ਸਕਿਉਰਟੀ ਗਾਰਡ ਦੀ ਭਰਤੀ ਲਈ ਕੰਪਨੀ ਵਲੋਂ ਚੁਣੇ ਗਏ ਪ੍ਰਾਰਥੀਆ ਨੂੰ 35 ਦਿਨਾਂ ਦੀ ਆਫ-ਲਾਈਨ ਟ੍ਰੇਨਿੰਗ RAXA Academy ਵਿਖੇ ਦਿੱਤੀ ਜਾਵੇਗੀ
ਗੁਰਦਾਸਪੁਰ, 8 ਜੂਨ (ਮੰਨਣ ਸੈਣੀ )। ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜਗਾਰ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਡਾ.ਅਮਨਦੀਪ ਕੌਰ, ਗੁਰਦਾਸਪੁਰ ਦੀ ਪ੍ਰਧਾਨਗੀ ਹੇਠ 10 ਜੂਨ 2022 ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਬੀ, ਕਮਰਾ ਨੰ: 217 ਜਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਇੱਕ ਪਲੇਸਮੈਂਟ ਕੈਂਪ/ਰੋਜਗਾਰ ਮੇਲਾ ਲਗਾਇਆ ਜਾ ਰਿਹਾ ਹੈ । ਇਸ ਰੋਜਗਾਰ ਮੇਲੇ ਵਿੱਚ RAXA Security Service LTD Company ਵਲੋਂ ਸਕਿਉਰਟੀ ਗਾਰਡ ਦੀ ਭਰਤੀ ਕੀਤੀ ਜਾਣੀ ਹੈ । ਇਸ ਕੰਪਨੀ ਨੂੰ ਸਕਿਉਰਟੀ ਗਾਰਡ ਦੀ ਅਸਾਮੀ ਲਈ 500 ( ਕੇਵਲ ਲੜਕੇ ) ਪ੍ਰਾਰਥੀਆ ਦੀ ਜਰੂਰਤ ਹੈ ।
ਸਕਿਉਰਟੀ ਗਾਰਡ ਦੀ ਭਰਤੀ ਲਈ ਘੱਟ ਤੋਂ ਘੱਟ ਯੋਗਤਾ 10ਵੀ ਪਾਸ, ਉਮਰ 18 ਤੋਂ 35 ਸਾਲ, ਕੱਦ 167ਸੈ:ਮੀ ਅਤੇ ਭਾਰ 50 ਕਿਲੋ ਤੋਂ ਉਪਰ ਹੋਣਾ ਚਾਹੀਦਾ ਹੈ । ਇਸ ਦੇ ਨਾਲ ਹੀ ਜੋ ਪ੍ਰਾਰਥੀ ਆਫਿਸਰ ਰੈਂਕ ਦੀ ਨੌਕਰੀ ਲਈ ਅਪਲਾਈ ਕਰਨ ਦੇ ਚਾਹਵਾਨ ਹੋਣ, ਉਹਨਾਂ ਲਈ ਘੱਟੋ ਘੱਟ ਯੋਗਤਾ ਗ੍ਰੈਜੂਏਟ ਪਾਸ ਹੈ । ਕੰਪਨੀ ਵਲੋਂ ਰੋਜਗਾਰ ਮੇਲੇ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆ ਦੀ ਇੰਟਰਵਿਊ ਲਈ ਜਾਵੇਗੀ ।
ਇਸ ਸੰਬੰਧੀ ਜਿਆਦਾ ਜਾਣਕਾਰੀ ਦੇਂਦੇ ਹੋਏ ਜਿਲ੍ਹਾ ਰੋਜਗਾਰ ਅਫਸਰ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਕੰਪਨੀ ਵਲੋਂ ਚੁਣੇ ਗਏ ਪ੍ਰਾਰਥੀਆ ਨੂੰ 35 ਦਿਨਾਂ ਦੀ ਆਫ-ਲਾਈਨ ਟ੍ਰੇਨਿੰਗ RAXA Academy ਵਿਖੇ ਦਿੱਤੀ ਜਾਵੇਗੀ । ਟ੍ਰੇਨਿੰਗ ਮੁਕੰਮਲ ਹੋਣ ਤੋਂ ਬਾਅਦ 13000 ਤੋਂ 15000/- ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ । ਇਸ ਤੋਂ ਇਲਾਵਾ ਕੰਪਨੀ ਵਲੋਂ ਫੰਡ, ਬੋਨਸ ਆਦਿ ਵੀ ਦਿੱਤੇ ਜਾਂਦੇ ਹਨ । ਉਹਨਾਂ ਨੇ ਦੱਸਿਆ ਕਿ ਚੁਣੇ ਗਏ ਪ੍ਰਾਰਥੀਆ ਨੂੰ ਵੱਖ ਵੱਖ ਏਅਰਪੋਰਟ, ਮਲਟੀਨੈਸ਼ਨਲ ਕੰਪਨੀਆ ਆਦਿ ਵਿੱਚ ਜਾਬ ਮੁਹੱਈਆ ਕਰਵਾਈ ਜਾਂਦੀ ਹੈ । ਵੱਧ ਤੋਂ ਵੱਧ ਪ੍ਰਾਰਥੀਆ ਨੂੰ ਰੋਜਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦਿਆ ਹੋਇਆ ਹਰ ਮਹੀਨੇ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਲੋਂ ਘੱਟ ਤੋਂ ਘੱਟ 2 ਪਲੇਸਮੈਂਟ ਕੈਂਪ/ ਰੋਜਗਾਰ ਮੇਲੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵਿਖੇ ਲਗਾਏ ਜਾ ਰਹੇ ਹਨ ਅਤੇ ਅਗਾਂਹ ਵੀ ਇਸੇ ਤਰ੍ਹਾ ਇਹ ਰੋਜਗਾਰ ਕੈਂਪ ਲਗਾਏ ਜਾਂਦੇ ਰਹਿਣਗੇ ।
ਜਿਲ੍ਹਾ ਰੋਜਗਾਰ ਅਫਸਰ ਪਰਸ਼ੋਤਮ ਸਿੰਘ ਨੇ ਕਿਹਾ ਕਿ ਇਸ ਪਲੇਸਮੈਂਟ ਕੈਂਪ ਲਈ ਵੱਧ ਤੋਂ ਵੱਧ ਚਾਹਵਾਨ ਬੇਰੁਜਗਾਰ ਪ੍ਰਾਰਥੀ ਮਿਤੀ 10.06.2022 ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ, ਬਲਾਕ-ਬੀ, ਕਮਰਾ ਨੰ: 217 ਜਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਵੇਰੇ 9:30 ਵਜੇ ਪਹੁੰਚਣ ਅਤੇ ਇਸਦਾ ਵੱਧ ਤੋਂ ਵੱਧ ਲਾਭ ਉੱਠਾ ਸਕਣ ।