ਗੁਰਦਾਸਪੁਰ 13 ਜੂਨ ( ਮੰਨਣ ਸੈਣੀ )। ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾਂ—ਨਿਰਦੇਸ਼ਾਂ ਅਨੁਸਾਰ ਜਿਲਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ,ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜਿਲਾ ਪ੍ਰਬੰਧਕੀ ਕੰਪਲੈਕਸ, ਬਲਾਕ—ਬੀ, ਚੌਥੀ ਮੰਜਿਲ, ਕਮਰਾ ਨੰ:508 ਵਿਖੇ ਮਿਤੀ 17/06/2022 ਤੱਕ ਅਰਜੀਆਂ ਦੇ ਸਕਦੇੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਸ਼ਮੀਰ ਸਿੰਘ ਗੋਰਾਇਆ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਮਿਤੀ 20 ਜੂਨ 2022 ਤੋ ਡੇਅਰੀ ਸਿਖਲਾਈ ਤੇ ਵਿਸਥਾਰ ਕੇਦਰ, ਵੇਰਕਾ (ਜਿਲਾ ਅੰਮ੍ਰਿਤਸਰ) ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜਿਲਾ ਗੁਰਦਾਸਪੁਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ ਜ਼ੋ ਘੱਟੋ ਘੱਟ 5ਵੀਂ ਪਾਸ ਹੋਣ,ਉਮਰ 18 ਤੋਂ 50 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ ,ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25% ਜਨਰਲ ਅਤੇ 33% ਅ.ਜਾਤੀ. ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ।
ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ,ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਮਿਤੀ 17 ਜੂਨ 2022 ਤੱਕ ਫਾਰਮ ਭਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫੌਨ ਨੰ: 01874—220163 ਤੇ ਸੰਪਰਕ ਕੀਤਾ ਜਾਵੇ ।