾਰ ਵਿਚ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਕਣਕ ਦੇ ਵੱਢਾਂ ਨੂੰ ਪਾਣੀ ਦੇਣਾ, ਤਿੰਨ ਦਿਨਾਂ ਬਾਅਦ ਵੱਤਰ ਆਉਣ ਦੋ ਵਾਰ ਵਾਹ ਕੇ ਸਹਾਗਾ ਮਾਰ ਕੇ ਲੇਵਲ ਰਾਵਾ ਫੇਰਿਆ ਜਾਵੇ ਅਤੇ ਖੇਤ ਛੱਡ ਦਿਤਾ ਜਾਵੇ, ਬਿਜਾਈ ਤੋ 3 ਦਿਨ ਪਹਿਲਾਂ ਖੇਤ ਨੂੰ ਪਾਣੀ ਲਗਾਇਆ ਜਾਵੇ, 3 ਦਿਨਾਂ ਬਾਅਦ ਤੱਕ ਵੱਤਰ ਆਉਣ ਤੋ ਤੇ 2 ਵਾਰ ਵਾਹੁਣ ਉਪਰੰਤ 3 ਸੁਹਾਗੇ ਮਾਰੇ ਜਾਣ। ਉਸੇ ਦਿਨ ਬਿਜਾਈ ਸਵੇਰੇ ਜਾਂ ਸ਼ਾਮ ਵੇਲੇ ਕੀਤੀ ਜਾਵੇ। ਝੋਨੇ ਦੀ ਸਿੱਧੀ ਬਿਜਾਈ ਸਿਰਫ ਦਰਮਿਆਨੀਆਂ ਤੇ ਭਾਰੀਆਂ ਜਮੀਨਾਂ ਵਿੱਚ ਹੀ ਕਰੋ, ਹਲਕੀਆਂ ਜਮੀਨਾਂ ਵਿੱਚ ਝੋਨੇ ਦੀ ਸਿੱਧੀ ਨਾ ਕੀਤੀ ਜਾਵੇ ।

ਬੀਜ ਦੀ ਮਾਤਰਾ ਸਬੰਧੀ ਉਨਾਂ ਦੱਸਿਆ ਕਿ ਬੀਜ 8-10 ਕਿਲੋ ਪ੍ਰਤੀ ਏਕੜ ਬੀਜ ਬੀਜਣ ਤੋ ਪਹਿਲਾਂ 8-12 ਘੰਟੇ ਪਾਣੀ ਚ ਡੁਬੋ ਕੇ ਛਾਂਵੇ ਸੁਕਾਉਣ ਉਪਰੰਤ 3 ਗਾ੍ਰਮ ਪ੍ਰਤੀ ਕਿਲੋ ਸਪਰਿੰਟ ਦਵਾਈ ਨਾਲ ਬੀਜ ਨੂੰ ਸੋਧ ਸੋਧ ਕੇ 7.5 –8 ਇੰਚ ਦੂਰ ਕਤਾਰਾਂ ਵਿੱਚ 1.25-1.50 ਵਿੱਚ ਇੰਚ ਡੂੰਗੀ ਬਿਜਾਈ ਕਰੋ। ਨਦੀਨਨਾਸ਼ਕ ਸਬੰਧੀ ਉਨਾਂ ਦੱਸਿਆ ਕਿ ਬਿਜਾਈ ਦੇ ਤੁਰੰਤ ਬਾਅਦ ਪੈਡੀਮੈਥਾਨਿਨ ਸਟੈਪ 1 ਲੀਟਰ ਦਵਾਈ 200 ਲੀਟਰ ਪਾਣੀ ਚ ਘੋਲ ਕੇ ਸਵੇਰ ਜਾਂ ਸ਼ਾਮ ਵੇਲੇ ਸਪਰੇਅ ਕੀਤੀ ਜਾਵੇ । ਫਸਲ ਨੂੰ ਪਹਿਲਾ ਪਾਣੀ 21 ਦਿਨਾਂ ਬਾਅਦ ਲਗਾਇਆ ਜਾਵੇ ਅਤੇ ਬਾਅਦ ਵਿੱਚ ਲੋੜ ਅਨੁਸਾਰ ਜਾਂ ਹਰ 5 ਵੇਂ ਦਿਨ ਪਾਣੀ ਲਗਾਇਆ ਜਾਵੇ ।

ਨਦੀਨ ਨਾਸ਼ਕ ਦਵਾਈਆਂ ਸਬੰਧੀ ਉਨਾਂ ਦੱਸਿਆ ਕਿ ਸਵਾਕ, ਸਵਾਕੀ, ਝੋਨੇ ਦੇ ਮੇਥੇ ਲਈ ਨੋਮਨੀਗੋਲਡ ਦਵਾਈ ਮਾਤਰਾ ,100 ਮਿਲੀਲੀਟਰ, ਨਦੀਨਾਂ ਦੀ ਅਵਸਥਾ , 2-4 ਪੱਤੇ , ਇਸੇ ਤਰਾਂ ਗੁੜਤ ਮਧਾਨ, ਚੀਨੀ ਘੋੜਾ ਘਾਹ ਚਿੜੀ ਘਾੜ , ਤੱਕੜੀ ਘਾਹ ਨਦੀਨਾਂ ਲਈ ਦਵਾਈ ਰਾਈਸ ਸਟਾਰ –400 ਮਿਲੀਲੀਟਰ –2-4 ਪੱਤੇ , ਨਦੀਨ ਚੌੜੇ ਪੱਤੇ ਵਾਲੇ ਨਦੀਨ , ਝੋਨੇ ਦੇ ਮੇਥੇ , ਗੰਢੀ ਵਾਲਾ ਤੀਲਾ ਲਈ ਦਵਾਈ ਐਲਮੀਕਸ –8 ਗਾ੍ਰਮ, 2-4 ਪੱਤੇ , ਸਵਾਕ , ਸਵਾਂਕੀ , ਚੀਨੀ ਘੋੜਾ ਘਾਹ , ਚੌੜੇ ਪੱਤੇ ਵਾਲੇ, ਝੋਨੇ ਦੇ ਮੇਥੇ ਲਈ ਦਵਾਈ ਵਿਵਾਇਆ ,900 ਮਿਲੀਲੀਟਰ –1-2 ਪੱਤੇ ਅਤੇ ਨਦੀਨ ਸਵਾਂਕ , ਸਵਾਂਕੀ , ਚੀਨੀ ਘੋੜਾ ਘਾਹ, ਚੋੜੇ ਪੱਤੇ ਵਾਲੇ , ਝੋਨੇ ਦੇ ਮੈਥੇ ਲਈ ਦਵਾਈ ਕੌਸਿਲ ਐਕਟਿਵ-90 ਗਾ੍ਰਮ –1-2 ਪੱਤੇ ।

ਖਾਂਦਾਂ ਦੀ ਵਰਤੋ ਸਬੰਧੀ ਉਨਾਂ ਦੱਸਿਆ ਕਿ ਪਰਮਲ ਵਾਸਤੇ 4 ਹਫ ਤੇ ਬਾਅਦ 1 ਬੈਗ ਯੂਰੀਆ , 6 ਹਫਤੇ ਬਾਅਦ 1 ਬੈਗ ਯੂਰੀਆਂ , 9 ਹਫਤੇ ਬਾਅਦ ਇੱਕ ਬੈਗ ਯੂਰੀਆ , ਬਾਸਮਤੀ ਵਾਸਤੇ – 3 ਹਫਤੇ ਬਾਅਫ 18 ਕਿਲੋ ਯੂਰੀਆਂ, 6 ਹਫਤੇ ਬਾਅਦ 18 ਕਿਲੋ ਯੂਰੀਆ, 9 ਹਫਤੇ ਬਾਅਦ 18 ਕਿਲੋ ਯੂਰੀਆਂ ਪਾਈ ਜਾਵੇ। ਉਨਾਂ ਕਿਹਾ ਕਿ ਡੀ. ਏ. ਪੀ. ਖਾਦ ਦੀ ਲੋੜ ਨਹੀ ਹੈ।

Written By
The Punjab Wire