ਪਿੰਡ ਬੱਬਰੀ ਨੰਗਲ ਵਿਖੇ ਰਮਨ ਬਹਿਲ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ
ਪਿੰਡ ਬੱਬਰੀ ਨੰਗਲ, ਬਲਾਕ ਗੁਰਦਾਸਪੁਰ ਦੇ ਪਿੰਡ ਵਿਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਕੀਤਾ ਜਾਗਰੂਕ
ਗੁਰਦਾਸਪੁਰ, 3 ਜੂਨ ( ਮੰਨਣ ਸੈਣੀ )। ‘ ਪਾਣੀ ਦੇ ਰਾਖੇ’ ਮੁਹਿੰਮ ਤਹਿਤ ਅੱਜ ਪਿੰਡ ਬੱਬਰੀ ਨੰਗਲ ਵਿਖੇ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਸ੍ਰੀ ਰਮਨ ਬਹਿਲ ਆਪ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਐਸ.ਐਸ. ਬੋਰਡ ਪੰਜਾਬ ਨੇ ਵਿਸ਼ੇਸ ਤੋਰ ’ਤੇ ਸ਼ਿਰਕਤ ਕੀਤੀ। ਇਸ ਖੇਤੀਬਾੜੀ ਅਫਸਰ ਡਾ. ਰਣਧੀਰ ਸਿੰਘ ਠਾਕੁਰ, ਸਰਪੰਚ ਗੁਰਮੁੱਖ ਸਿੰਘ, ਹਿੱਤਪਾਲ ਸਿੰਘ, ਰਾਜਬੀਰ ਸਿੰਘ ਗੁਰਾਇਆ, ਲਖਵਿੰਦਰ ਸਿੰਘ, ਮਨਧੀਰ ਸਿੰਘ ਬਲਾਕ ਖੇਤੀਬਾੜੀ ਅਫਸਰ ਧਾਰੀਵਾਲ, ਡਾ. ਸੰਦੀਪ ਸਿੰਘ ਸਮੇਤ ਪਿੰਡ ਵਾਸੀ ਮੋਜੂਦ ਸਨ। ਇਸ ਮੌਕੇ ਅਗਾਂਹਵਧੂ ਕਿਸਾਨ ਹਰਜੀਤ ਸਿੰਘ ਵਲੋਂ ਸਾਢੇ ਤਿੰਨ ਏਕੜ ਵਿਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ।
ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਸੂਬੇ ਭਰ ਅੰਦਰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਤ ਕਰਨ ਦੇ ਨਾਲ-ਨਾਲ ਫਸਲੀ ਵਿਭਿੰਨਤਾ ਕਰਨ ’ਤੇ ਵੀ ਜੋਰ ਦਿੱਤਾ ਜਾ ਰਿਹਾ ਹੈ, ਜਿਸਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਮੂੰਗੀ ਦੀ ਦਾਲ ’ਤੇ ਐਮਐਸਪੀ ਦੇਣ ਦਾ ਐਲਾਨ ਕੀਤਾ ਹੈ। ਧਰਤੀ ਹੇਠਲੇ ਪਾਣੀ ਦੇ ਲਗਾਤਾਰ ਘੱਟ ਰਹੇ ਪੱਧਰ ਦੀ ਗੱਲ ਕਰਦਿਆਂ ਰਮਨ ਬਹਿਲ ਨੇ ਮਾਣਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਅਗਲੇ 17 ਸਾਲਾਂ ਬਾਅਦ ਧਰਤੀ ਹੇਠਲਾ ਪਾਣੀ ਖਤਮ ਹੋ ਜਾਵੇਗਾ, ਜਿਸ ਲਈ ਸਾਨੂੰ ਹੁਣ ਤੋਂ ਸੰਭਲਣ ਦੀ ਲੋੜ ਹੈ। ਉਨਾਂ ਦੱਸਿਆ ਕਿ ਪਹਿਲਾਂ ਜਿਥੇ 3 ਤੋਂ 12 ਮੀਟਰ ਧਰਤੀ ਹੇਠਾ ਪਾਣੀ ਆਸਾਨੀ ਨਾਲ ਮਿਲ ਜਾਂਦਾ ਸੀ ਅੱਜ ਉਹ 30 ਮੀਟਰ ਹੇਠਾ ਚਲਾ ਗਿਆ ਹੈ ਅਤੇ ਜੇਕਰ ਅਸੀਂ ਹੁਣ ਵੀ ਨਾ ਸਮਝੇ ਤਾਂ ਆਉਣ ਵਾਲੀ ਪੀੜ੍ਹੀ ਸਾਨੂੰ ਕਦੇ ਮਾਅਫ ਨਹੀਂ ਕਰੇਗੀ। ਇਸ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਵੱਧ ਤੋਂ ਵੱਧ ਤਰਜੀਹ ਦੇਣ ਦੀ ਲੋੜ ਹੈ। ਉਨਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 4-5 ਹਜਾਰ ਤੱਕ ਦੀ ਲੇਬਰ ਬੱਚਦੀ ਹੈ ਅਤੇ ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਤੋਂ ਬਾਅਦ ਕਣਕ ਦੀ ਫਸਲ ਦੇ ਝਾੜ ਵਿਚ ਵੀ ਵਾਦਾ ਹੁੁੰਦਾ ਹੈ।
ਇਸ ਮੌਕੇ ਖੇਤੀਬਾੜੀ ਅਫਸਰ ਡਾ. ਰਣਧੀਰ ਸਿੰਘ ਠਾਕੁਰ ਨੇ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਵਿਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ। ਉਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਇਸ ਲਈ ਕਿਸਾਨ ਸਮੇਂ ਦੀ ਮੁੱਖ ਲੋੜ ਨੂੰ ਸਮਝਦੇ ਹੋਏ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ। ਇਸ ਮੌਕੇ ਪਿੰਡ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਹਾਂਪੱਖੀ ਹੁੰਗਾਰਾ ਭਰਿਆ
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਵਿਸਥਾਰ ਵਿਚ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਕਣਕ ਦੇ ਵੱਢਾਂ ਨੂੰ ਪਾਣੀ ਦੇਣਾ, ਤਿੰਨ ਦਿਨਾਂ ਬਾਅਦ ਵੱਤਰ ਆਉਣ ਦੋ ਵਾਰ ਵਾਹ ਕੇ ਸਹਾਗਾ ਮਾਰ ਕੇ ਲੇਵਲ ਰਾਵਾ ਫੇਰਿਆ ਜਾਵੇ ਅਤੇ ਖੇਤ ਛੱਡ ਦਿਤਾ ਜਾਵੇ, ਬਿਜਾਈ ਤੋ 3 ਦਿਨ ਪਹਿਲਾਂ ਖੇਤ ਨੂੰ ਪਾਣੀ ਲਗਾਇਆ ਜਾਵੇ, 3 ਦਿਨਾਂ ਬਾਅਦ ਤੱਕ ਵੱਤਰ ਆਉਣ ਤੋ ਤੇ 2 ਵਾਰ ਵਾਹੁਣ ਉਪਰੰਤ 3 ਸੁਹਾਗੇ ਮਾਰੇ ਜਾਣ। ਉਸੇ ਦਿਨ ਬਿਜਾਈ ਸਵੇਰੇ ਜਾਂ ਸ਼ਾਮ ਵੇਲੇ ਕੀਤੀ ਜਾਵੇ। ਝੋਨੇ ਦੀ ਸਿੱਧੀ ਬਿਜਾਈ ਸਿਰਫ ਦਰਮਿਆਨੀਆਂ ਤੇ ਭਾਰੀਆਂ ਜਮੀਨਾਂ ਵਿੱਚ ਹੀ ਕਰੋ, ਹਲਕੀਆਂ ਜਮੀਨਾਂ ਵਿੱਚ ਝੋਨੇ ਦੀ ਸਿੱਧੀ ਨਾ ਕੀਤੀ ਜਾਵੇ ।
ਉਨਾਂ ਕਿਸਾਨਾਂ ਨੂੰ ਬੀਜ ਦੀ ਮਾਤਰਾ, ਨਦੀਨ ਨਾਸ਼ਕ ਦਵਾਈਆਂ ਅਤੇ ਖਾਂਦਾਂ ਦੀ ਵਰਤੋ ਸਬੰਧੀ ਉਨਾਂ ਦੱਸਿਆ ਕਿ ਪਰਮਲ ਵਾਸਤੇ 4 ਹਫਤੇ ਤੋਂ ਬਾਅਦ 1 ਬੈਗ ਯੂਰੀਆ , 6 ਹਫਤੇ ਬਾਅਦ 1 ਬੈਗ ਯੂਰੀਆਂ , 9 ਹਫਤੇ ਬਾਅਦ ਇੱਕ ਬੈਗ ਯੂਰੀਆ , ਬਾਸਮਤੀ ਵਾਸਤੇ – 3 ਹਫਤੇ ਬਾਅਫ 18 ਕਿਲੋ ਯੂਰੀਆਂ, 6 ਹਫਤੇ ਬਾਅਦ 18 ਕਿਲੋ ਯੂਰੀਆ, 9 ਹਫਤੇ ਬਾਅਦ 18 ਕਿਲੋ ਯੂਰੀਆਂ ਪਾਈ ਜਾਵੇ। ਉਨਾਂ ਕਿਹਾ ਕਿ ਡੀ. ਏ. ਪੀ. ਖਾਦ ਦੀ ਲੋੜ ਨਹੀ ਹੈ।