ਹੁਣ ਜ਼ਿਲ੍ਹਾ ਗੁਰਦਾਸਪੁਰ ਦੇ ਵਾਸੀਆਂ ਨੂੰ ਆਪਣੀ ਮੁਸ਼ਕਿਲ ਦੱਸਣਾ ਹੋਰ ਹੋਇਆ ਸੁਖਾਲਾ

ਡਿਪਟੀ ਕਮਿਸ਼ਨਰ ਵਲੇ ਜ਼ਿਲੇ ਦੇ ਸਮੂਹ ਸਰਕਲ ਰੈਵੇਨਿਉ ਅਫਸਰ ਅਤੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਨੂੰ ਹੁਕਮ ਜਾਰੀ

ਆਪਣੇ ਆਪਣੇ ਦਫਤਰ ਵਿਖੇ ਆਮ ਜਨਤਾ ਦੀ ਸਹੂਲਤ ਲਈ 13 ਜੂਨ ਤੋਂ ਰੋਜ਼ਾਨਾ ਸਵੇਰੇ 11.00 ਵਜੇ ਤੋਂ ਦੁਪਹਿਰ 12.00 ਵਜੇ ਤੱਕ ਜ਼ੂਮ ਐਪ ‘ਤੇ ਜਾਇਨ ਕਰਨਗੇ

ਜੇਕਰ ਕੋਈ ਵੀ ਵਿਅਕਤੀ ਉਨ੍ਹਾਂ ਦੇ ਦਫ਼ਤਰ ਵਿੱਚ ਕੋਈ ਸ਼ਿਕਾਇਤ ਲੈ ਕੇ ਆਉਂਦਾ ਹੈ ਅਤੇ ਉਹ ਡਿਪਟੀ ਕਮਿਸ਼ਨਰ ਨਾਲ ਗੱਲ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਆਪਣੇ ਦਫ਼ਤਰ ਤੋਂ ਹੀ ਜੁਆਇਨ ਕਰਵਾਇਆ ਜਾਣਾ ਯਕੀਨੀ ਬਣਾਉਣਗੇ

ਗੁਰਦਾਸਪੁਰ, ,11  ਜੂਨ  (ਮੰਨਣ ਸੈਣੀ )।   ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਉਨ੍ਹਾਂ ਵਲੋ ਆਮ ਲੋਕਾਂ ਦੀਆਂ ਸ਼ਿਕਾਇਤਾਂ/ ਮੁਸ਼ਕਲਾਂ ਰੋਜ਼ਾਨਾ ਜੂਮ ਐਪ (ਯੂਜਰ ਆਈ ਡੀ 96469-76098  ਅਤੇ ਪਾਸਵਰਡ 22 )ਰਾਹੀਂ ਸਦਰ ਦਫਤਰ ਗੁਰਦਾਸਪੁਰ ਵਿਖੇ ਸਵੇਰੇ 11.00 ਵਜੇ ਤੋਂ ਦੁਪਹਿਰ 12.00 ਵਜੇ ਤੱਕ ਸੁਣੀਆਂ ਜਾਂਦੀਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਜਨਤਾ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਇਆਂ ਇਹ ਫ਼ੈਸਲਾ ਲਿਆ ਗਿਆ ਕਿ ਜ਼ਿਲੇ ਦੇ ਸਮੂਹ ਸਰਕਲ ਰੈਵੇਨਿਉ ਅਫਸਰ ਅਤੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਆਪਣੇ ਆਪਣੇ ਦਫਤਰ ਵਿਖੇ ਆਮ ਜਨਤਾ ਦੀ ਸਹੂਲਤ ਲਈ ਮਿਤੀ 13-06-2022  ਤੋਂ ਰੋਜ਼ਾਨਾ ਸਵੇਰੇ 11.00 ਵਜੇ ਤੋਂ ਦੁਪਹਿਰ 12.00 ਵਜੇ ਤੱਕ ਜ਼ੂਮ ਐਪ ‘ਤੇ ਜਾਇਨ ਕਰਨਗੇ। ਜੇਕਰ ਕੋਈ ਵੀ ਵਿਅਕਤੀ ਉਨ੍ਹਾਂ ਦੇ ਦਫ਼ਤਰ ਵਿੱਚ ਕੋਈ ਸ਼ਿਕਾਇਤ ਲੈ ਕੇ ਆਉਂਦਾ ਹੈ ਅਤੇ ਉਹ ਡਿਪਟੀ ਕਮਿਸ਼ਨਰ (ਡੀਸੀ) ਨਾਲ ਗੱਲ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਆਪਣੇ ਦਫ਼ਤਰ ਤੋਂ ਹੀ ਜੁਆਇਨ ਕਰਵਾਇਆ ਜਾਣਾ ਯਕੀਨੀ ਬਣਾਉਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸੰਬੰਧੀ ਜ਼ਿਲੇ ਦੇ ਸਮੂਹ ਸਰਕਲ ਰੈਵੇਨਿਉ ਅਫਸਰ ਅਤੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਆਪਣੇ ਦਫ਼ਤਰ ਵਿੱਚ ਇੱਕ ਪੂਰਾ ਸੈਟਅੱਪ ਕੀਤਾ ਜਾਣਾ ਯਕੀਨੀ ਬਣਾਉਣਗੇ।

ਉਨ੍ਹਾਂ ਅੱਗੇ ਹਦਾਇਤ ਕਰਦਿਆਂ ਕਿਹਾ ਕਿ ਇਸ ਸਬੰਧੀ ਸਮੂਹ ਸਰਕਲ ਰੈਵੇਨਿਉ ਅਫਸਰ ਅਤੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਜ਼ਿਲ੍ਹਾ ਗੁਰਦਾਸਪੁਰ ਆਪਣੇ ਆਪਣੇ ਅਧਿਕਾਰ ਖੇਤਰ ਵਿੱਚ ਆਮ ਜਨਤਾ ਨੂੰ ਜਾਣੂ ਕਰਵਾਉਣਾ ਵੀ ਯਕੀਨੀ ਬਣਾਉਣਗੇ।

Exit mobile version