ਚੰਡੀਗੜ੍ਹ, 6 ਜੂਨ (ਦ ਪੰਜਾਬ ਵਾਇਰ)। ਪੰਜਾਬ ਦੇ ਮਸ਼ਹੂਰ ਮਰਹੂਮ ਗਾਇਕ ਸੁੱਭਦੀਪ ਸਿੰਘ ਮੂਸੇਵਾਲਾ ( ਸਿੱਧੂ ਮੂਸੇਵਾਲਾ) ਦੇ ਪਿੰਡ ਵਿੱਖੇ ਕੱਲ੍ਹ ਕਾਂਗਰਸੀ ਆਗੂ ਅਤੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਪਹੁੰਚ ਰਹੇ ਹਨ। ਜਿੱਥੇ ਉਹ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇਂ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਦਾ ਅੱਠ ਤਰੀਕ ਨੂੰ ਭੋਗ ਹੈ। ਮੂਸੇਵਾਲਾ ਕਾਂਗਰਸ ਪਾਰਟੀ ਦੇ ਨਾਲ ਜੁੜੇ ਹੋਏ ਸਨ। ਉਨ੍ਹਾਂ ਮਾਨਸਾ ਤੋਂ ਕਾਂਗਰਸ ਦੀ ਟਿਕਟ ਤੇ ਵਿਧਾਨਸਭਾ ਦੀ ਚੋਣ ਲੜੀ ਸੀ।
Recent Posts
- ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ
- ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ
- ਸਤਿਗੁਰੂ ਸ੍ਰੀ ਬਾਬਾ ਲਾਲ ਦਿਆਲ ਜੀ ਦੀ ਜਯੰਤੀ ਮੌਕੇ ਪੰਜਾਬ ਸਰਕਾਰ ਵਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ