ਖੇਡ ਸੰਸਾਰ ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

ਜ਼ਿਲ੍ਹਾ ਮੋਗਾ ਦੀ ਧੀ ਨੇ ਪੰਜਾਬ ਦਾ ਨਾਮ ਕੀਤਾ ਰੌਸ਼ਨ:- ਹਰਮਨਪ੍ਰੀਤ ਕੌਰ ਬਣੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ, ਸਪੀਕਰ ਨੇ ਦਿੱਤੀ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ 

ਜ਼ਿਲ੍ਹਾ ਮੋਗਾ ਦੀ ਧੀ ਨੇ ਪੰਜਾਬ ਦਾ ਨਾਮ ਕੀਤਾ ਰੌਸ਼ਨ:- ਹਰਮਨਪ੍ਰੀਤ ਕੌਰ ਬਣੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ, ਸਪੀਕਰ ਨੇ ਦਿੱਤੀ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ 
  • PublishedJune 10, 2022

ਚੰਡੀਗੜ੍ਹ, 10 ਜੂਨ: ਮੋਗਾ ( ਪੰਜਾਬ) ਦੀ ਧੀ ਹਰਮਨਪ੍ਰੀਤ ਕੌਰ ਨੂੰ ਭਾਰਤੀ ਕਿਕ੍ਰੇਟ ਟੀਮ ਦਾ ਕਪਤਾਨ ਚੁਣ ਲਿਆ ਗਿਆ ਹੈ। ਜਿਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਉਸ ਦੇ ਪਰਿਵਾਰ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਹਰਮਨਪ੍ਰੀਤ ਕੌਰ ਨੇ ਆਪਣੇ ਮਾਪਿਆਂ ਅਤੇ ਸਮੁੱਚੇ ਪੰਜਾਬੀਆਂ ਦਾ ਨਾਮ ਰੌਸ਼ਨ ਕੀਤਾ ਹੈ।

ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਪੰਜਾਬ ਦੀ ਧੀ ਨੇ ਇਹ ਧਾਰਨਾ ਸੱਚ ਸਾਬਤ ਕੀਤੀ ਹੈ ਕਿ ਅਜੋਕੇ ਸਮੇਂ ਧੀਆਂ ਪੁੱਤਰਾਂ ਤੋਂ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ। ਹਰਮਨਪ੍ਰੀਤ ਕੌਰ ਦੀ ਇਹ ਕਾਮਯਾਬੀ ਪੰਜਾਬ ਦੀਆਂ ਹੋਰਨਾਂ ਧੀਆਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰੇਗੀ। ਸਮਾਜ ਦੀ ਪੂਰਨ ਤਰੱਕੀ ਲਈ ਔਰਤਾਂ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ। ਸੰਧਵਾਂ ਨੇ ਕਿਹਾ ਕਿ ਧੀਆਂ ਕਿਸੇ ਪੱਖੋਂ ਵੀ ਪੁੱਤਰਾਂ ਤੋਂ ਘੱਟ ਨਹੀਂ ਹੁੰਦੀਆਂ ਪਰ ਸਮਾਜ ਦੇ ਕੁਝ ਹਿੱਸੇ ਦਾ ਨਜ਼ਰੀਆ ਹੀ ਅਜਿਹਾ ਬਣਿਆ ਹੋਇਆ ਹੈ ਕਿ ਅਸੀਂ ਉਹਨਾਂ ਨੂੰ ਘੱਟ ਸਮਝਦੇ ਹਾਂ।

ਪੰਜਾਬ ਦੀ ਇਸ ਧੀ ਨੇ ਭਾਰਤੀ ਟੀਮ ਵੱਲੋਂ ਖੇਡਦਿਆਂ ਹੋਇਆਂ ਬਹੁਤ ਮੱਲਾਂ ਮਾਰੀਆਂ, ਜਿਸ ਲਈ ਉਸ ਨੂੰ ਅਰਜੁਨ ਐਵਾਰਡ ਨਾਲ ਸਨਮਾਨਿਆ ਜਾ ਚੁੱਕਾ ਹੈ। ਉਸ ਨੂੰ ਅੰਤਰਰਾਸ਼ਟਰੀ ਟੀ-ਟਵੰਟੀ ਮੈਚਾਂ ਵਿੱਚ ਸੈਂਚੁਰੀ ਮਾਰਨ ਵਾਲੀ ਪਹਿਲੀ ਭਾਰਤੀ ਮਹਿਲਾ ਕ੍ਰਿਕਟਰ ਹੋਣ ਦਾ ਮਾਣ ਵੀ ਹਾਸਲ ਹੈ।

Written By
The Punjab Wire