ਪੰਜਾਬ ਮੁੱਖ ਖ਼ਬਰ ਰਾਜਨੀਤੀ

ਕਿਸਾਨਾਂ ਦੇ ਹੱਕ ਵਿੱਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਟਿਊਬਵੈੱਲ ਦਾ ਲੋਡ ਵਧਾਉਣ ਦਾ ਖਰਚਾ ਹੋਇਆ ਘੱਟ

ਕਿਸਾਨਾਂ ਦੇ ਹੱਕ ਵਿੱਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਟਿਊਬਵੈੱਲ ਦਾ ਲੋਡ ਵਧਾਉਣ ਦਾ ਖਰਚਾ ਹੋਇਆ ਘੱਟ
  • PublishedJune 9, 2022

ਚੰਡੀਗੜ੍ਹ, 9 ਜੂਨ (ਦ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ‘ਚ ਇੱਕ ਵੱਡਾ ਫ਼ੈਸਲਾ ਲਿਆ ਗਿਆ ਹੈ। ਜਿਸ ਨੂੰ ਖੁੱਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਂਝਾ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਟਿਊਬਵੈੱਲ ‘ਤੇ ਲੋਡ ਵਧਾਉਣ ਦਾ ਖਰਚਾ ਜੋ ਪਹਿਲਾਂ ₹4750 ਪ੍ਰਤੀ ਹਾਰਸ-ਪਾਵਰ ਹੁੰਦਾ ਸੀ ਘਟਾ ਦਿੱਤਾ ਗਿਆ ਹੈ। ਹੁਣ ਇਹ ਖਰਚਾ ₹2500 ਕਰ ਦਿੱਤਾ ਗਿਆ ਹੈ। ਜਿਸ ਨਾਲ ਹਜ਼ਾਰਾ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਖੇਤੀ ਨੂੰ ਮਜਬੂਰੀ ਦਾ ਨਹੀਂ ਸਗੋਂ ਲਾਹੇਵੰਦ ਧੰਦਾ ਬਣਾਉਣਾ ਚਾਹੁੰਦੇ ਹਨ।

Written By
The Punjab Wire