ਪੰਜਾਬ ਮੁੱਖ ਖ਼ਬਰ

ਡਿਊਟੀ ‘ਚ ਕੁਤਾਹੀ ਕਰਨ ਦੇ ਦੋਸ਼ ’ਚ ਲੋਕ ਨਿਰਮਾਣ ਵਿਭਾਗ ਦਾ ਉਪ ਮੰਡਲ ਇੰਜੀਨੀਅਰ ਅਤੇ ਜੂਨੀਅਰ ਇੰਜੀਨੀਅਰ ਮੁਅੱਤਲ

  • PublishedJune 8, 2022

ਚੰਡੀਗੜ, 8 ਜੂਨ ( ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਲੋਕ ਨਿਰਮਾਣ ਵਿਭਾਗ ਦੇ ਉਸਾਰੀ ਮੰਡਲ ਨੰ: 3, ਬਠਿੰਡਾ ਵਿਖੇ ਤਾਇਨਾਤ ਉਪ ਮੰਡਲ ਇੰਜੀਨੀਅਰ ਸੁਖਪ੍ਰੀਤ ਸਿੰਘ ਅਤੇ ਜੂਨੀਅਰ ਇੰਜੀਨੀਅਰ ਨਵੀਨ ਕੁਮਾਰ ਨੂੰ ਪੰਜਾਬ ਸਿਵਲ ਸੇਵਾਵਾਂ (ਸਜਾ ਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ 4 ਤਹਿਤ ਤੁਰੰਤ ਪ੍ਰਭਾਵ ਤੋਂ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਸਬੰਧਤ ਅਧਿਕਾਰੀ ਤੇ ਕਰਮਚਾਰੀ ਦੇ ਅਧੀਨ ਚੱਲ ਰਹੇ ਉਸਾਰੀ ਕਾਰਜ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਕੁਤਾਹੀ ਸਾਹਮਣੇ ਆਈ ਹੈ। ਉਨਾਂ ਦੱਸਿਆ ਕਿ ਇਸ ਮਾਮਲੇ ਦੀ ਪੜਤਾਲ ਉਪਰੰਤ ਸਬੰਧਤ ਅਧਿਕਾਰੀ / ਕਰਮਚਾਰੀ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਕਿਸੇ ਵੀ ਸਰਕਾਰੀ ਕਰਮਚਾਰੀ ਜਾਂ ਅਧਿਕਾਰੀ ਵੱਲੋਂ ਡਿਊਟੀ ‘ਚ ਕੁਤਾਹੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਮੁਅੱਤਲੀ ਦੌਰਾਨ ਸਬੰਧਤ ਅਧਿਕਾਰੀ / ਕਰਮਚਾਰੀ ਦਾ ਹੈੱਡਕੁਆਟਰ ਮੁੱਖ ਇੰਜੀਨੀਅਰ (ਹੈੱਡਕੁਆਟਰ) ਦਫਤਰ ਪਟਿਆਲਾ ਹੋਵੇਗਾ ਅਤੇ ਸਬੰਧਤ ਅਧਿਕਾਰੀ/ ਕਰਮਚਾਰੀ ਮੁੱਖ ਇੰਜੀਨੀਅਰ (ਹੈੱਡਕੁਆਟਰ) ਦੀ ਪ੍ਰਵਾਨਗੀ ਤੋਂ ਬਿਨਾਂ ਹੈੱਡਕੁਆਟਰ ਨਹੀਂ ਛੱਡਣਗੇ। 

Written By
The Punjab Wire