ਜਿਉਂਦੀ ਰਹਿ ਧੀਏ: ਮੈਨੂੰ ਆਪਣੇ ਪੰਜਾਬ ਦੀ ਧੀ ਤੇ ਮਾਨ ਹੈ, ਮੇਰੀ ਧੀ ਹਰਮਨਪ੍ਰੀਤ ਪੂਰੇ ਵਿਸ਼ਵ ਵਿੱਚ ਪੰਜਾਬ ਦਾ ਨਾਮ ਕਰੇਗੀ ਰੋਸ਼ਨ- ਸੁਖਜਿੰਦਰ ਰੰਧਾਵਾ

ਗੁਰਦਾਸਪੁਰ, 10 ਜੂਨ ( ਮੰਨਣ ਸੈਣੀ)। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ, ਗ੍ਰਹਿ ਮੰਤਰੀ ਅਤੇ ਕਾਂਗਰਸ ਦੇ ਉੱਚੇ ਕੱਦ ਦੇ ਆਗੂ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਹਰਮਨਪ੍ਰੀਤ ਕੌਰ ਜੋਕਿ ਮੋਗਾ ਜਿਲ੍ਹੇ ਤੋਂ ਹਨ ਦੇ ਭਾਰਤੀ ਕ੍ਰਿਕਟ ਟੀਮ ਦੀ ਕਪਤਾਨ ਬਣੇ ਜਾਣ ਤੇ ਮੁਬਾਰਕਬਾਦ ਦਿੱਤੀ ਹੈ ਅਤੇ ਕਿਹਾ ਹੈ ਕਿ “ਜਿਉਂਦੀ ਰਹਿ ਧੀਏ”। ਰੰਧਾਵਾ ਨੇ ਕਿਹਾ ਹੈ ਕਿ ਉਹਨਾਂ ਨੂੰ ਆਪਣੇ ਪੰਜਾਬ ਦੀ ਧੀ ਤੇ ਮਾਨ ਹੈ ਅਤੇ ਉਹਨਾਂ ਦੀ ਇਹ ਧੀ ਆਉਣ ਵਾਲੇ ਸਮੇਂ ਵਿੱਚ ਪੰਜਾਬ ਦਾ ਨਾਮ ਪੂਰੇ ਵਿਸ਼ਵ ਚ ਰੋਸ਼ਨ ਕਰੇਗੀ। ਜਿਸਦਾ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ।

ਹਰਮਨਪ੍ਰੀਤ ਕੌਰ ਦੇ ਭਾਰਤੀ ਮਹਿਲਾ ਕਿ੍ਰਕਟ ਟੀਮ ਦੀ ਕਪਤਾਨ ਚੁਣੇ ਜਾਣ ‘ਤੇ ਖੁਸ਼ੀ ਜਾਹਿਰ ਕਰਦਿਆਂ ਰੰਧਾਵਾ ਨੇ ਕਿਹਾ ਕਿ ਉਹ ਕੇਵਲ ਪਰਿਵਾਰ ਨੂੰ ਨਹੀਂ ਬਲਕਿ ਪੂਰੇ ਪੰਜਾਬੀਆਂ ਨੂੰ ਦਿਲੋਂ ਮੁਬਾਰਕਬਾਦ ਦਿੰਦੇ ਹਨ। ਕਿਉਂਕਿ ਉਨਾਂ ਦੇ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਨੇ ਆਪਣੇ ਮਾਪਿਆਂ ਅਤੇ ਸਮੁੱਚੇ ਪੰਜਾਬੀਆਂ ਦਾ ਨਾਮ ਰੌਸ਼ਨ ਕੀਤਾ ਹੈ।

ਰੰਧਾਵਾ ਨੇ ਕਿਹਾ ਕਿ ਮੇਰੇ ਪੰਜਾਬ ਦੀ ਧੀ ਨੇ ਉਹਨਾਂ ਪੁੱਤਰ ਲੋਭੀਆਂ ਦੇ ਮੁੰਹ ਤੇ ਕਰਾਰੀ ਚਪੇੜ ਮਾਰੀ ਹੈ ਅਤੇ ਸਾਬਿਤ ਕੀਤਾ ਹੈ ਕਿ ਧੀਆਂ ਪੁੱਤਰਾਂ ਤੋਂ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ। ਹਰਮਨਪ੍ਰੀਤ ਕੌਰ ਨੂੰ ਪੁੱਤਰ ਨਾਲ ਸੰਬੋਧਿਤ ਕਰਦੇ ਹੋਏ ਰੰਧਾਵਾ ਨੇ ਕਿਹਾ ਕਿ ਮੇਰੇ ਪੰਜਾਬ ਦੇ ਇਸ ਪੁੱਤਰ ਦੀ ਇਹ ਕਾਮਯਾਬੀ ਪੰਜਾਬ ਦੀਆਂ ਹੋਰਨਾਂ ਧੀਆਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰੇਗੀ।

ਨਾਰੀ ਹੀ ਸ੍ਰਿਸ਼ਟੀ ਦੀ ਨੀਂਵ ਹੈ ਅਤੇ ਨੀਂਵ ਕਮਜੋਰ ਨਹੀਂ ਹੋਣੀ ਚਾਹਿਦੀ ਦੀ ਗੱਲ ਕਰਦਿਆਂ ਰੰਧਾਵਾ ਨੇ ਕਿਹਾ ਕਿ ਸਮਾਜ ਦੀ ਪੂਰਨ ਤਰੱਕੀ ਲਈ ਔਰਤਾਂ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ। ਉਹਨਾਂ ਪੰਜਾਬ ਦੀ ਇਸ ਧੀ ਬਾਰੇ ਬੋਲਦਿਆਂ ਕਿਹਾ ਕਿ ਮੇਰੀ ਧੀ ਹਰਮਨਪ੍ਰੀਤ ਨੇ ਭਾਰਤੀ ਟੀਮ ਵੱਲੋਂ ਖੇਡਦਿਆਂ ਹੋਇਆਂ ਬਹੁਤ ਮੱਲਾਂ ਮਾਰੀਆਂ, ਜਿਸ ਲਈ ਉਸ ਨੂੰ ਅਰਜੁਨ ਐਵਾਰਡ ਨਾਲ ਸਨਮਾਨਿਆ ਜਾ ਚੁੱਕਾ ਹੈ। ਉਸ ਨੂੰ ਅੰਤਰਰਾਸ਼ਟਰੀ ਟੀ-ਟਵੰਟੀ ਮੈਚਾਂ ਵਿੱਚ ਸੈਂਚੁਰੀ ਮਾਰਨ ਵਾਲੀ ਪਹਿਲੀ ਭਾਰਤੀ ਮਹਿਲਾ ਕਿ੍ਰਕਟਰ ਹੋਣ ਦਾ ਮਾਣ ਵੀ ਹਾਸਲ ਹੈ ਅਤੇ ਪੂਰੀ ਆਸ ਹੈ ਕਿ ਉਨ੍ਹਾਂ ਦੇ ਪੰਜਾਬ ਦੀ ਧੀ ਪੰਜਾਬ ਦਾ ਨਾਮ ਪੂਰੇ ਵਿਸ਼ਵ ਵਿੱਚ ਉੱਚਾ ਚੱਕ ਰੋਸ਼ਨ ਕਰੇਗੀ।   

Exit mobile version