ਦੇਸ਼ ਪੰਜਾਬ ਮੁੱਖ ਖ਼ਬਰ ਰਾਜਨੀਤੀ

ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫਤਾਰ, ਵਿਜੀਲੈਂਸ ਬਿਊਰੋ ਵੱਲੋਂ ਘੁਟਾਲੇ ਦੇ ਦੋਸ਼ਾਂ ਤਹਿਤ ਕੀਤੀ ਗਈ ਕਾਰਵਾਈ

ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫਤਾਰ, ਵਿਜੀਲੈਂਸ ਬਿਊਰੋ ਵੱਲੋਂ ਘੁਟਾਲੇ ਦੇ ਦੋਸ਼ਾਂ ਤਹਿਤ ਕੀਤੀ ਗਈ ਕਾਰਵਾਈ
  • PublishedJune 7, 2022

ਚੰਡੀਗੜ੍ਹ: 7 ਜੂਨ, (ਦੇ ਪੰਜਾਬ ਵਾਇਰ)। ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਓਰੋ (ਵੀਬੀ) ਵਲੋਂ ਅੱਜ ਤੜਕਸਾਰ 3 ਵਜੇ ਹਿਰਾਸਤ ‘ਚ ਲਿਆ ਗਿਆ ਹੈ। ਧਰਮਸੋਤ ਨੂੰ ਅਮਲੋਹ ਜਿਲ੍ਹਾ ਫਤਿਹਗੜ੍ਹ ਸਾਹਿਬ ਤੋਂ ਗ੍ਰਿਫਤਾਰ ਕੀਤਾ ਗਿਆ। ਸਾਧੂ ਸਿੰਘ ਧਰਮਸੋਤ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਜੰਗਲਾਤ ਮੰਤਰੀ ਰਹੇ ਸਨ।

ਦੱਸਣਯੋਗ ਹੈ ਕਿ ਵੀਬੀ ਨੇ ਪਿਛਲੇ ਹਫਤੇ ਮੋਹਾਲੀ ਦੇ ਡੀਐਫਓ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਕੀਤਾ ਸੀ, ਉਸਨੇ ਵੀਬੀ ਨੂੰ ਖੁਲਾਸਾ ਕੀਤਾ ਸੀ ਕਿ ਕਿਵੇਂ ਇੱਕ ਦਰੱਖਤ ਕੱਟਣ ਤੋਂ ਪਹਿਲਾਂ ਧਰਮਸੋਤ ਰਿਸ਼ਵਤ ਲੈਂਦੇ ਸਨ

ਧਰਮਸੋਤ ਉੱਪਰ ਦਰਖਤਾਂ ਦੀ ਨਜ਼ਾਇਜ਼ ਕਟਾਈ ਦਾ ਦੋਸ਼ ਸੀ। ਇਸੇ ਨਾਲ ਉਹਨਾ ਉੱਪਰ ਵਰਦੀ ਘੁਟਾਲਿਆਂ ਦੇ ਵੀ ਇਲਜ਼ਾਮ ਲੱਗਦੇ ਰਹੇ ਹਨ। ਹਾਲਾਂਕਿ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵਿੱਚ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਨਹੀਂ ਬਣਾਇਆ ਗਿਆ ਸੀ।

ਉੱਧਰ ਅੱਜ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨੇ ਸਿੱਧੂ ਮੂਸੇਵਾਲੇ ਦੇ ਪਰ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਆਉਣਾ ਸੀ ਪਰ ਉਨ੍ਹਾਂ ਦੀ ਆਮਦ ਤੋਂ ਪਹਿਲਾਂ ਹੀ ਪੰਜਾਬ ਵਿਜੀਲੈਂਸ ਬਿਓਰੋ ਨੇ ਧਰਮਸੋਤ ਨੂੰ ਗ੍ਰਿਫਤਾਰ ਕਰ ਲਿਆ ਹੈ।

ਸਾਧੂ ਧਰਮਸੋਤ ਦੇ ਨਾਲ ਗ੍ਰਿਫਤਾਰ ਕੀਤੇ ਗਏ ਦੋ ਹੋਰ ਵਿਅਕਤੀ ਵੀ ਦੱਸੇ ਜਾ ਰਹੇ ਹਨ ਜੋਂ ਉਸ ਦੇ OSD ਸਨ। ਇਨ੍ਹਾਂ ਵਿਚ ਪਟਿਆਲਾ ਤੋਂ ਚਮਕੌਰ ਸਿੰਘ ਅਤੇ ਖੰਨਾ ਦਾ ਜਲੰਧਰ ਤੋਂ ਛਪਦੀ ਅਖ਼ਬਾਰ ਦਾ ਪੱਤਰਕਾਰ ਕਮਲ ਸਿੰਘ ਸ਼ਾਮਿਲ ਹੈ।

Written By
The Punjab Wire